ਲੁਧਿਆਣਾ/ ਬਲਬੀਰ ਸਿੰਘ ਬੱਬੀ
(ਸਮਾਜ ਵੀਕਲੀ) ਮਹਿਫ਼ਲ-ਏ-ਅਦੀਬ ਸੰਸਥਾ ਜਗਰਾਉਂ ਵਲੋਂ ਪ੍ਰਧਾਨ ਕੈਪਟਨ ਪੂਰਨ ਸਿੰਘ ਗਗੜਾ ਦੀ ਅਗਵਾਈ ਹੇਠ ਸੰਸਥਾ ਦੀ ਮਹੀਨਾਵਾਰ ਇਕੱਤਰਤਾ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਜਗਰਾਉਂ ਵਿਖੇ ਹੋਈ ਜਿਸ ਵਿਚ ਪ੍ਰਸਿੱਧ ਅੰਤਰ-ਰਾਸ਼ਟਰੀ ਪੱਤਰਕਾਰ ਅਤੇ ਸਾਹਿਤਕਾਰ ਐੱਸ. ਅਸ਼ੋਕ ਭੌਰਾ ਮੁੱਖ ਮਹਿਮਾਨ ਵਜੋਂ ਪੁੱਜੇ। ਜਦਕਿ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ, ਪ੍ਰਸਿੱਧ ਆਲੋਚਕ ਡਾ. ਸੁਰਜੀਤ ਬਰਾੜ, ਸ਼੍ਰੋਮਣੀ ਗੀਤਕਾਰ ਅਮਰੀਕ ਸਿੰਘ ਤਲਵੰਡੀ ਅਤੇ ਸਾਬਕਾ ਐੱਸ. ਡੀ. ਐਮ. ਹਰਚਰਨ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਜਨਰਲ ਸਕੱਤਰ ਜਸਵਿੰਦਰ ਸਿੰਘ ਛਿੰਦਾ ਨੇ ਅੱਜ ਦੀ ਇਕੱਤਰਤਾ ’ਤੇ ਚਾਨਣਾ ਪਾਇਆ ਅਤੇ ਪ੍ਰਧਾਨ ਕੈਪਟਨ ਪੂਰਨ ਸਿੰਘ ਗਗੜਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਉਪਰੰਤ ਸਮੂਹ ਮਹਿਮਾਨਾਂ ਅਤੇ ਸੰਸਥਾ ਦੇ ਅਦੀਬਾਂ ਨੇ ਸਾਂਝੇ ਤੌਰ ’ਤੇ ਡਾ. ਅਮਨ ਅੱਚਰਵਾਲ ਦੇ ਦੂਜੇ ਕਾਵਿ ਸੰਗ੍ਰਹਿ ‘ਲੀਹਾਂ’ ਨੂੰ ਲੋਕ ਅਰਪਣ ਕੀਤਾ।
ਇਸ ਮੌਕੇ ਅਮਰੀਕ ਸਿੰਘ ਤਲਵੰਡੀ, ਹਰਚਰਨ ਸਿੰਘ ਸੰਧੂ, ਮਿੱਤਰ ਸੈਨ ਮੀਤ, ਡਾ. ਬਲਦੇਵ ਸਿੰਘ ਸਾਬਕਾ ਡਿਪਟੀ ਡਾਇਰੈਕਟਰ, ਡਾ. ਸੁਰਜੀਤ ਬਰਾੜ, ਮਿੱਤਰ ਨੇ ਡਾ. ਅਮਨ ਅੱਚਰਵਾਲ ਨੂੰ ਉਨ੍ਹਾਂ ਦੇ ਦੂਜੇ ਕਾਵਿ ਸੰਗ੍ਰਹਿ ‘ਲੀਹਾਂ’ ਲਈ ਵਧਾਈਆਂ ਦਿੱਤੀਆਂ ਅਤੇ ਪ੍ਰਸੰਸਾ ਕਰਦਿਆਂ ਕਿਹਾ ਕਿ ਉਨਾਂ ਦੇ ਗੀਤਾਂ ਵਿਚ ਲੋਕ ਹਿਤ ਦੀ ਖੁਸ਼ਬੂ ਆਉਂਦੀ ਹੈ ਅਤੇ ਉਹ ਇਕ ਪ੍ਰੋੜ ਅਤੇ ਸਮਾਜ ਲਈ ਫਿਕਰਮੰਦ ਗੀਤਕਾਰਾਂ ਦੀ ਕਤਾਰ ਵਿਚ ਸ਼ਾਮਲ ਹੋਏ ਹਨ। ਅਜਿਹੇ ਗੀਤਕਾਰਾਂ ਦੀ ਸਮਾਜ ਨੂੰ ਵੱਡੀ ਲੋੜ ਹੈ। ਇਸ ਉਪਰੰਤ ਮੁੱਖ ਮਹਿਮਾਨ ਐੱਸ. ਅਸ਼ੋਕ ਭੌਰਾ ਦਾ ਸੰਸਥਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਜਿੱਥੇ ਡਾ. ਅੱਚਰਵਾਲ ਨੂੰ ਵਧਾਈਆਂ ਦਿੱਤੀਆਂ ਉੱਥੇ ਉਨਾਂ ਨੇ ਕਿਹਾ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ। ਮੌਜੂਦਾ ਸਮੇਂ ਵਿਚ ਅਸੀਂ ਇਖ਼ਲਾਕੀ ਤੌਰ ’ਤੇ ਟੁੱਟ ਰਹੇ ਹਨ, ਆਪਸੀ ਪਰਿਵਾਰਕ ਰਿਸ਼ਤਿਆਂ ਵਿਚ ਤਰੇੜਾਂ ਪੈ ਰਹੀਆਂ ਹਨ। ਜੋ ਕਿ ਸਾਡੇ ਲਈ ਬਹੁਤ ਗੰਭੀਰ ਵਿਸ਼ਾ ਹੈ।ਇਸ ਦੇ ਕਾਰਨਾਂ ਦੀ ਪੜਚੋਲ ਕਰਨੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਨੂੰ ਇਨ੍ਹਾਂ ਮਸਲਿਆਂ ’ਤੇ ਵਿਚਾਰ ਗੋਸ਼ਟੀਆਂ ਕਰਕੇ ਕਾਰਨ ਅਤੇ ਉਨ੍ਹਾਂ ਦੇ ਹੱਲ ਲੱਭਣ ਦੇ ਯਤਨ ਕਰਨੇ ਚਾਹੀਦੇ ਹਨ। ਉਨਾਂ ਨੇ ਮਹਿਿਫ਼ਲ-ਏ-ਅਦੀਬ ਸੰਸਥਾ ਦੇ ਇਸ ਉਪਰਾਲੇ ਅਤੇ ਉਨਾਂ ਦੇ ਕੀਤੇ ਸਨਮਾਨ ਲਈ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਡਾ. ਅਮਨ ਅੱਚਰਵਾਲ ਦਾ ਵੀ ਸੰਸਥਾ, ਪੰਚਾਇਤ ਅਤੇ ਪਰਿਵਾਰਕ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਉਪਰੰਤ ਕਵੀ ਦਰਬਾਰ ਦੌਰਾਨ ਜਸਵੰਤ ਭਾਰਤੀ, ਮੁਨੀਸ਼ ਸਰਗਮ, ਕਾਨਤਾ ਦੇਵੀ, ਚਰਨਜੀਤ ਕੌਰ ਗਗੜਾ, ਡਾ. ਬਲਦੇਵ ਸਿੰਘ, ਅਵਤਾਰ ਸਿੰਘ ਭੁੱਲਰ, ਮਹਿੰਦਰ ਸਿੰਘ ਸੰਧੂ ਨੇ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਆਖ਼ਿਰ ਵਿਚ ਪ੍ਰਧਾਨ ਰਛਪਾਲ ਸਿੰਘ ਚਕਰ ਨੇ ਆਏ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰਭਦੀਪ ਸਿੰਘ ਅੱਚਰਵਾਲ, ਤਰਲੋਚਨ ਸਿੰਘ, ਚਮਕੌਰ ਸਿੰਘ ਸਾਬਕਾ ਸਰਪੰਚ ਅੱਚਰਵਾਲ, ਬਲਵੀਰ ਸਿੰਘ ਸਾਬਕਾ ਸਰਪੰਚ ਅੱਚਰਵਾਲ, ਪ੍ਰੇਮ ਸਿੰਘ ਭੁੱਲਰ, ਰੂਮੀ ਰਾਜ, ਗੁਰਜੰਟ ਸਿੰਘ, ਜੀਵਨ ਸਿੰਘ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਡਾ. ਲਾਲ ਸਿੰਘ ਮਾਣੂੰਕੇ, ਬਲਵੀਰ ਕੌਰ ਪਤਨੀ ਡਾ. ਅਮਨ ਅੱਚਰਵਾਲ, ਅਮਰਜੀਤ ਕੌਰ, ਕਰਮਜੀਤ ਕੌਰ ਸਾਬਕਾ ਸਰਪੰਚ, ਪਲਵਿੰਦਰ ਸਿੰਘ ਝੋਰੜਾਂ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly