ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਤੋਂ ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੈਣੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇਪ ਹੋਏ ਕਿਹਾ ਕਿ ਇਹ ਫੈਸਲਾ ਆਮ ਜਨਤਾ ਦੀ ਜੇਬ ‘ਤੇ ਸਿੱਧਾ ਡਾਕਾ ਹੈ। ਗੁਰਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਲਈ ਰਸੋਈ ਗੈਸ ਦੀ ਕੀਮਤ ਵਿੱਚ ਵਾਧਾ ਹੋਰ ਮੁਸ਼ਕਲਾਂ ਖੜ੍ਹੀਆਂ ਕਰੇਗਾ। ਖ਼ਾਸ ਕਰਕੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਘਰੇਲੂ ਖਰਚੇ ਚਲਾਉਣਾ ਹੋਰ ਵੀ ਔਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਤੁਰੰਤ ਇਸ ਫੈਸਲੇ ਨੂੰ ਵਾਪਸ ਲੈਣਾ ਚਾਹੀਦਾ ਹੈ। ਸੈਣੀ ਨੇ ਕਿਹਾ ਕਿ ਇੱਕ ਪਾਸੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ, ਦੂਜੇ ਪਾਸੇ ਲਗਾਤਾਰ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ‘ਤੇ ਬੋਝ ਪਾਇਆ ਜਾ ਰਿਹਾ ਹੈ।ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਜਨਤਾ ‘ਤੇ ਪੈ ਰਹੇ ਇਸ ਵਾਧੂ ਬੋਝ ਦੇ ਖ਼ਿਲਾਫ਼ ਆਪਣੀ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


