HOME ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ...

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

4
– 100 ਦਿਨਾ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਪਿੰਡ ਕਾਹਲੋਂ ਵਿਖੇ ਹੈਂਡਹੇਲਡ ਡਿਜੀਟਲ ਐਕਸਰੇ ਟੀਬੀ ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ 100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਟੀ.ਬੀ. ਵਿੰਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਕਾਹਲੋਂ ਵਿਖੇ ਹੈਂਡਹੇਲਡ ਡਿਜੀਟਲ ਐਕਸਰੇ ਟੀਬੀ ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੀ ਟੀ.ਬੀ. ਸਬੰਧੀ ਸਕ੍ਰੀਨਿੰਗ ਕੀਤੀ ਗਈ ਅਤੇ ਸੰਭਾਵਿਤ ਮਰੀਜ਼ਾਂ ਦੀ ਪਛਾਣ ਲਈ ਡਿਜੀਟਲ ਐਕਸ-ਰੇ ਰਾਹੀਂ ਜਾਂਚ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਮੁਫ਼ਤ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ। ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਟੀ.ਬੀ. ਇੱਕ ਇਲਾਜਯੋਗ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਲਗਾਤਾਰ ਬੁਖਾਰ, ਵਜ਼ਨ ਵਿੱਚ ਕਮੀ, ਭੁੱਖ ਨਾ ਲੱਗਣਾ ਜਾਂ ਰਾਤ ਸਮੇਂ ਜ਼ਿਆਦਾ ਪਸੀਨਾ ਆਉਣ ਵਰਗੇ ਲੱਛਣ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰੇ ਅਤੇ ਮੁਫ਼ਤ ਜਾਂਚ ਅਤੇ ਇਲਾਜ ਦੀ ਸਹੂਲਤ ਦਾ ਲਾਭ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਟੀ.ਬੀ. ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਇਲਾਜ ਨਾਲ ਜੋੜਨਾ ਹੈ ਤਾਂ ਜੋ ਟੀ.ਬੀ. ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਕੈਂਪ ਨੂੰ ਸਫਲ ਬਣਾਉਣ ਵਿੱਚ ਟੀ.ਬੀ. ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਹੈਲਥ ਸੁਪਰਵਾਈਜ਼ਰ ਰਾਜੀਵ ਕੁਮਾਰ, ਰੇਡੀਓਗ੍ਰਾਫਰ ਸਰਬਜੀਤ ਸਿੰਘ ਅਤੇ ਆਸ਼ਾ ਵਰਕਰ ਮੰਜੂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਜ਼ਿਲ੍ਹਾ ਟੀ.ਬੀ. ਵਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ. ਦੇ ਲੱਛਣ ਨਜ਼ਰ ਆਉਣ ‘ਤੇ ਜਾਂਚ ਕਰਵਾਉਣ ਵਿੱਚ ਦੇਰੀ ਨਾ ਕਰਨ, ਕਿਉਂਕਿ ਸਮੇਂ ਸਿਰ ਪਛਾਣ ਅਤੇ ਇਲਾਜ ਨਾਲ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਹਰਾਇਆ ਜਾ ਸਕਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
Next articleਪਾਰਕ ਵੈਲਫੇਅਰ ਸੋਸਾਇਟੀ ਦੀਆਂ ਕੋਸ਼ਿਸ਼ਾਂ ਸਦਕਾ ਫਲਾਈਓਵਰ ਦੀਆਂ ਸੜਕਾਂ ਤੇ ਪਿਆ ਪ੍ਰੀਮਿਕਸ