ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਭਾਰਤੀ ਜਨਤਾ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕਰਨਜੀਤ ਸਿੰਘ ਆਹਲੀ ਨੇ ਸਾਥੀਆਂ ਨੂੰ ਨਾਲ ਲੈ ਕੇ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਇਸ ਵਾਰ ਬੇਮੌਸਮੀ ਬਾਰਸ਼, ਹਨੇਰੀ ਤੇ ਗੜੇ ਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਭਾਵਤ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਛੇਤੀ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤਾਂ ਪਹਿਲਾ ਹੀ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ ਅਤੇ ਹੁਣ ਬੇਮੌਸਮੀ ਬਾਰਸ਼- ਹਨੇਰੀ ਨੇ ਉਨਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨਾਂ ਨੂੰ ਸੀਜ਼ਨ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਲਕਾ ਇੰਚਾਰਜ ਆਹਲੀ ਨੇ ਕਿਹਾ ਕਿ ਮੰਡੀ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਯੋਗ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਭਾਰੀ ਗਰਮੀ ਦੇ ਬਾਵਜੂਦ ਵੀ ਮੰਡੀ ਦੇ ਵਿੱਚ ਪੀਣ ਯੋਗ ਪਾਣੀ ਦਾ ਢੁਕਵਾਂ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਮੰਡੀਆਂ ਵਿੱਚ ਸਫਾਈ ਦੇ ਪੂਰੇ ਪ੍ਰਬੰਧ ਹਨ। ਉਨਾਂ ਮੰਡੀ ਬੋਰਡ ਨੂੰ ਅਪੀਲ ਕੀਤੀ ਕਿ ਉਕਤ ਮੁਸ਼ਕਿਲਾਂ ਵੱਲ ਪਹਿਲ ਦੇ ਆਧਾਰ ਤੇ ਧਿਆਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਮੀਤ ਪ੍ਰਧਾਨ ਭਾਜਪਾ ਰਾਕੇਸ਼ ਕੁਮਾਰ ਨੀਟੂ, ਮੰਡਲ ਪ੍ਰਧਾਨ ਸੁਲਤਾਨਪੁਰ ਲੋਧੀ ਰਾਕੇਸ਼ ਪੁਰੀ, ਰਣਜੀਤ ਸਿੰਘ, ਪਰਮਜੀਤ ਸਿੰਘ, ਰਵਿੰਦਰ ਕੁਮਾਰ ਜੈਨ ਆਦਿ ਵੀ ਹਾਜਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly