ਡੇਰਾਬੱਸੀ,(ਸਮਾਜ ਵੀਕਲੀ) ( ਸੰਜੀਵ ਸਿੰਘ ਸੈਣੀ) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ l ਮਰਨ ਉਪਰੰਤ ਅੱਖਾਂ ਦਾਨ ਕਰਵਾਉਣ ਵਿੱਚ ਭਾਰਤ ਵਿਕਾਸ ਪਰਿਸ਼ਦ ਮੋਹਰੀ ਰੋਲ ਅਦਾ ਕਰ ਰਹੀ ਹੈ l ਹੁਣ ਤੱਕ ਪ੍ਰੀਸ਼ਦ ਵੱਲੋਂ ਮਰਨ ਉਪਰੰਤ 150 ਵਿਅਕਤੀਆਂ ਦੀਆਂ ਅੱਖਾਂ ਦਾਨ ਕਰਵਾਈਆਂ ਜਾ ਚੁੱਕੀਆਂ ਹਨ। ਜਿਸ ਨਾਲ 300 ਵਿਅਕਤੀਆਂ ਦੀ ਹਨੇਰੀ ਜ਼ਿੰਦਗੀ ਵਿੱਚ ਰੋਸ਼ਨੀ ਆਈ ਹੈ।
ਪ੍ਰੀਸ਼ਦ ਦੇ ਪ੍ਰੈੱਸ ਸਕੱਤਰ ਅਤੇ ਸਮਾਜ ਸੇਵੀ ਪਰਮਜੀਤ ਰੰਮੀ ਸੈਣੀ ਨੇ ਦੱਸਿਆ ਕਿ ਲੰਘੀ 23 ਅਗਸਤ ਨੂੰ ਕਾਮਰੇਡ ਸਵਰਗੀ ਮਾਸਟਰ ਕਿਸ਼ੋਰੀ ਲਾਲ ਗਾਂਧੀ ਜੀ ਦੀ ਧਰਮ ਪਤਨੀ ਕ੍ਰਿਸ਼ਨਾ ਗਾਂਧੀ (84) ਸਵਰਗਵਾਸ ਹੋ ਗਿਆ ਸੀ l ਉਹਨਾਂ ਦੇ ਬੇਟੇ ਰਜੀਵ ਗਾਂਧੀ ਅਤੇ ਪਰਿਵਾਰਿਕ ਮੈਂਬਰਾਂ ਦੇ ਸਹਿਯੋਗ ਨਾਲ ਭਾਰਤ ਵਿਕਾਸ ਪਰਿਸ਼ਦ ਵੱਲੋਂ ਕ੍ਰਿਸ਼ਨਾ ਗਾਂਧੀ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ l 27 ਅਗਸਤ ਨੂੰ ਉਹਨਾਂ ਦੀ ਅੰਤਿਮ ਅਰਦਾਸ ਮੌਕੇ ਭਾਰਤ ਵਿਕਾਸ ਪਰਿਸ਼ਦ ਡੇਰਾਬੱਸੀ ਵੱਲੋਂ ਉਹਨਾਂ ਦੇ ਬੇਟੇ ਰਾਜੀਵ ਗਾਂਧੀ ਅਤੇ ਕਾਰਤਿਕ ਗਾਂਧੀ ਨੂੰ ਸਾਲ ਅਤੇ ਸਨਮਾਨ ਚਿੰਨ ਦੇਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਰਨ ਤੋਂ ਬਾਅਦ ਵੀ ਸਾਡੀਆਂ ਅੱਖਾਂ ਕਿਸੇ ਦੂਸਰੇ ਵਿਅਕਤੀ ਦੁਆਰਾ ਇਸ ਸੰਸਾਰ ਨੂੰ ਦੇਖ ਸਕਦੀਆਂ ਹਨ l ਅੱਖਾਂ ਦਾਨ ਕਰਵਾਉਣਾ ਇਸ ਸੰਸਾਰ ਵਿੱਚ ਸਭ ਤੋਂ ਵੱਡਾ ਪੁੰਨ ਦਾਨ ਹੈl ਇਸ ਲਈ ਸਾਨੂੰ ਸਾਰਿਆਂ ਨੂੰ ਇਸ ਸਮਾਜ ਭਲਾਈ ਦੇ ਕੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ l ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਮਾਜਿਕ ,ਰਾਜਨੀਤਿਕ ਅਤੇ ਧਾਰਮਿਕ
ਆਗੂਆਂ ਵੱਲੋਂ ਸ਼ਰਧਾਂਜਲੀ ਦਿੱਤੀ ਗਈl ਇਸ ਮੌਕੇ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋ, ਸਾਬਕਾ ਵਿਧਾਇਕ ਐਨ ਕੇ ਸ਼ਰਮਾ, ਸਾਬਕਾ ਕੌਂਸਲ ਪ੍ਰਧਾਨ ਅੰਮ੍ਰਿਤ ਪਾਲ ਸਿੰਘ, ਸਾਬਕਾ ਕੌਂਸਲ ਪ੍ਰਧਾਨ ਭੁਪਿੰਦਰ ਸੈਣੀ ,
ਪ੍ਰੀਸ਼ਦ ਦੇ ਪ੍ਰਧਾਨ ਸੁਰਿੰਦਰ ਅਰੋੜਾ, ਸਕੱਤਰ ਹਤਿੰਦਰ ਮੋਹਨ ਸ਼ਰਮਾ, ਖਜਾਨਚੀ ਵਿਸ਼ਾਲ ਸ਼ਰਮਾ, ਭੂਸ਼ਨ ਜੈਨ, ਅਸ਼ਵਨੀ ਸ਼ਰਮਾ , ਬਰਖਾ ਰਾਮ , ਕਾਮਰੇਡ ਸ਼ਾਮਲਾਲ ਹਾਜ਼ਰ ਸਨ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly