ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਦਾ ਇੱਕੋ ਇੱਕ ਟੀਚਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੋਚ ਨੂੰ ਘਰ ਘਰ ਪਹੁੰਚਾਉਣਾ ਹੈ ਭਾਵ ਸਰਬੱਤ ਦਾ ਭਲਾ ਕਰਨਾ ਹੈ l ਕਿਸੇ ਵੀ ਵਰਗ ਨਾਲ ਧੱਕੇਸ਼ਾਹੀ ਨਾ ਹੋਵੇ ,ਹਰ ਇੱਕ ਨੂੰ ਇਨਸਾਫ ਮਿਲੇ ,ਧੀਆਂ ਭੈਣਾਂ ਦੀ ਇੱਜਤ ਦੀ ਰਾਖੀ ਹੋਵੇ, ਗੁੰਡਾਗਰਦੀ ਬੰਦ ਹੋਵੇ , ਰੋਜਗਾਰ ਦਾ ਪ੍ਰਬੰਧ ਹੋਵੇ, ਸਿਹਤ ਸਹੂਲਤਾਂ ਅਤੇ ਪੜ੍ਹਾਈ ਦਾ ਵਧੀਆ ਅਤੇ ਸਸਤਾ ਪ੍ਰਬੰਧ ਹੋਵੇ ,ਨਸ਼ੇ ਖ਼ਤਮ ਹੋਣ ਆਦਿ ਮੁੱਦੇ ਲੈ ਕੇ ਬਸਪਾ ਲੋਕਾਂ ਵਿੱਚ ਜਾ ਰਹੀ ਹੈ l ਲੋਕਾਂ ਦਾ ਬਹੁਜਨ ਸਮਾਜ ਪਾਰਟੀ ਨੂੰ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ l ਲੋਕ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਡਾ ਅਵਤਾਰ ਸਿੰਘ ਕਰੀਮਪੁਰੀ ਜੀ ਦੇ ਕੰਮ ਕਰਨ ਦੇ ਤਰੀਕੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ l ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਸੀਨੀਅਰ ਆਗੂ ਸ਼੍ਰੀ ਪ੍ਰਦੀਪ ਜੱਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ l ਸ਼੍ਰੀ ਪ੍ਰਦੀਪ ਜੱਸੀ ਨੇ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਅਤੇ ਬਹੁਜਨ ਸਮਾਜ ਪਾਰਟੀ ਦੇ ਨਵਾਂਸ਼ਹਿਰ ਦੇ ਵਿਧਾਇਕ ਡਾ ਨਛੱਤਰ ਪਾਲ ਜੀ ਦੀ ਇਸ ਮੈਡੀਕਲ ਕਾਲਜ ਬਣਾਉਣ ਦੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ l ਸ਼੍ਰੀ ਪ੍ਰਦੀਪ ਜੱਸੀ ਜੀ ਨੇ ਕਿਸਾਨਾਂ , ਮਜਦੂਰਾਂ , ਬੇਰੁਜਗਾਰਾਂ ਅਤੇ ਵਪਾਰੀਆਂ ਨੂੰ ਸੱਦਾ ਦਿੱਤਾ ਕਿ ਤੁਸੀਂ ਸਾਰੇ ਵੱਧ ਚੜ੍ਹ ਕੇ ਬਸਪਾ ਦੇ ਪੰਜਾਬ ਸੰਭਾਲੋ ਮੁਹਿੰਮ ਦਾ ਹਿੱਸਾ ਬਣੋ ਤਾਂ ਜੋ ਪੰਜਾਬ ਵਿੱਚ ਕਿਰਤੀ ,ਕਿਸਾਨ ,ਵਪਾਰੀ ਦੀ ਸਰਕਾਰ ਬਣ ਸਕੇ l ਫਿਰ ਕਿਸੇ ਨੂੰ ਵੀ ਸੜਕਾਂ ਉੱਪਰ ਧਰਨੇ ਨਹੀਂ ਲਾਉਣੇ ਪੈਣਗੇ l ਪੰਜਾਬ ਵਿੱਚ ਨਸ਼ੇ ਅਤੇ ਗੁੰਡਾਗਰਦੀ ਨੂੰ ਖ਼ਤਮ ਕੀਤਾ ਜਾਵੇਗਾ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj