ਡਾਕਟਰ ਭੀਮ ਰਾਓ ਅੰਬੇਡਕਰ ਭਵਨ ਸ਼ਾਹਪੁਰ ਵਿਖੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ

ਗੜ੍ਹਸ਼ੰਕਰ (ਸਮਾਜ ਵੀਕਲੀ)  (ਬਲਵੀਰ ਚੌਪੜਾ )– ਡਾਕਟਰ ਭੀਮ ਰਾਓ ਅੰਬੇਡਕਰ ਭਵਨ ਸ਼ਾਹਪੁਰ ਵਿੱਖੇ ਅੱਜ ਟਰੱਸਟ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਅਤੇ ਸਮਾਜ ਸੇਵੀ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਟਰੱਸਟ ਦੇ ਮੈਂਬਰਾਂ ਵਲੋਂ ਵੱਖ-ਵੱਖ ਕਿਸਮ ਦੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਅਤੇ ਦਰਸ਼ਨ ਸਿੰਘ ਮੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਕਟਰ ਭੀਮ ਰਾਓ ਅੰਬੇਡਕਰ ਟਰੱਸਟ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।ਜਿਸਦੇ ਤਹਿਤ ਅੱਜ ਅੰਬੇਡਕਰ ਭਵਨ ਦੇ ਆਲੇ ਦੁਆਲੇ ਵੱਖ-ਵੱਖ ਕਿਸਮ ਦੇ 150 ਬੂਟੇ ਲਗਾਏ ਗਏ ਅਤੇ ਇਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਦਾ ਵੀ ਟਰੱਸਟ ਵੱਲੋਂ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦਾ ਮੁੱਖ ਮਕਸਦ ਵਾਤਾਵਰਣ ਨੂੰ ਹਰਾ ਭਰਾ ਬਨਾਉਣ ਦੇ ਵਿੱਚ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਣ ਨੂੰ ਹਰਾ ਭਰਾ ਅਤੇ ਦੂਸ਼ਿਤ ਹੋਣ ਤੇ ਬਚਾਉਣ ਲਈ ਹਰ ਇੱਕ ਵਿਅਕਤੀ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਤਾਕਿ ਆਪਣੀ ਆਣ ਵਾਲੀ ਪੀੜੀ ਨੂੰ ਚੰਗਾ ਵਾਤਾਵਰਨ ਉਪਲੱਬਧ ਕਰਵਾਇਆ ਜਾ ਸਕੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਬੀਬੀ ਸੁਭਾਸ਼ ਮੱਟੂ, ਡਾ. ਰਜਿੰਦਰ ਕੁਮਾਰ, ਮਾਸਟਰ ਪ੍ਰਦੀਪ ਕੁਮਾਰ, ਦੀਵਾਨ ਚੰਦ, ਰਜਿੰਦਰ ਸਿੰਘ ਅਤੇ ਕੁੰਦਨ ਲਾਲ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleSAMAJ WEEKLY = 21/08/2024
Next articleਪ੍ਰਸ਼ਾਸ਼ਨਿਕ ਅਹੁਦਿਆਂ ਨਾਲ ਨਿਵਾਜ਼ਨ ਅਤੇ ਐੱਸ.ਸੀ., ਐੱਸ.ਟੀ., ਪੱਛੜੇ ਵਰਗਾਂ ਤੇ ਦਿਵੀਆਂਗਾ ਨੂੰ ਰਿਜ਼ਰਵੇਸ਼ਨ ਪਾਲਿਸੀ ਤਹਿਤ ਮਿਲਣ ਵਾਲੀਆਂ ਸੁਰੱਖਿਆ ਦੀਆਂ ਸ਼ਰੇਆਮ ਉੱਡ ਰਹੀਆਂ ਧੱਜੀਆਂ : ਡੀਟੀਐੱਫ*