ਲੁਧਿਆਣਾ, (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅੱਜ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇ: ਤਰਨਜੀਤ ਸਿੰਘ ਨਿਮਾਣਾ ਦੀ ਪ੍ਰਧਾਨਗੀ ਹੇਠ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਿਊ ਮਾਡਲ ਟਾਊਨ, ਲੁਧਿਆਣਾ ਵਿਖੇ ਹੋਈ। ਇਸ ਸਮੇਂ ਮੀਟਿੰਗ ਵਿੱਚ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਹਰਪ੍ਰੀਤ ਸਿੰਘ ਮਖੂ ਸੂਬਾ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕਿਹਾ ਕਿ ਕੰਗਣਾ ਰਣੌਤ ਦੇ ਕਿਸਾਨ ਵਿਰੋਧੀ ਬਿਆਨ ਤੇ ਸਖ਼ਤ ਨਰਾਜ਼ਗੀ ਇਜ਼ਹਾਰ ਕਰਦੇ ਹੋਏ ਮੰਗ ਕੀਤੀ ਗਈ। ਕੰਗਣਾ ਰਣੌਤ ਦੇ ਬਿਆਨ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਫ਼ੀ ਮੰਗਣ। ਕੌਮੀ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ, ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਮਖੂ, ਕੌਮੀ ਪ੍ਰਧਾਨ ਯੂਥ ਵਿੰਗ ਜੁਗਰਾਜ ਸਿੰਘ ਮੰਡ, ਸੁਰਜੀਤ ਸਿੰਘ ਪ੍ਰਧਾਨ ਦੰਗਾ ਪੀੜਤ, ਸਰਪੰਚ ਨਿਰਮਲ ਸਿੰਘ ਬੇਰਕਲਾਂ ਕੌਮੀ ਜਨਰਲ ਸਕੱਤਰ ਨੇ ਐਲਾਨ ਕੀਤਾ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ 2 ਸਤੰਬਰ ਕੰਗਣਾ ਰਣੌਤ ਅਤੇ ਉਸ ਦੀ ਫ਼ਿਲਮ ਐਮਰਜੈਂਸੀ ਦਾ ਮੰਗ ਦੇ ਕੇ ਸਖ਼ਤ ਵਿਰੋਧ ਕੀਤਾ ਜਾਵੇਗਾ। ਪਿਛਲੇ ਦਿਨੀਂ ਕਿਸਾਨ ਆਗੂ ਦਲਜੀਤ ਸਿੰਘ ਡੱਲੇਵਾਲ ਅਤੇ ਤਿੰਨ ਹੋਰ ਕਿਸਾਨ ਆਗੂ ਜੋ ਕਿ ਤਾਮਿਲਨਾਡੂ ਵਿਖੇ ਕਿਸਾਨਾਂ ਦੀ ਕਨਵੈਨਸ਼ਨ ਤੇ ਜਾ ਰਹੇ ਸਨ, ਦਿੱਲੀ ਏਅਰਪੋਰਟ ਤੇ ਅਧਿਕਾਰੀਆਂ ਨੇ ਸ੍ਰੀ ਸਾਹਿਬ ਪਹਿਨੀ ਹੋਣ ਕਰਕੇ ਗੈਰ ਕਾਨੂੰਨੀ ਢੰਗ ਨਾਲ ਰੋਕਣ ਅਤੇ ਉਹਨਾਂ ਦੀਆਂ ਟਿਕਟਾਂ ਰੱਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। ਪੰਜਾਬ ਤੋਂ ਮੰਗ ਕੀਤੀ ਗਈ ਕਿ ਸ਼ੈਲਰਾਂ ਵਿੱਚੋਂ ਝੋਨੇ ਦੀ ਲਿਫਟਿੰਗ ਤੁਰੰਤ ਕਾਰਵਾਈ ਜਾਵੇ ਤਾਂ ਕਿ ਨਵੇਂ ਆਉਣ ਵਾਲੇ ਝੋਨੇ ਵਾਸਤੇ ਸਮੱਸਿਆ ਨਾ ਆਵੇ। ਇਸੇ ਤਰ੍ਹਾਂ ਪ੍ਰਦੂਸ਼ਣ ਮਹਿਕਮੇ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਤਰ੍ਹਾਂ ਦੀ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ। ਇਸ ਮੌਕੇ ਤੇ ਕੋਰ ਕਮੇਟੀ ਮੈਂਬਰ ਭੁਪਿੰਦਰ ਸਿੰਘ, ਪ੍ਰਵਦੀਪ ਸਿੰਘ ਸੇਖੋਂ ਦਿਹਾਤੀ ਪ੍ਰਧਾਨ ਲੁਧਿਆਣਾ ਅਤੇ ਗੁਰਚਰਨ ਸਿੰਘ ਰਾਜਾ ਨੂਰਵਾਲ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਜੁਝਾਰ ਸਿੰਘ, ਤਜਿੰਦਰ ਸਿੰਘ ਬਿੱਟਾ, ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਹਲਕਾ ਗਿੱਲ, ਪਰਦੀਪ ਸਿੰਘ ਗਰੇਵਾਲ, ਕਰਨਦੀਪ ਸਿੰਘ, ਪਰਗਟ ਸਿੰਘ ਗਿੱਲ.ਜਸਪ੍ਰੀਤ ਸਿੰਘ ਲੇਲ, ਅਜੇਪ੍ਰੀਤਪਲ ਸਿੰਘ ਸਤਾ, ਸੰਦੀਪ ਸਿੰਘ, ਜਸਵੰਤ ਸਿੰਘ ਜੱਸਾ, ਗੁਰਚਰਨ ਸਿੰਘ ਭੁੱਲਰ, ਗੁਰਮੀਤ ਸਿੰਘ ਬੋਬੀ, ਗਿਰਦੌਰ ਸਿੰਘ ਤੂਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly