ਸੰਦੀਪ ਸਿੰਘ ਬਖੋਪੀਰ (ਸਮਾਜ ਵੀਕਲੀ) ਸਕੂਲ ਦੇ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ 20-07-2026 ਨੂੰ ਚੀਮਾਂ (ਸੰਗਰੂਰ) ਵਿਖੇ ਹੋਏ 12 ਸਾਲਾਂ ਉਮਰ ਗਰੁੱਪ ਦੇ ਸਟੇਟ ਪੱਧਰੀ ਰੈਸਲਿੰਗ ਮੁਕਾਬਲੇ ਵਿੱਚ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਗੁਰਰਹਿਮਤ ਸਿੰਘ ਸਪੁੱਤਰ ਜਗਪ੍ਰੀਤ ਸਿੰਘ ਵਾਸੀ ਫੈਜਗੜ੍ਹ ਨੇ 60 ਕਿਲੋ ਭਾਰ ਵਰਗ ਵਿੱਚ ਖੇਡਦੇ ਹੋਏ ਆਪਣੀ ਉਮਰ ਦੇ ਖਿਡਾਰੀਆਂ ਦਾ ਪੂਰੇ ਜੋਸ਼ ਦੇ ਨਾਲ ਮੁਕਾਬਲਾ ਕਰਦੇ ਹੋਏ ਇਸ ਟੂਰਨਾਮੈਂਟਾਂ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ, ਗੁਰਰਹਿਮਤ ਨੇ ਜਿੱਥੇ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦਾ ਨਾਮ ਉੱਚਾ ਕੀਤਾ ਹੈ ,ਉਥੇ ਹੀ ਆਪਣੇ ਕੋਚ ਅਤੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ। ਸਕੂਲ ਪਹੁੰਚਣ ਤੇ ਗੁਰਰਹਿਮਤ ਦਾ ਨਿੱਘਾ ਸਵਾਗਤ ਕੀਤਾ ਗਿਆ, ਸਕੂਲ ਦੇ ਚੇਅਰਮੈਂਨ ਬਾਬਾ ਕਿਰਪਾਲ ਸਿੰਘ ਜੀ, ਮੈਨੇਜਰ ਸਰਦਾਰ ਸਰਬਜੀਤ ਸਿੰਘ ਜੀ ਪ੍ਰਬੰਧਕ ਡਾਇਰੈਕਟਰ ਡਾ: ਗੁਰਮੀਤ ਸਿੰਘ ਜੀ, ਡੀ.ਪੀ ਅਧਿਆਪਕ ਅਵਤਾਰ ਸਿੰਘ ਵੱਲੋਂ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਨੂੰ ਢੇਰੋਂ ਸ਼ੁਭ ਕਾਮਨਾਵਾਂ ਪੇਸ਼ ਕੀਤੀਆਂ ਗਈਆਂ ਅਤੇ ਭਵਿੱਖ ਵਿੱਚ ਇਸ ਜੇਤੂ ਨੇ ਮੁਹਿੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਦਾ ਵਿਸ਼ਵਾਸ ਦ੍ਰਿੜ ਕੀਤਾ, ਖਿਡਾਰੀ ਨੂੰ ਸਮਾਨਿਤ ਕਰਨ ਸਮੇਂ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਕੋਰ, ਕੋਆਰਡੀਨੇਟਰ ਮੈਡਮ ਬਲਜੀਤ ਕੌਰ, ਪੰਜਾਬੀ ਅਧਿਆਪਕ ਸੰਦੀਪ ਸਿੰਘ ਵੀ ਮੌਜ਼ੂਦ ਸਨ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






