ਸੇਂਟ ਜੂਡਸ ਕਾਨਵੈਂਟ ਸਕੂਲ ਮਹਿਤਪੁਰ ਵਿਖੇ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ।

ਮਹਿਤਪੁਰ/, ਹਰਜਿੰਦਰ ਸਿੰਘ ਚੰਦੀ (ਸਮਾਜ ਵੀਕਲੀ):  ਸੇਂਟ ਜੂਡਸ ਕਾਨਵੈਂਟ ਸਕੂਲ ਮਹਿਤਪੁਰ ਵਿਖੇ ਦਿਵਾਲੀ ਦਾ ਤਿਉਹਾਰ ਡਾਇਰੈਕਟਰ ਫਾਦਰ ਬੈਟਸਨ , ਪ੍ਰਿੰਸੀਪਲ ਸਿਸਟਰ ਸੂਕੇਤਾ , ਵਾਈਸ ਪ੍ਰਿੰਸੀਪਲ ਸਿਸਟਰ ਜੈਸੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਡਾਇਰੈਕਟਰ ਵੱਲੋਂ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਅਲੱਗ ਅਲੱਗ ਧਰਮਾਂ ਵਿੱਚ ਦੀਵਾਲੀ ਦੇ ਇਤਿਹਾਸ ਅਤੇ ਸਿੱਖ ਧਰਮ ਦੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਅਤੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਬਹੁਤ ਵਿਸਥਾਰ ਨਾਲ ਦੱਸਿਆ ਗਿਆ ।

ਇਸ ਸੁਨਹਿਰੀ ਮੌਕੇ ਤੇ ਵਿਦਿਆਰਥੀ ਭਗਵਾਨ ਸ੍ਰੀ ਰਾਮ ਚੰਦਰ ਜੀ, ਮਾਤਾ ਸੀਤਾ ਜੀ ਅਤੇ ਹਨੁਮਾਨ ਜੀ ਦਾ ਰੂਪ ਧਾਰਨ ਕਰ ਕੇ ਸਾਹਮਣੇ ਆਏ ਸਭ ਨੂੰ ਪ੍ਰਭਾਵਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਦੀਵਾਲੀ ਨਾਲ ਸਬੰਧਿਤ ਨਿ੍ਤ, ਭਾਸ਼ਣ , ਕਵਿਤਾਵਾਂ ਅਤੇ ਪੰਜਾਬੀ ਭੰਗੜਾ ਪੇਸ਼ ਕੀਤਾ ਗਿਆ। ਸਕੂਲ ਡਾਇਰੈਕਟਰ ਵੱਲੋਂ ਇਸ ਮੌਕੇ ਤੇ ਸਭ ਨੂੰ ਪਟਾਕੇ ਰਹਿਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਉਨ੍ਹਾਂ ਨੇ ਬੱਚਿਆਂ ਨੂੰ ਸਭ ਦਾ ਆਦਰ ਸਤਿਕਾਰ ਅਤੇ ਪਿਆਰ ਕਰਨ ਦਾ ਸੁਨੇਹਾ ਦਿੱਤਾ ਅਤੇ ਉਨ੍ਹਾਂ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਮਠਿਆਈਆਂ ਵੰਡੀਆਂ ਇਸ ਸੁਨਹਿਰੀ ਮੌਕੇ ਤੇ ਸਕੂਲ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੁਲਾਈ 21 ਮਹਿੰਗਾਈ ਭੱਤਾ ਦੇਣ ਦੇ ਵਾਅਦੇ ਤੋਂ ਸਰਕਾਰ ਮੁੱਕਰੀ:- ਝੰਡ , ਧੰਜੂ
Next articleਮਿੱਠੜਾ ਕਾਲਜ ਦੇ ਐਨ ਸੀ ਸੀ ਕੈਡਿਟਾਂ ਨੇ ਦਸ ਰੋਜ਼ਾ ਕੈਂਪ ਲਗਾਇਆ