ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਵਿਸ਼ੇਸ਼ ਦਿੱਖ ਦਿੱਤੀ ਜਾ ਰਹੀ ਹੈ- ਜਗਤਾਰ ਸਿੰਘ
ਕਪੂਰਥਲਾ (ਸਮਾਜ ਵੀਕਲੀ) (ਕੌੜਾ): ਡੀ.ਪੀ.ਆਈ (ਐਲੀਮੈਂਟਰੀ) ਜਗਤਾਰ ਸਿੰਘ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਅਮਾਨੀਪੁਰ ਅਤੇ ਡਡਵਿੰਡੀ ਦਾ ਦੌਰਾ ਕੀਤਾ। ਸਰਕਾਰੀ ਐਲੀਮੈਂਟਰੀ ਸਕੂਲ ਅਮਾਨੀਪੁਰ ਪੁੱਜਣ ਤੇ ਸਰਪੰਚ ਸੁਖਵਿੰਦਰ ਸਿੰਘ ਅਤੇ ਮਾਸਟਰ ਜੁਗਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਖ਼ਸਤਾ ਹਾਲਤ ਵਿੱਚ ਖੜੀ ਬਿਲਡਿੰਗ ਦਾ ਨਿਰੀਖਣ ਕੀਤਾ ਅਤੇ ਪਿੰਡ ਦੀ ਪੰਚਾਇਤ ਨੂੰ ਵਿਸ਼ਵਾਸ ਦਿਵਾਇਆ ਕਿ ਇੱਕ ਹਫ਼ਤੇ ਦੇ ਵਿੱਚ ਦੋ ਕਮਰਿਆਂ ਲਈ ਗ੍ਰਾਂਟ ਜਾਰੀ ਹੋ ਜਾਵੇਗੀ।ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੰਵਾਰਨ ਲਈ ਸਰਕਾਰ ਨੇ ਵਿਸ਼ੇਸ਼ ਯਤਨ ਕੀਤੇ ਹਨ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਖ਼ਤ ਮਿਹਨਤ ਕਰਵਾ ਕੇ ਚੰਗੇ ਨਤੀਜੇ ਦਿੱਤੇ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।ਇਸ ਤੋਂ ਪਹਿਲਾਂ ਜਿਲਾ ਸਿੱਖਿਆ ਅਫਸਰ (ਐਲੀ) ਗੁਰਭਜਨ ਸਿੰਘ ਲਾਸਾਨੀ ਨੇ ਡੀ.ਪੀ.ਆਈ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬੱਚਿਆਂ ਦੇ ਮਿਆਰ ਅਨੁਸਾਰ ਆਧੁਨਿਕ ਸਹੂਲਤਾਂ ਉਪਲਬੱਧ ਹਨ। ਇਸ ਤੋਂ ਪਹਿਲਾਂ ਡੀ.ਪੀ.ਆਈ (ਐਲੀਮੈਂਟਰੀ) ਨੇ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਸੈਮੀਨਾਰ ਦਾ ਨਿਰੀਖਣ ਕੀਤਾ।ਇਸ ਮੌਕੇ ਰਾਮ ਸਰੂਪ, ਯੁਗੇਸ਼ ਕੁਮਾਰ ਜੇ.ਈ, ਭੁਪਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ, ਮਨਜਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ, ਹਰਜੀਤ ਸਿੰਘ ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ, ਰਮੇਸ਼ ਕੰਬੋਜ, ਗੁਰਮੀਤ ਸਿੰਘ, ਬਨਵਾਰੀ ਲਾਲ , ਸਕੂਲ ਮੁੱਖੀ ਰਾਜਵਿੰਦਰ ਕੌਰ, ਸਰਬਜੀਤ ਕੌਰ, ਬਲਜੀਤ ਸਿੰਘ ਬੱਬਾ,ਮਮਤਾ ਰਾਣੀ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly