ਡਾ. ਬੀ. ਆਰ. ਅੰਬੇਡਕਰ ਸੁਸਾਇਟੀ  ਆਰ ਸੀ ਐੱਫ  ਵਲੋਂ ਸਮਾਜ ਪ੍ਰਤੀ ਸੇਵਾਵਾਂ ਨਿਭਾਉਣ  ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ 

ਕਪੂਰਥਲਾ,  (ਕੌੜਾ)– ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਵਲੋਂ ਲੰਬੇ ਸਮੇਂ ਤੋਂ ਸਮਾਜ ਪ੍ਰਤੀ ਨਿਭਾਈਆਂ ਗਈਆਂ ਸੇਵਾਵਾ ਨੂੰ ਦੇਖਦੇ ਹੋਏ ਸ਼੍ਰੀ ਸਤਪਾਲ ਸਿੰਘ ਐਸ ਐਸ ਈ, ਸ਼੍ਰੀ ਨਰਦੇਵ ਸਿੰਘ ਐਸਐਸਈ, ਸ਼੍ਰੀ ਹਰਮੇਸ਼ ਸਿੰਘ ਸੀਨਅਰ ਤਕਨੀਸ਼ਨ, ਸ਼੍ਰੀ ਲਖਵੀਰ ਸਿੰਘ ਸੀਨਅਰ ਤਕਨੀਸ਼ਨ, ਸ਼੍ਰੀ ਹਰਬੰਸ ਸਿੰਘ ਸੀਨਅਰ ਤਕਨੀਸ਼ਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।  ਇਸ ਸ਼ੁੱਭ ਅਵਸਰ ਤੇ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਅਤੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਦੱਸਿਆ ਕਿ ਇਨ੍ਹਾਂ ਸਾਥੀਆਂ ਨੇ ਲੰਬੇ ਸਮੇਂ ਤੋਂ ਪੈ ਬੈਕ ਟੂ ਸੋਸਾਇਟੀ ਦੇ ਮਾਧਿਅਮ ਤੋਂ ਹਮੇਸ਼ਾਂ ਹੀ ਸੋਸਾਇਟੀ ਦੇ ਸਮਾਜ ਸੇਵੀ ਕੰਮਾਂ ਵਿੱਚ ਵੱਡੇ ਪੱਧਰ ਤੇ ਸਹਿਯੋਗ ਕੀਤਾ ਗਿਆ। ਜਿੱਥੇ ਇਨ੍ਹਾਂ ਸਾਥੀਆਂ ਨੇ ਰੇਲਵੇ ਵਿੱਚ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਉੱਥੇ ਸਮਾਜ ਦੀਆਂ ਜਾਇਜ ਅਤੇ ਹੱਕੀ ਮੰਗਾਂ ਲਈ ਹਮੇਸ਼ਾ ਡੱਟ ਕੇ ਪਹਿਰਾ ਦਿੱਤਾ। ਸੋਸਾਇਟੀ ਅਜਿਹੇ ਦਾਨੀ ਅਤੇ ਸਮਾਜ ਦੇ ਹੋਣਹਾਰ ਸਾਥੀਆਂ ਨੂੰ ਸਨਮਾਨਿਤ ਕਰਕੇ ਮਾਣ ਮਹਿਸੂਸ ਕਰ ਰਹੀ ਹੈ।
  ਸਮੂਹ ਸਾਥੀਆਂ ਨੇ ਸੋਸਾਇਟੀ ਵੱਲੋਂ ਕੀਤੇ ਗਏ ਮਾਣ ਸਨਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਅਸੀਂ ਸੋਸਾਇਟੀ ਦੇ ਸਮਾਜਸੇਵੀ ਕੰਮਾਂ ਵਿਚ ਸਹਿਯੋਗ ਕਰਦੇ ਰਹਾਂਗੇ।  ਸਨਮਾਨਿਤ ਸਖਸ਼ੀਅਤਾਂ ਨੇ ਸੋਸਾਇਟੀ ਵੱਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮੱਦੇਨਜਰ ਰੱਖਦੇ ਹੋਏ ਸੋਸਾਇਟੀ ਨੂੰ ਆਰਥਿਕ ਸਹਿਯੋਗ ਵੀ ਕੀਤਾ। ਸੁਸਾਇਟੀ ਵਲੋਂ  ਸਨਮਾਨਿਤ ਸਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਮਿਸ਼ਨਰੀ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।
  ਇਸ ਮੌਕੇ ਤੇ ਸੋਸਾਇਟੀ ਦੇ ਉੱਪ ਪ੍ਰਧਾਨ ਸੰਤੋਖ ਰਾਮ ਜਨਾਗਲ, ਨਿਰਵੈਰ ਸਿੰਘ, ਨਿਰਮਲ ਸਿੰਘ, ਧਰਮਵੀਰ ਅੰਬੇਡਕਰੀ, ਪੂਰਨ ਚੰਦ ਬੋਧ, ਅਸ਼ੋਕ ਭਾਰਤੀ, ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ ਦੇ ਜਨਰਲ ਸਕੱਤਰ ਝਲਮਣ ਸਿੰਘ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਮੱਲ, ਸ਼ਿਵ ਕੁਮਾਰ ਸੁਲਤਾਨਪੁਰੀ, ਮੇਜਰ ਸਿੰਘ, ਬੁੱਧ ਸਿੰਘ, ਸ਼੍ਰੀਮਤੀ ਹਰਜਿੰਦਰ ਕੌਰ, ਕਸ਼ਮੀਰ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਸੁਰ ਅਤੇ ਸੰਗੀਤਕਾਰੀ ਦਾ ਦੂਜਾ ਨਾਮ ਹੈ ਬੀ ਕੇ ਮਾਨ
Next articleਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਰਾਸਤੀ ਮੇਲੇ ਤੇ ਪੰਜਾਬ ਦੇ ਮਕ਼ਬੂਲ ਸ਼ਾਇਰਾਂ ਨੇ ਲਾਈ ਸ਼ਾਇਰੀ ਦੀ ਛਹਿਬਰ