HOME ਡਾ. ਅੰਬੇਡਕਰ ਸਕੂਲ ਬੁਲੰਦਪੁਰ ‘ਚ ਇਟਲੀ ਤੋਂ ਸ੍ਰੀਮਤੀ ਕੁਲਦੀਪ ਕੌਰ ਤੇ ਗੁਰਦੀਪ...

ਡਾ. ਅੰਬੇਡਕਰ ਸਕੂਲ ਬੁਲੰਦਪੁਰ ‘ਚ ਇਟਲੀ ਤੋਂ ਸ੍ਰੀਮਤੀ ਕੁਲਦੀਪ ਕੌਰ ਤੇ ਗੁਰਦੀਪ ਜੀ ਪਧਾਰੇ

ਜਲੰਧਰ   (ਸਮਾਜ ਵੀਕਲੀ)  (ਪਰਮਜੀਤ ਜੱਸਲ)– ਡਾ. ਬੀ .ਆਰ. ਅੰਬੇਡਕਰ ਪਬਲਿਕ ਸਕੂਲ ਬੁਲੰਦਪੁਰ , ਵਿਖੇ ਇਟਲੀ ਤੋਂ ਸ਼੍ਰੀਮਤੀ ਕੁਲਦੀਪ ਕੌਰ ਅਤੇ ਗੁਰਦੀਪ ਸਿੰਘ(ਪਤੀ) ਵਿਸ਼ੇਸ਼ ਤੌਰ ‘ਤੇ ਪਧਾਰੇ। ਸਕੂਲ ਦੇ ਪ੍ਰਿੰਸੀਪਲ ਵਲੋਂ ਸਕੂਲ ਪਹੁੰਚਣ ‘ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਟਲੀ ਤੋਂ ਆਏ ਮਹਿਮਾਨਾਂ ਨੇ ਸਕੂਲ ਦੀ ਵਧੀਆ ਕਾਰਗੁਜ਼ਾਰੀ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਸਾਨੂੰ ਮਾਣ ਹੈ ਕਿ ਸਮੇਂ -ਸਮੇਂ ਸਿਰ ਸਕੂਲ ਦੇ ਪ੍ਰਬੰਧਕਾਂ ਵੱਲੋਂ ਬਹੁਜਨ ਮਹਾਂਪੁਰਸ਼ਾਂ ਦੀ ਵਿਚਾਰਧਾਰਾ ਨੂੰ ਪ੍ਰਮੁੱਖਤਾ ਨਾਲ ਅੱਗੇ ਵਧਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ, ਜੋ ਸ਼ਲਾਘਾਯੋਗ ਕਦਮ ਹਨ। ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸੰਘਰਸ਼ਮਈ ਜੀਵਨ ਸਦਕਾ ਹੀ ਸਾਨੂੰ ਸੰਵਿਧਾਨਿਕ ਹੱਕ ਮਿਲੇ ਹਨ ।ਪ੍ਰਿੰਸੀਪਲ ਵੱਲੋਂ ਮਹਿਮਾਨਾਂ ਨੂੰ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ , ਕਾਰਗੁਜ਼ਾਰੀ ਅਤੇ ਸਕੂਲ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਕਲਾਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। “ਡਾ. ਅੰਬੇਡਕਰ ਦਾ ਜੀਵਨ ਸੰਘਰਸ਼” ਪੁਸਤਕ ‘ਤੇ 24 ਅਗਸਤ 2025, ਦਿਨ ਐਤਵਾਰ ਨੂੰ 16 ਵਾਂ ਕੰਪੀਟੀਸ਼ਨ ਸਕੂਲ ਵਿੱਚ ਕਰਵਾਇਆ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਵਲੋਂ ਇਟਲੀ ਤੋਂ ਆਏ ਮਹਿਮਾਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮਹਿਮਾਨਾਂ ਵੱਲੋਂ ਸਕੂਲ ਨੂੰ ਮਾਲੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰ ਗੁਰੂ ਰਵਿਦਾਸ ਮੰਦਰ ਪਿੰਡ ਧਲੇਤਾ ਦੇ ਜਥਾ ਸਥਿਤੀ ਬਹਾਲ ਕਰੇ ਅਤੇ ਜਿਲਾ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਏ – ਕਰੀਮਪੁਰੀ
Next articleਬਾਜ਼ਾਰ ਦੇ ਵਿਚਕਾਰ ਇੱਕ ਇਮਾਰਤ ਦਾ ਮਲਬਾ ਡਿੱਗਿਆ, ਪ੍ਰਸ਼ਾਸਨ ਨੂੰ ਹੈ ਕਿਸੇ ਵੱਡੇ ਹਾਦਸੇ ਦੀ ਉਡੀਕ