ਡੋਵਾਲ ਵੱਲੋਂ ਸਮੁੰਦਰੀ ਸੁਰੱਖਿਆ ਲਈ ਮਜ਼ਬੂਤ ਸਹਿਯੋਗ ਦਾ ਸੱਦਾ

ਮਾਲੀ (ਸਮਾਜ ਵੀਕਲੀ):  ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਨਾਲ ਜੁੜੀਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੁਆਂਢੀ ਮੁਲਕਾਂ  ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਹ ਮਾਲਦੀਵਜ਼ ਵਿੱਚ ਚੱਲ ਰਹੀ ਪੰਜਵੀਂ ਐੱਨਐੱਸਏ ਪੱਧਰੀ ਕੋਲੰਬੋ ਸੁਰੱਖਿਆ ਸੰਮੇਲਨ (ਸੀਐੱਸਸੀ) ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਭਾਰਤ ਦੇ ਹਾਈ ਕਮਿਸ਼ਨ ਨੇ ਟਵੀਟ ਕੀਤਾ, ‘‘ਐੱਨਐੱਸਏ ਅਜੀਤ ਡੋਵਾਲ ਨੇ ਆਪਣੇ ਬਿਆਨ ਵਿੱਚ ਸਮੁੰਦਰੀ ਸੁਰੱਖਿਆ ਨਾਲ ਜੁੜੀਆਂ ਸਾਂਝੀਆਂ ਚੁਣੌਤੀ ਨਾਲ ਨਜਿੱਠਣ ਲਈ ਗੁਆਂਢੀ ਸਮੁੰਦਰੀ ਮੁਲਕਾਂ ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦਾ ਸੱਦਾ ਦਿੱਤਾ, ਕਿਉਂਕਿ ਇਹ ਉਨ੍ਹਾਂ ਦਾ ਪਹਿਲਾ ਫ਼ਰਜ਼ ਹੈ।’’ ਦੋ ਰੋਜ਼ਾ ਸੰਮੇਲਨ ਵਿੱਚ ਭਾਰਤ, ਸ੍ਰੀਲੰਕਾ, ਮਾਲਦੀਵਜ਼, ਮੌਰੀਸ਼ਸ਼, ਬੰਗਲਾਦੇਸ਼ ਅਤੇ ਸਿਸਲੀ ਦੇ ਕੌਮੀ ਸੁਰੱਖਿਆ ਸਲਾਹਕਾਰ ਅਤੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ। ਸੰਮੇਲਨ ਨੂੰ ਸੰਬੋਧਨ ਕਰਦਿਆਂ ਮਾਲਦੀਵਜ਼ ਦੀ ਰੱਖਿਆ ਮੰਤਰੀ ਮਾਰੀਆ ਦੀਦੀ ਨੇ ਦੇਸ਼ ਨੂੰ ਦਰਪੇਸ਼ ਖੇਤਰੀ ਸੁਰੱਖਿਆ ਚੁਣੌਤੀਆਂ ਜਿਵੇਂ ਨਸ਼ਾ ਤਸਕਰੀ, ਮਨੁੱਖੀ ਤਸਕਰੀ, ਸਮੁੰਦਰੀ ਡਾਕੂ, ਅਤਿਵਾਦ ਤੇ ਹਿੰਸਕ ਕੱਟੜਵਾਦ ਦਾ ਜ਼ਿਕਰ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUAE, Saudi Arabia refuse to take calls from White House on oil prices
Next articleਰੂਸ ਨੂੰ ‘ਅਤਿਵਾਦੀ ਰਾਜ’ ਐਲਾਨਿਆ ਜਾਵੇ: ਜ਼ੇਲੈਂਸਕੀ