ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਕਲਕੱਤਾ ਦੇ ਇੱਕ ਮੈਡੀਕਲ ਕਾਲਜ ਵਿਖੇ ਦੂਜੇ ਸਾਲ ਦੀ ਵਿਦਿਆਰਥਣ ਡਾਕਟਰ ਮੋਮਿਤਾ ਦੇਵਨਾਥ ਨਾਲ ਜਬਰ ਜਨਾਹ ਤੋਂ ਬਾਅਦ ਬੇਰਹਿਮੀ ਨਾਲ ਕੀਤੇ ਗਏ ਕਤਲ ਨੇ ਪੂਰੀ ਦੁਨੀਆ ਦਾ ਸਿਰ ਨੀਵਾਂ ਕਰਕੇ ਰੱਖ ਦਿੱਤਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਬਾਲੀ ਹਸਪਤਾਲ ਦੇ ਐਮਡੀ ਅਤੇ ਉੱਘੇ ਸਮਾਜ ਸੇਵਕ ਡਾ ਐਮ ਜਮੀਲ ਬਾਲੀ ਨੇ ਸਾਡੇ ਪੱਤਰਕਾਰ ਨਾਲ ਕੀਤਾ ਉਹਨਾਂ ਕਿਹਾ ਕਿ ਪੂਰੇ ਭਾਰਤ ਵਿੱਚ ਡਾਕਟਰ ਮਾਸਟਰ ਤਾਂ ਕੀ ਕੋਈ ਵੀ ਆਪਣੀ ਧੀ ਭੈਣ ਸੁਰੱਖਿਅਤ ਨਹੀਂ ਹੈ ਉਹਨਾਂ ਕਿਹਾ ਕਿ ਕਲਕੱਤੇ ਦੇ ਇਕ ਮੈਡੀਕਲ ਕਾਲਜ ਵਿੱਚ ਡਾਕਟਰ ਮੋਮਿਤਾ ਦੇਬਨਾਥ ਦੇ ਨਾਲ ਜੋ ਘਿਨਾਉਂਣੀ ਹਰਕਤ ਦਰਿੰਦਿਆਂ ਵੱਲੋਂ ਕੀਤੀ ਗਈ ਹੈ ਉਹ ਇੱਕ ਬਹੁਤ ਹੀ ਸ਼ਰਮਨਾਕ ਹਰਕਤ ਹੈ ਉਹਨਾਂ ਕਿਹਾ ਕਿ ਉਕਤ ਦਰਿੰਦਿਆਂ ਵੱਲੋਂ ਪਹਿਲਾਂ ਡਾਕਟਰ ਮੋਮਿਤਾ ਦੇਵਨਾਥ ਦਾ ਰੇਪ ਕੀਤਾ ਗਿਆ ਅਤੇ ਉਸ ਤੋਂ ਬਾਅਦ ਡਾਕਟਰ ਦੀ ਬਹੁਤ ਹੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਉਹਨਾਂ ਜੁਡੀਸ਼ੀਅਲ ਨੂੰ ਅਪੀਲ ਕੀਤੀ ਕਿ ਉਕਤ ਹਤਿਆਰਿਆਂ ਦਾ ਕੇਸ ਫਾਸਟ ਟਰੈਕ ਵਿੱਚ ਚਲਾ ਕੇ ਤੇ ਜਲਦੀ ਹੀ ਉਕਤ ਹਥਿਆਰਿਆਂ ਨੂੰ ਫਾਂਸੀ ਤੇ ਲਟਕਾਇਆ ਜਾਵੇ ਤਾਂ ਕਿ ਇਹੋ ਜਿਹੀ ਘਿਨਾਉਣੀ ਹਰਕਤ ਕੋਈ ਅੱਗੇ ਤੋਂ ਕਰਨ ਲੱਗਾ 100 ਵਾਰੀ ਸੋਚੇ ਉਹਨਾਂ ਕਿਹਾ ਕਿ ਆਜ਼ਾਦੀ ਦੇ 78ਵੇਂ ਸਾਲ ਹੋਣ ਦੇ ਬਾਵਜੂਦ ਵੀ ਭਾਰਤ ਦੀਆਂ ਬਹੂ ਬੇਟੀਆਂ ਸੁਰੱਖਿਅਤ ਨਹੀਂ ਹਨ ਉਹਨਾਂ ਮੰਗ ਕੀਤੀ ਕਿ ਔਰਤਾਂ ਦੀ ਸੁਰੱਖਿਆ ਲਈ ਸਖਤ ਤੋਂ ਸਖਤ ਕਾਨੂੰਨ ਬਣਾ ਕੇ ਤੁਰੰਤ ਲਾਗੂ ਕੀਤੇ ਜਾਣ ਉਹਨਾਂ ਕਿਹਾ ਕਿ ਇਹੋ ਜਿਹੇ ਦਰਿੰਦਿਆਂ ਨੂੰ ਜਨਤਕ ਤੌਰ ਤੇ ਚੌਂਕ ਵਿੱਚ ਖੜੇ ਕਰਕੇ ਗੋਲੀ ਮਾਰ ਦੇਣੀ ਚਾਹੀਦੀ ਉਹਨਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਸਿਰਫ ਡਾਕਟਰਾਂ ਦੀ ਹੀ ਨਹੀਂ ਬਲਕਿ ਹਰ ਮਹਿਕਮੇ ਵਿੱਚ ਨੌਕਰੀ ਕਰ ਰਹੀਆਂ ਔਰਤਾਂ ਦੀ ਸੁਰੱਖਿਆ ਤੁਰੰਤ ਯਕੀਨੀ ਬਣਾਈ ਜਾਵੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly