ਸਾਹਨੇਵਾਲ /ਕੁਹਾੜਾ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇਨਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਡੰਡਾ ਤੰਤਰ ਨਾਲ ਬਹੁਤੀ ਦੇਰ ਸਰਕਾਰਾਂ ਨਹੀਂ ਚੱਲਦੀਆਂ ਹੁੰਦੀਆਂ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਮਨ ਵਿੱਚੋਂ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਉਹ ਪੰਜਾਬੀਆਂ ਨੂੰ ਡਰਾ ਧਮਕਾ ਕੇ ਮੁੜ ਸਰਕਾਰ ਬਣਾ ਲੈਣਗੇ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਵਾਅਦਾ ਕਰਕੇ ਸਤਾ ਵਿੱਚ ਆਈ ਆਮ ਆਦਮੀ ਪਾਰਟੀ ਹੁਣ ਜਦੋਂ ਪੰਜਾਬ ਦੇ ਬੇਰੋਜ਼ਗਾਰ ਨੌਕਰੀਆਂ ਮੰਗ ਰਹੇ ਹਨ ਤਾਂ ਉਹਨਾਂ ਤੇ ਲਾਠੀ ਚਾਰਜ ਕੀਤਾ ਜਾ ਰਿਹਾ ਹੈ! ਉਹਨਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਕਿਸਾਨ ਦੁਕਾਨਦਾਰ ਅਤੇ ਵਪਾਰੀ ਹਰ ਵਰਗ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਦੁਖੀ ਅਤੇ ਪਰੇਸ਼ਾਨ ਹੈ ਜਲਦੀ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦਾ ਹੈ ਇਸ ਮੌਕੇ ਉਹਨਾਂ ਦੇ ਨਾਲ ਨਗਰ ਕੌਂਸਲ ਸਾਹਨੇਵਾਲ ਤੋਂ ਕੌਂਸਲਰ ਅਵਤਾਰ ਸਿੰਘ ਚਾਹਲ,ਕੁਲਜੀਤ ਸਿੰਘ ਸੰਧੂ, ਸ਼ਮਸ਼ੇਰ ਸਿੰਘ ਸ਼ੇਰੀ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



