ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਸਮਾਜਿਕ ਨਿਆ ਅਤੇ ਸਸ਼ਕਤੀਕਰਨ ਅਫ਼ਸਰ ਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਜਿਕ ਨਿਆ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ ਤਹਿਤ ਗਤੀਵਿਧੀ ਅਨੁਸੂਚੀ ਸਾਲ 2023-24 ਦੇ ਵੱਖ-ਵੱਖ ਪੱਧਰਾਂ ’ਤੇ ਬਕਾਇਆ ਰਹੇ ਵਿਦਿਆਰਥੀਆਂ ਦੇ ਕੇਸ ਮਨਜ਼ੂਰ ਕਰਨ ਲਈ ਪੋਰਟਲ ਖੋਲਿ੍ਹਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵਿਦਿਅਕ ਅਦਾਰਿਆਂ ਲਈ 30 ਜੂਨ ਤੱਕ, ਮਨਜ਼ੂਰੀ ਦੇਣ ਵਾਲੀ ਅਥਾਰਟੀ ਲਈ 5 ਜੁਲਾਈ ਤੱਕ ਅਤੇ ਲਾਗੂ ਕਰਨ ਵਾਲੇ ਵਿਭਾਗ ਲਈ 10 ਜੁਲਾਈ ਤੱਕ ਖੋਲਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਵੱਲੋਂ ਵੱਧ ਤੋਂ ਵੱਧ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਪਲਾਈ ਕਰਕੇ ਲਾਭ ਪ੍ਰਾਪਤ ਕੀਤਾ ਜਾ ਸਕੇ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਫ਼ਸਰ ਨੇ ਦੱਸਿਆ ਕਿ 2023-24 ਦੀਆਂ ਐਪਲੀਕੇਸ਼ਨਾਂ ਵੱਖ-ਵੱਖ ਪੱਧਰ ’ਤੇ ਬਕਾਇਆ ਹੋਣ ਸਬੰਧੀ ਮਾਮਲਾ ਵਿਭਾਗ ਦੇ ਧਿਆਨ ਵਿਚ ਆਇਆ ਸੀ, ਜਿਸ ਕਾਰਨ ਅਨੁਸੂਚਿਤ ਜਾਰੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਲਈ ਆਖਰੀ ਮੌਕਾ ਦਿੰਦੇ ਹੋਏ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਖੋਲਿ੍ਹਆ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly