ਹੁਸ਼ਿਆਰਪੁਰ(ਸਮਾਜ ਵੀਕਲੀ) (ਤਰਸੇਮ ਦੀਵਾਨਾ) ਐਚਡੀਸੀਏ ਦੇ ਸਕੱਤਰ ਡਾ: ਘਈ ਨੇ ਦੱਸਿਆ ਕਿ ਪੰਜਾਬ ਅੰਤਰ ਜ਼ਿਲ੍ਹਾ ਅੰਡਰ-23 ਟੂਰਨਾਮੈਂਟ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਕ੍ਰਿਕਟ ਟੀਮ ਦੀ ਚੋਣ 24 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਥਾਨਕ ਐਚਡੀਸੀਏ ਗਰਾਊਂਡ ਰੇਲਵੇ ਮੰਡੀ ਵਿਖੇ ਹੋਵੇਗੀ। ਡਾ: ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਖਿਡਾਰੀ ਜਿਨ੍ਹਾਂ ਦੀ ਜਨਮ ਮਿਤੀ 1 ਸਤੰਬਰ 2025 ਤੱਕ 23 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਟਰਾਇਲ ਵਿੱਚ ਚੁਣੇ ਗਏ ਖਿਡਾਰੀਆਂ ਲਈ 10 ਰੋਜ਼ਾ ਸਿਖਲਾਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਖਿਡਾਰੀਆਂ ਦੇ ਅਭਿਆਸ ਮੈਚ ਹੋਣਗੇ। ਉਹਨਾਂ ਦੱਸਿਆ ਕਿ ਇਸ ਚੋਣ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣਾ ਜਨਮ ਸਰਟੀਫਿਕੇਟ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਖਿਡਾਰੀ ਜ਼ਿਲ੍ਹਾ ਕੋਚ ਦਲਜੀਤ ਸਿੰਘ ਨਾਲ ਸੰਪਰਕ ਕਰ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj