HOME ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ- ਮੁੱਖ ਖੇਤੀਬਾੜੀ ਅਫਸਰ ਡਾ....

ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ- ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ

4
ਨਵਾਂ ਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਹਾੜ੍ਹੀ 2026 ਸੀਜਨ ਦੌਰਾਨ ਕਣਕ ਦੀ ਵਾਢੀ ਦਾ ਕੰਮ ਲਗਭਗ ਖਤਮ ਹੋ ਚੁੱਕਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ .ਏ.ਐਸ. ਦੀ ਰਹਿਨੁਮਾਈ ਹੇਠ ਕਣਕ ਦੀ ਨਾੜ ਨੂੰ ਅੱਗ ਲੱਗਣ ਤੋਂ ਰੋਕਣ ਦੀ ਮੁਹਿੰਮ ਵੀ ਤੇਜ਼ੀ ਨਾਲ ਜਿਲ੍ਹੇ ਵਿੱਚ ਚਲਾਈ ਜਾ ਰਹੀ ਹੈ ,ਜਿਸ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਈ.ਈ.ਸੀ. ਐਕਟੀਵਿਟੀਜ਼ ਅਧੀਨ ਪਿੰਡ ਪੱਧਰੀ ਕੈਂਪ ,ਵੈਨ ਕੈਮਪੇਨਿੰਗ, ਨੁੱਕੜ ਨਾਟਕ ਆਦਿ ਕਰਵਾਏ ਜਾ ਰਹੇ ਹਨ। ਇਸ ਸਬੰਧੀ ਡਾ. ਲੇਖ ਰਾਜ ਮਾਹੀ, ਮੁੱਖ ਖੇਤੀਬੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਸੌਣਾ ਬਲਾਕ ਨਵਾਂਸ਼ਹਿਰ ਵਿਖੇ ਫੀਲਡ ਵਿਜਿਟ ਕੀਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਬੇਲਰ ਮਸ਼ੀਨ ਰਾਹੀਂ ਕਣਕ ਦੀ ਨਾੜ ਦੀਆਂ ਗੰਡਾਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜਿਲ੍ਹੇ ਵਿੱਚ ਕੁੱਲ 129 ਬੇਲਰ ਸਬਸਿਡੀ ਤੇ ਮੁਹਈਆ ਕਰਵਾਏ ਗਏ ਹਨ ਅਤੇ ਇਹਨਾਂ ਮਸ਼ੀਨਾਂ ਦਾ ਇਸਤੇਮਾਲ ਕਰਕੇ ਕਿਸਾਨ ਕਣਕ ਦੀਆਂ ਗੰਡਾਂ ਬਣਵਾਉਣ ਜਾਂ ਫਿਰ ਕਣਕ ਦੀ ਨਾੜ ਦੀ ਤੂੜੀ ਬਣਾ ਕੇ ਇਸ ਨੂੰ ਵੇਚ ਸਕਦੇ ਹਨ। ਉਨਾਂ ਵੱਲੋਂ ਜਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਨਾਲ ਇਸ ਦੀ ਸਾਂਭ ਸੰਭਾਲ ਬਹੁਤ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਮਾਨਯੋਗ ਚੇਅਰਪਰਸਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ, ਨਵੀਂ ਦਿੱਲੀ ਵੱਲੋਂ ਇਸ ਸਬੰਧੀ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਡਾ. ਕੁਲਵਿੰਦਰ ਕੌਰ ਸਹਾਇਕ ਪੌਦ ਸੁਰੱਖਿਆ ਅਫਸਰ, ਇੰਜ. ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ ਸੰਦ, ਵਰਿੰਦਰ ਕੁਮਾਰ ਅਤੇ ਹੋਰ ਕਿਸਾਨ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਜ਼ੁਰਗ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ‘ਚ ਖ਼ਾਸ ਸਿਹਤ ਸੇਵਾਵਾਂ ਮੁਹਈਆ: ਡਾ. ਸਤਵਿੰਦਰਪਾਲ ਸਿੰਘ
Next articleਉਰਦੂ ਸਿਖਲਾਈ ਕੋਰਸ ਪਾਸ ਕਰਨ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਵੰਡੇ ਸਰਟੀਫਿਕੇਟ