HOME ਕਿਸੇ ਵੀ ਲਾਲਚ ਅਧੀਨ ਆਪਣੀ ਜ਼ਮੀਰ ਨਾ ਵੇਚਿਓ : ਢੋਸੀਵਾਲ

ਕਿਸੇ ਵੀ ਲਾਲਚ ਅਧੀਨ ਆਪਣੀ ਜ਼ਮੀਰ ਨਾ ਵੇਚਿਓ : ਢੋਸੀਵਾਲ

ਜਗਦੀਸ਼ ਰਾਏ ਢੋਸੀਵਾਲ

ਵੋਟ ਆਪਣੀ ਮਰਜੀ ਨਾਲ ਪਾਓ 

ਫ਼ਰੀਦਕੋਟ  (ਸਮਾਜ ਵੀਕਲੀ)   (ਸ਼ਿਵਨਾਥ) ਸਾਰੇ ਪੰਜਾਬ ਅੰਦਰ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਕਾਰਪੋਰੇਸ਼ਨਾਂ ਲਈ ਆਉਂਦੀ ਛੱਬੀ ਮਈ ਨੂੰ ਚੋਣਾਂ ਹੋ ਰਹੀਆਂ ਹਨ। ਸਥਾਨਕ ਸ਼ਹਿਰ ਫਰੀਦਕੋਟ ਸਮੇਤ ਸਮੁੱਚੇ ਪੰਜਾਬ ਵਿੱਚ ਸਾਰੇ ਉਮੀਦਵਾਰ ਆਪਣੀ ਜਿੱਤ ਯਕੀਨੀ ਬਨਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। ਵੋਟਰਾਂ ਨੂੰ ਸਬਜ ਬਾਗ ਦਿਖਾਏ ਜਾ ਰਹੇ ਹਨ। ਕਈ ਤਰ੍ਹਾਂ ਦੇ ਲਾਲਚ ਅਤੇ ਡਰਾਵੇ ਦਿੱਤੇ ਜਾ ਰਹੇ ਹਨ। ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ, ਜ਼ਿਲ੍ਹਾ ਚੀਫ਼ ਪੈਟਰਨ ਮੈਡਮ ਹੀਰਾਵਤੀ, ਜਿਲ੍ਹਾ ਚੇਅਰਮੈਨ ਡਾ. ਹਰਪਾਲ ਸਿੰਘ, ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ, ਸੀਨੀਅਰ ਮੀਤ ਪ੍ਰਧਾਨ ਇੰਸ. ਰਮੇਸ਼ ਕੁਮਾਰ, ਜਨਰਲ ਸਕੱਤਰ ਪ੍ਰੋ. ਮਲਕੀਅਤ ਸਿੰਘ ਮੰਮਨ, ਮੁੱਖ ਸਲਾਹਕਾਰ ਡਾ. ਸੋਹਨ ਲਾਲ ਨਿਗਾਹ, ਪ੍ਰੈਸ ਸੈਕਟਰੀ ਕੇ.ਪੀ. ਸਰਾਂ, ਸਹਾਇਕ ਸਕੱਤਰ ਸ਼ਿਵ ਨਾਥ ਦਰਦੀ, ਕਾਨੂੰਨੀ ਸਲਾਹਕਾਰ ਐਡਵੋਕੇਟ ਪ੍ਰਦੀਪ ਸਿੰਘ ਅਟਵਾਲ, ਜਸਵਿੰਦਰ ਸਿੰਘ ਜੱਸ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਹਿਰ ਨਿਵਾਸੀਆਂ ਨੂੰ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਬਿਨਾਂ ਆਪਣੀ ਵੋਟ ਪਾਉਣ ਲਈ ਅਪੀਲ ਕੀਤੀ ਹੈ। ਵੋਟ ਦਾ ਅਧਿਕਾਰ ਸਭਨਾਂ ਦਾ ਕਾਨੂੰਨੀ ਹੱਕ ਹੈ। ਸਾਨੂੰ ਸਾਰਿਆਂ ਨੂੰ ਇਸ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਟਰੱਸਟ ਆਗੂਆਂ ਨੇ ਸ਼ਹਿਰ ਨਿਵਾਸੀਆਂ ਨੂੰ ਇਨ੍ਹਾਂ ਚੋਣਾਂ ਦੌਰਾਨ ਆਪਣੀ ਸਦਭਾਵਨਾ ਅਤੇ ਭਾਈਚਾਰਾ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਉਕਤ ਆਗੂਆਂ ਵੱਲੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦੋ ਹੋਏ ਸ੍ਰੀ ਢੋਸੀਵਾਲ ਨੇ ਕਿਹਾ ਹੈ ਕਿ ਚੋਣਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਆਪਸੀ ਭਾਈਚਾਰਾ ਅਤੇ ਸਦਭਾਵਨਾ ਸਦਾ ਬਰਕਰਾਰ ਰਹਿਣ ਵਾਲੀ ਵਿਵਸਥਾ ਜੋ ਹਰ ਹਾਲਤ ਕਾਇਮ ਰੱਖੀ ਜਾਣੀ ਚਾਹੀਦੀ ਹੈ। ਟਰੱਸਟ ਆਗੂਆਂ ਨੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਾਂ ਵਾਲੇ ਦਿਨ ਆਪਣੀ ਵੋਟ ਸਵੇਰ ਵੇਲੇ ਠੰਢੇ-ਠੰਢੇ ਭੁਗਤਾਉਣ ਦੀ ਅਪੀਲ ਕੀਤੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਂ ਦੀ ਖੁਸ਼ਬੂ”
Next articleਬਲਾਚੌਰ ਸਿਟੀ ਪੁਲਿਸ ਦੀ ਮੁਸਤੈਦੀ 24 ਘੰਟਿਆਂ ‘ਚ ਚੋਰੀ ਦੀ ਵਾਰਦਾਤ ਸੁਲਝਾਈ, 2 ਆਰੋਪੀਆ ਨੂੰ ਗ੍ਰਿਫ਼ਤਾਰ :ਇੰਸਪੈਕਟਰ ਕਮਲ ਤਨੇਜਾ