ਵੰਡੀ ਹੋਈ ਮਨੁੱਖਤਾ ਨੂੰ ਇੱਕੋ ਮਾਲ਼ਾ ਵਿੱਚ ਪ੍ਰਰੋਣ ਵਾਲੇ ਸੱਚੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਵੰਡੀ ਹੋਈ ਮਨੁੱਖਤਾ ਨੂੰ ਇੱਕੋ ਮਾਲ਼ਾ ਵਿੱਚ ਪ੍ਰਰੋਣ ਵਾਲੇ ਸੱਚੇ ਪਾਤਸ਼ਾਹ ਸਿੱਖ ਧਰਮ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਨਾਲ ਦੇਸ਼ ਵਿਦੇਸ਼ ਵਿੱਚ ਮਨਾਇਆ ਗਿਆ ਜਿਸ ਵਿੱਚ ਬੰਗਾ ਹਲਕੇ ਦੇ ਪਿੰਡ ਸ਼ਹਿਰਾ ਵਿੱਚ ਵੀ ਸ੍ਰੀ ਆਖੰਡ ਪਾਠ ਸਾਹਿਬ ਜੀ ਕਰਾਏਂ ਗਏ। ਜਿਸ ਦੁਰਾਨ ਬੰਗਾ ਸ਼ਹਿਰ ਵਿੱਚ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਹੜਾ ਕਿ ਸਾਰੇ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਸਤਿਨਾਮ ਵਾਹਿਗੁਰੂ ਜੀ ਦੇ ਜਾਪ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਬਦਾਂ ਦਾ ਹੋਕਾ ਦਿੰਦੇ ਹੋਏ ਮੁੜਕੇ ਸ੍ਰੀ ਚਰਨ ਕੰਵਲ ਸਾਹਿਬ ਗੁਰਦੁਆਰਾ ਸਾਹਿਬ ਜੀ ਸਮਾਪਤ ਹੋਇਆ। ਅਖੰਡ ਪਾਠ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਵੰਡ ਕੇ ਛਕਣ,ਕਿਰਤ ਕਰਨ ਲਈ ਅਤੇ ਨਾਂਮ ਜੱਪਣ ਲਈ ਦਿੱਤੇ ਹੋਏ ਸੰਦੇਸ਼ ਨੂੰ ਸੁਣਾਇਆ ਗਿਆ ਅਤੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਇਸ ਤਰ੍ਹਾਂ ਹੀ ਹਰੇਕ ਪਿੰਡ ਵਿੱਚ ਆਖੰਡ ਪਾਠ ਸਾਹਿਬ ਜੀ ਅਰੰਭ ਕਰਵਾਏ ਗਏ ਅਤੇ ਨਗਰ ਕੀਰਤਨ ਸਜਾਏ ਗਏ ਅਤੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ