ਬਲਾਚੌਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ,ਪਿੰਡ ਨੀਲੇਵਾੜਾ (ਬਲਾਚੌਰ) ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਅਮਨਦੀਪ ਕੌਰ(ਸਕੂਲ ਇੰਚਾਰਜ) ਨੇ ਕੀਤੀ।ਇਸ ਮੌਕੇ ਤੇ ਸ਼੍ਰੀ ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਦੇ ਬਾਨੀ ਸਰ ਹੈਨਰੀ ਡਿਊਨਾ ਜੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ ਅਤੇ ਪੰਜਾਬ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਦੱਸਿਆ । ਇਸ ਮੌਕੇ ਤੇ ਉਹਨਾਂ ਨੇ ਬੱਚਿਆ ਨੂੰ ਸਮਝਾਇਆ ਕਿ ਨਸ਼ੇ ਦੀ ਆਦਤ ਬਹੁਤ ਹੀ ਭਿਆਨਕ ਹੈ । ਕਈ ਵਾਰ ਛੋਟੇ ਬੱਚੇ ਵੀ ਅਣਜਾਣਤਾ ਵਿੱਚ ਆ ਕੇ ਨਸ਼ਿਆਂ ਦੀ ਵਰਤੋਂ ਕਰਨ ਲੱਗ ਜਾਦੇ ਹਨ, ਉਨਾਂ ਨੇ ਦੱਸਿਆ ਕਿ ਕਈ ਵਾਰ ਸਕੂਲ ਵਿੱਚ ਪੜ੍ਹਦੇ ਛੋਟੇ ਬੱਚੇ ਤੰਬਾਕੂ ਦੀ ਵਰਤੋਂ ਕਰਨ ਲੱਗ ਜਾਦੇ ਹਨ,ਜਿਸ ਨਾਲ ਕੈਂਸਰ ਵਰਗੀ ਬਿਮਾਰੀ ਹੁੰਦੀ ਹੈ । ਇਸ ਦੇ ਨਾਲ ਬੱਚੇ ਹੋਲੀ ਹੋਲੀ ਛੋਟੇ ਨਸ਼ਿਆਂ ਤੋਂ ਵੱਡੇ ਹੈਰੋਇਨ ਵਰਗੇ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਦੇ ਹਨ । ਨਸ਼ੇ ਦੀ ਵਰਤੋਂ ਨਾਲ ਵਿਅਕਤੀ ਮਾਨਸਿਕ ਅਤੇ ਸਰੀਰਕ ਰੋਗੀ ਹੋ ਜਾਂਦਾ ਹੈ, ਅਤੇ ਵਿਅਕਤੀ ਦਾ ਬੌਧਿਕ ਵਿਕਾਸ ਰੁੱਕ ਜਾਦਾ ਹੈ । ਉਹਨਾਂ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਨਸ਼ਾ ਮੁਕਤ ਭਾਰਤ ਮੁਹਿੰਮ ਬਾਰੇ ਵਿਸਥਾਰਪੂਰਵਕ ਅੰਕੜਿਆਂ ਸਹਿਤ ਜਾਣਕਾਰੀ ਦਿੱਤੀ ।ਉਨਾਂ ਨੇ ਬੱਚਿਆਂ ਦੀ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਵਿੱਚ ਬੱਚਿਆਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਤਾਂ ਕਿ ਬੱਚਿਆਂ ਤੇ ਖਾਸ ਨਜਰ ਰੱਖੀ ਜਾ ਸਕੇ ਅਤੇ ਉਨਾਂ ਦੀ ਪੜਾਈ ਬਾਰੇ ਵੀ ਜਾਣਕਾਰੀ ਮਿਲਦੇ ਰਹੇ। ਉਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕਿਸੇ ਵੀ ਤਰਾ ਦੀ ਪਰੇਸ਼ਾਨੀ ਆਉਦੀ ਹੈ ਤਾਂ ਸਭ ਤੋਂ ਪਹਿਲਾਂ ਆਪਣੇ ਮਾਤਾ ਪਿਤਾ ਜਾਂ ਅਧਿਆਪਕਾਂ ਨਾਲ ਸਾਝੀ ਕਰਨ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਸਕੂਲ ਦੀ ਪੜਾਈ ਦੇ ਨਾਲ ਨਾਲ ਨਸ਼ਿਆਂ ਬਾਰੇ ਵੀ ਜਾਗਰੂਕ ਕਰਦੇ ਰਹਿਣ। ਉਨਾਂ ਨੇ ਦੱਸਿਆ ਕਿ ਨਸ਼ੇ ਦੀ ਵਰਤੋਂ ਕਰਨ ਵਾਲਾ ਨੌਜਵਾਨ ਉਮਰ ਨਾਲੋੰ ਪਹਿਲਾ ਬਜੁਰਗ ਹੋ ਜਾਂਦ ਹੈ। ਕਿਉਕਿ ਨਸ਼ੇ ਦਾ ਆਦੀ ਨੌਜਵਾਨ ਚੰਗੀ ਖੁਰਾਕ ਨਹੀ ਲੈਦਾ , ਉਹ ਸਿਰਫ ਨਸ਼ੇ ਦੀ ਨਿਰਭਰ ਹੋ ਜਾਦਾ ਹੈ। ਜਿਸ ਨਾਲ ਉਸ ਦਾ ਸਰੀਰਕ ਵਿਕਾਸ ਰੁੱਕ ਜਾਦਾ ਹੈ। ਨਸ਼ੇ ਦੀ ਵਰਤੋਂ ਕਰਨ ਨਾਲ ਚਮੜੀ ਦੇ ਰੋਗ, ਲੀਵਰ ਦੀ ਬਿਮਾਰੀ, ਕਾਲਾ ਪੀਲੀਆ, ਐਚ.ਆਈ .ਵੀ ਏਡਜ ਆਦਿ ਬਿਮਾਰੀਆਂ ਲਗਦੀਆਂ ਹਨ, ਜਿਸ ਨਾਲ ਨੌਜਵਾਨਾਂ ਦੀ ਛੋਟੀ ਉਮਰ ਵਿੱਚ ਹੀ ਮੌਤ ਹੋ ਜਾਦੀ ਹੈ। ਹਰ ਰੋਜ ਪੰਜਾਬ ਵਿੱਚ ਨਸ਼ੇ ਦੀ ਵਰਤੋਂ ਨਾਲ ਚਾਰ ਨੌਜਵਾਨਾਂ ਦੀ ਮੌਤ ਹੁੰਦੀ ਹੈ। ਪੰਜਾਬ ਵਿੱਚ ਨੌਜਵਾਨਾਂ ਦੀ ਮੌਤ ਦਰ ਤੇਜੀ ਨਾਲ ਵੱਧ ਰਹੀ ਹੈ। 

ਇਸ ਮੌਕੇ ਤੇ ਸ਼੍ਰੀਮਤੀ ਕਮਲਜੀਤ ਕੌਰ, ਕੌਂਸ਼ਲਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਹੁਦਿੰਆਂ ਕਿਹਾ ਤੁਸੀ ਆਪ ਹੀ ਆਪਣੇ ਬੱਚਿਆਂ ਦਾ ਧਿਆਨ ਰੱਖੋ ਤਾਂ ਕਿ ਬੱਚੇ ਮਾੜੀ ਸੰਗਤ ਵਿੱਚ ਰਲ ਕੇ ਨਸ਼ੇ ਦੇ ਆਦੀ ਨਾ ਹੋਣ। ਉਨਾਂ ਨੇ ਕਿਹਾ ਕਿ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਬਹੁਤਾ ਸਮਾਂ ਦੇਣ, ਸਕੂਲਾਂ/ ਕਾਲਜਾਂ ਵਿੱਚੋ ਆਪਣੇ ਬੱਚਿਆਂ ਪ੍ਰਤੀ ਜਾਣਕਾਰੀ ਪ੍ਰਾਪਤ ਕਰਨ , ਸੱਭਿਆਚਾਰਕ ਅਤੇ ਗੁਰੂਆਂ- ਪੀਰਾਂ ਤੇ ਦੇਸ਼ ਭਗਤਾਂ ਦੇ ਜੀਵਨ ਸਬੰਧੀ ਪੁਸਤਕਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ । ਉਹਨਾਂ ਨੇ ਕਿਹਾ ਕਿ ਨਸ਼ੇ ਨੂੰ ਛੱਡਣ ਦੀ ਸ਼ੁਰੂਆਤ ਅਸੀ ਆਪਣੇ ਘਰ ਤੋਂ ਕਰੀਏ ਤਾਂ ਜੋ ਸਾਡੇ ਪਰਿਵਾਰ ਦੇ ਨਾਲ ਨਾਲ ਸਮਾਜ, ਪੰਜਾਬ ਅਤੇ ਭਾਰਤ ਦੇਸ਼ ਵੀ ਨਸ਼ਾ ਮੁਕਤ ਹੋਵੇਗਾ ਅਤੇ ਦੁਨੀਆਂ ਨੂੰ ਚੰਗਾ ਸੰਦੇਸ਼ ਜਾਵੇਗਾ ।ਇਸ ਮੌਕੇ ਤੇ ਸ਼੍ਰੀ ਵਿਜੇ ਕੁਮਾਰ(ਕੌਂਸਲਰ) ਨੇ ਸੈਂਟਰ ਦੀਆਂ ਗਤੀਵਿਧੀਆਂ ਅਤੇ ਮਰੀਜਾਂ ਦੇ ਮੁਫਤ ਇਲਾਜ ਸਬੰਧੀ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਕੇਂਦਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ , ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਮਾਹਿਰ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।ਇਸ ਮੌਕੇ ਤੇ ਸ਼੍ਰੀਮਤੀ ਅਮਨਦੀਪ ਕੌਰ(ਸਕੂਲ ਇੰਚਾਰਜ) ਨੇ ਰੈੱਡ ਕਰਾਸ ਟੀਮ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ ਦਵਾਇਆ ਕਿ ਅਸੀਂ ਪਿੰਡ ਵਾਸੀਆਂ ਨਾਲ ਨਸ਼ਿਆਂ ਪ੍ਰਤੀ ਜਾਗਰੂਕਤਾ ਬਾਰੇ ਵਿਚਾਰ ਸਾਂਝੇ ਕਰਦੇ ਰਹਾਂਗੇ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮਾ ਵਿੱਚ ਹਿੱਸਾ ਪਾਉਂਦੇ ਰਹਾਂਗੇ । ਇਸ ਮੌਕੇ ਤੇ ਨਿਰਮਲ , ਮਨਜੀਤ ਕੌਰ, ਕਾਂਤਾ, ਕਮਲਜੀਤਿ ਕੌਰ, ਮਨਜੀਤ ਕੌਰ, ਜਤਿੰਦਰ ਕੌਰ, ਬੰਦਨਾ, ਹਰਬੰਸ ਕੌਰ, ਪਿੰਡ ਵਾਸੀ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਿਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






