ਝੋਨੇ ਦੀ ਖਰੀਦ ਜਲਦ ਤੋਂ ਜਲਦ ਸ਼ੁਰੂ ਨਾ ਕੀਤੀ ਤਾਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ-ਜੱਥੇਦਾਰ ਨਿਮਾਣਾ,ਮਖੂ
ਲੁਧਿਆਣਾ(ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ) ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇ.ਤਰਨਜੀਤ ਸਿੰਘ ਨਿਮਾਣਾ, ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਮਖੂ ਨੇ ਕਿਹਾ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਹਿੱਤ ਯੂਨੀਅਨ ਦੇ ਜੱਥੇਬੰਦਕ ਢਾਂਚੇ ਦੇ ਵਿਸਥਾਰ ਦੀ ਮੁਹਿੰਮ ਬੜੇ ਜ਼ੋਰਾਂ ਤੇ ਚੱਲ ਰਹੀ ਹੈ ਉਨ੍ਹਾਂ ਨੇ ਅੱਜ ਕਿਸਾਨ ਯੂਨੀਅਨ ਦੀ ਮਜ਼ਬੂਤੀ ਲਈ ਹਰਮਨਜੀਤ ਸਿੰਘ ਬਾਜਵਾ ਨੂੰ ਮਾਝਾ ਜ਼ੋਨ ਦਾ ਇੰਚਾਰਜ ਨਿਯੁਕਤ ਕਰਨ ਸਮੇਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ਤੇ ਨੌਜਵਾਨਾਂ ਦੀਆਂ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਦੌਰਾਨ ਜੱਥੇਦਾਰ ਨਿਮਾਣਾ ਤੇ ਮਖੂ ਨੇ ਨਵ ਨਿਯੁਕਤ ਮਾਝਾ ਜ਼ੋਨ ਦੇ ਇੰਚਾਰਜ ਹਰਮਨਜੀਤ ਸਿੰਘ ਬਾਜਵਾ ਨੂੰ ਯੂਨੀਅਨ ਵੱਲੋਂ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਵਧਾਈ ਦਿੰਦੇ ਕਿਹਾ ਕਿ ਉਹ ਪੂਰੀ ਇਕਜੁਟਤਾ ਤੇ ਲਗਨ ਨਾਲ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਦੇ ਕਾਰਜਾਂ ਵਿੱਚ ਜੁੱਟ ਜਾਣ ਤਾਂ ਕਿ ਸਮੁੱਚੇ ਪੰਜਾਬ ਅੰਦਰ ਕਿਸਾਨਾਂ,ਮਜਦੂਰਾਂ ਅਤੇ ਪੰਜਾਬੀਆਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






