HOME ਦੁਸਾਂਝ ਖੁਰਦ ਧੰਨ ਧੰਨ ਸਤਿਗੁਰ ਕਬੀਰ ਸਾਹਿਬ ਜੀ ਦਾ ਜਨਮ ਦਿਹਾੜਾ ਬਹੁਤ...

ਦੁਸਾਂਝ ਖੁਰਦ ਧੰਨ ਧੰਨ ਸਤਿਗੁਰ ਕਬੀਰ ਸਾਹਿਬ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

2

ਬੰਗਾ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾਂ ) ਅੱਜ ਆਪਣੇ ਨਗਰ ਦੁਸਾਂਝ ਖੁਰਦ ਵਿਖੇ ਧੰਨ ਸਤਿਗੁਰੂ ਕਬੀਰ ਸਾਹਿਬ ਜੀ ਮਹਾਰਾਜ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਪੂਰਵਕ ਅਤੇ ਪਿਆਰ ਸਤਿਕਾਰ ਨਾਲ, ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਦੇ ਅਸਥਾਨ ਤੇ ਮਨਾਇਆ ਗਿਆ। ਜਿਸ ਵਿੱਚ ਜਿੱਥੇ ਰਾਗੀ ਸਿੰਘਾਂ ਵੱਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ ਗੁਰੂ ਜਸ ਕੀਰਤਨ ਦੁਆਰਾ ਗੁਰਬਾਣੀ ਦੇ ਸ਼ਬਦ ਸੁਣਾ ਕਿ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਖਾਹਿਸ਼ ਵੈਲਫੇਅਰ ਸੋਸਾਇਟੀ ਕਰਨਾਣਾ ਦੀ ਟੀਮ ਦੇ ਸਹਿਯੋਗ ਨਾਲ ਫਰੀ ਮੈਡੀਕਲ ਕੈਂਪ ਲਗਵਾਇਆ ਗਿਆ। ਜਿੱਥੇ ਮਰੀਜ਼ਾਂ ਨੂੰ ਫਰੀ ਚੈੱਕ ਅਪ ਕਰਕੇ ਦਵਾਈਆਂ ਫਰੀ ਦਿੱਤੀਆਂ ਗਈਆਂ। ਅਤੇ ਨਾਲ ਹੀ ਸਿਵਿਲ ਹਸਪਤਾਲ ਬੰਗਾ ਦੇ ਸਹਿਯੋਗ ਨਾਲ ਸਵੈ ਇੱਛਕ ਖੂਨਦਾਨ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ ਬਹੁਤ ਸਾਰੇ ਵੀਰਾਂ ਭਰਾਵਾਂ ਨੇ ਆਪਣੀ ਇੱਛਾ ਅਨੁਸਾਰ ਆਪਣਾ ਖੂਨ ਦਾਨ ਕੀਤਾ। ਆਈ ਹੋਈ ਸੰਗਤ ਦੇ ਲਈ ਗੁਰਦੁਆਰਾ ਸਾਹਿਬ ਵਿਖੇ ਚਾਹ ਦੇ ਲੰਗਰ ਅਤੇ ਦਾਲ ਫੁਲਕੇ ਦੇ ਲੰਗਰ ਵੀ ਚਲਾਏ ਗਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਐਬਸਫੋਰਡ ਚ ਸੱਭਿਆਚਾਰਕ ਮੇਲਾ 19 ਜੁਲਾਈ ਨੂੰ – ਤਿਆਰੀਆਂ ਮੁਕੰਮਲ
Next articleਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ।