ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਇਲਾਕੇ ਦੇ ਸਮੂਹ ਦਿਵਿਆਂਗਾਂ ਦੀ ਇੱਕ ਅਹਿਮ ਮੀਟਿੰਗ ਕਰੀਬੀ ਪਿੰਡ ਸੁਲਤਾਨਪੁਰ ਵਿਖੇ ਚੇਅਰਮੈਨ ਬਲਿਹਾਰ ਸੰਧੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਚੋਣ ਲੜ ਰਹੀ ਸੀ ਤਾਂ ਉਸਨੇ ਦਿਵਿਆਂਗਾਂ ਦੀ ਪੈਨਸ਼ਨ 2500 ਰੁਪਏ ਕਰਨ ਦਾ ਵਾਅਦਾ ਕੀਤਾ ਸੀ | ਇਸਦੇ ਨਾਲ ਹੀ ਦਿਵਿਆਂਗਾਂ ਨੂੰ ਸਵੈ ਨਿਰਭਰ ਬਣਾਉਣ ਲਈ ਕਈ ਸਕੀਮਾਂ ਚਲਾਉਣ ਦਾ ਵੀ ਵਾਅਦਾ ਕੀਤਾ ਸੀ | ਪਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਸਾਰੇ ਵਾਅਦੇ ਭੁੱਲ ਗਈ ਹੈ ਤੇ ਦਿਵਿਆਂਗਾਂ ਨੂੰ ਉਨਾਂ ਦੇ ਹਾਲ ‘ਤੇ ਛੱਡ ਦਿੱਤਾ ਹੈ | ਇਸ ਮੌਕੇ ਸੰਸਥਾ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly