ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ, ਕਾਨੂੰਨ ਤੋੜਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਮਾਛੀਵਾੜਾ ਸਾਹਿਬ (ਸਮਾਜ ਵੀਕਲੀ) ਬਲਬੀਰ ਬੱਬੀ :- ਝੋਨੇ ਦੀ ਕਟਾਈ ਤੋ ਬਾਦ ਖੇਤਾਂ ਵਿੱਚ ਬਚੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਿਰਫ ਧਰਤੀ ਦੇ ਪੋਸ਼ਟਿਕ ਤੱਤਾ ਨੂੰ ਖਤਮ ਕੀਤਾ ਜਾ ਰਿਹਾ ਹੈ ਬਲਕਿ ਵਾਤਾਵਰਣ ਦਾ ਵੀ ਬਹੁਤ ਵੱਡਾ ਨੁਕਸਾਨ ਕੀਤਾ ਜਾ ਰਿਹਾ ਹੈ। ਇਹਨਾਂ ਗੱਲਾਂ ਦਾ ਸੰਦੇਸ਼ ਡੀ ਐਸ ਪੀ ਨਾਰਕੋਟਸ ਸੈੱਲ ਖੰਨਾ ਕਰਮਜੀਤ ਸਿੰਘ ਗਰੇਵਾਲ ਨੇ ਪਿੰਡ ਪਵਾਤ ਤੇ ਝਾੜ ਸਾਹਿਬ ਦੇ ਕਈ ਦਰਜਨ ਕਿਸਾਨਾਂ ਦੀ ਮੀਟਿੰਗ ਦੋਰਾਨ ਹਾਜ਼ਰ ਕਿਸਾਨਾਂ ਨੂੰ ਦਿੱਤਾ। ਪੁਲੀਸ ਅਧਿਕਾਰੀ ਨੇ ਹਾਜ਼ਰ ਕਿਸਾਨਾਂ ਨੂੰ ਅਪੀਲ ਭਰੇ ਲਫ਼ਜ਼ਾਂ ਵਿੱਚ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਨਹੀਂ ਤਾਂ ਕਾਨੂੰਨ ਅਨੁਸਾਰ ਬਣਦੀ ਠੋਸ ਕਾਰਵਾਈ ਕੀਤੀ ਜਾਵੇਗੀ। ਇਸ ਮੋਕੇ ਕੁਝ ਕਿਸਾਨਾਂ ਨੇ ਪਰਾਲੀ ਦੀ ਸੰਭਾਲ ਲਈ ਪੰਜਾਬ ਸਰਕਾਰ ਦੁਆਰਾ ਕੋਈ ਸਾਰਥਕ ਕਦਮ ਚੁੱਕਣ ਦੀ ਮੰਗ ਕੀਤੀ ਤੇ ਭਰੋਸਾ ਦਿੱਤਾ ਕਿ ਉਹ ਕਿਸੇ ਕੀਮਤ ਤੇ ਪਰਾਲੀ ਨੂੰ ਅੱਗ ਨਹੀ ਲਗਾਉਣਗੇ। ਇਸ ਮੋਕੇ ਆਪ ਆਗੂ ਸੁਖਵਿੰਦਰ ਸਿੰਘ ਮਾਨ, ਸਰਪੰਚ ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਸਕੱਤਰ ਬਲਵਿੰਦਰ ਸਿੰਘ, ਗੁਰਮੀਤ ਸਿੰਘ ਪੰਚ, ਜਸਪਾਲ ਸਿੰਘ, ਦਵਿੰਦਰ ਸਿੰਘ ਸਾਬਕਾ ਸਰਪੰਚ, ਰਜਿੰਦਰ ਸਿੰਘ  ਵੀ ਮੋਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਜੀ.ਕੇ. ਇਸਟੇਟ ਵਿਖੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ
Next articleਰਾਮਗੜ੍ਹੀਆ ਸੇਵਾ ਸੁਸਾਇਟੀ ਵੱਲੋਂ ਵਿਸ਼ਵਕਰਮਾ ਜਨਮ ਉਤਸਵ ਮਨਾਇਆ