ਮਾਨਸਾ (ਸਮਾਜ ਵੀਕਲੀ) ( ਚਾਨਣ ਦੀਪ ਸਿੰਘ ਔਲਖ ) ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾਕਟਰ ਅਰਵਿੰਦ ਪਾਲ ਸਿੰਘ ਦੀ ਅਗਵਾਈ ਵਿੱਚ ਸਪੈਸ਼ਲ ਟੀਕਾਕਰਨ ਹਫ਼ਤੇ ਤਹਿਤ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਬਲਜੀਤ ਕੌਰ ਨੇ ਸਿਹਤ ਬਲਾਕ ਖਿਆਲਾ ਕਲਾਂ ਦੇ ਸਿਹਤ ਕੇਂਦਰ ਭੈਣੀ ਬਾਘਾ ਵਿਖੇ ਨਿਰੀਖਣ ਕੀਤਾ ਗਿਆ। ਇਸ ਮੌਕੇ ਸਿਹਤ ਸਟਾਫ ਵੱਲੋਂ ਡਰਾਪ ਆਊਟ ਬੱਚਿਆਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਮਾਪਿਆਂ ਵੱਲੋਂ ਟੀਕਾਕਰਨ ਕੈਂਪ ਵਿੱਚ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਸਿਹਤ ਸਟਾਫ ਨੂੰ ਸਹਿਯੋਗ ਨਹੀਂ ਕੀਤਾ ਜਾ ਰਿਹਾ। ਸੌ ਪ੍ਰਤੀਸ਼ਤ ਟੀਕਾਕਰਨ ਯਕੀਨੀ ਬਣਾਉਣ ਦੀ ਲੜੀ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਬਲਜੀਤ ਕੌਰ ਵੱਲੋਂ ਡਰਾਪ ਆਊਟ ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਮੋਟੀਵੇਟ ਕੀਤਾ ਗਿਆ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਸੰਪੂਰਨ ਟੀਕਾਕਰਨ ਕਰਕੇ ਬੱਚਿਆਂ ਨੂੰ ਸਿਹਤਮੰਦ, ਛੇ ਮਹੀਨੇ ਤੱਕ ਮਾਂ ਦਾ ਦੁੱਧ, ਛੇ ਮਹੀਨੇ ਬਾਅਦ ਮਾਂ ਦੇ ਦੁੱਧ ਨਾਲ ਓਪਰੀ ਖੁਰਾਕ ਸ਼ੁਰੂ ਕਰਨ ਨਾਲ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਮਾਪਿਆਂ ਵੱਲੋਂ ਟੀਕਾਕਰਨ ਕੈਂਪ ਵਿੱਚ ਭਾਗੀਦਾਰੀ ਨਾਲ ਹੀ ਸੌਂ ਪ੍ਰਤੀਸ਼ਤ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਮਾਪਿਆਂ ਨੂੰ ਜੱਚਾ ਬੱਚਾ ਕਾਰਡ ਰਾਹੀਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ, ਵੈਕਸੀਨ ਕੋਲਡ ਚੇਨ ਮੈਨੇਜਰ ਮਨਦੀਪ ਸਿੰਘ ਸੁਰਿੰਦਰ ਕੌਰ, ਸਰਬਜੀਤ ਕੌਰ ਅਤੇ ਆਸ਼ਾ ਹਾਜ਼ਰ ਸਨ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj