ਸਰੀ /ਵੈਨਕੂਵਰ (ਸਮਾਜ ਵੀਕਲੀ) (ਕੁਲਦੀਪ ਚੁੰਬਰ)-ਬ੍ਰਿਸਬੇਨ (ਆਸਟ੍ਰੇਲੀਆ): ਪਿਛਲੇ ਦਿਨੀਂ ਬ੍ਰਿਸਬੇਨ ਵਿਖੇ ਕਰਵਾਏ ਗਏ ਵਿਸ਼ਾਲ ਪੰਜਾਬੀ ਸੱਭਿਆਚਾਰਕ ਸਮਾਗਮ ਦੌਰਾਨ ਡਾ. ਬੀ.ਆਰ. ਅੰਬੇਡਕਰ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵਲੋਂ ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਉੱਘੇ ਸਮਾਜ ਸੇਵੀ ਅਤੇ ਗੀਤਕਾਰ ਰੱਤੂ ਰੰਧਾਵਾ ਜੀ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਨੇ ਸ਼ਮੂਲੀਅਤ ਕਰਕੇ ਪ੍ਰੋਗਰਾਮ ਨੂੰ ਇਤਿਹਾਸਕ ਰੂਪ ਦਿੱਤਾ। ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਲੇਜ ਅਖਤਰ ਅਤੇ ਨਾਮਵਰ ਗਾਇਕ ਕੁਲਵਿੰਦਰ ਕੈਲੀ ਨੇ ਆਪਣੇ ਸੁਰੀਲੇ ਅੰਦਾਜ਼, ਨਵੇਂ ਅਤੇ ਸਦਾ-ਬਹਾਰ ਹਿੱਟ ਗੀਤਾਂ ਨਾਲ ਦੇਰ ਰਾਤ ਤੱਕ ਸਰੋਤਿਆਂ ਨੂੰ ਮੰਤਰਮੁਗਧ ਰੱਖਿਆ। ਦਰਸ਼ਕਾਂ ਨੇ ਗੀਤ-ਸੰਗੀਤ ਦਾ ਭਰਪੂਰ ਆਨੰਦ ਮਾਣਿਆ ਅਤੇ ਕਲਾਕਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਹ ਸ਼ਾਨਦਾਰ ਸਮਾਗਮ Bullseye Consultant ਦੇ ਡਾਇਰੈਕਟਰ ਅਮਨ ਭੰਗੂ ਵਲੋਂ ਪੇਸ਼ ਕੀਤਾ ਗਿਆ। ਸਮਾਗਮ ਦੀ ਸਫਲਤਾ ਵਿੱਚ ਸਪਾਂਸਰ ਇੰਦਰਜੀਤ ਕੁਮਾਰ, ਸੰਦੀਪ ਭੁੱਲਰ, ਗੋਰਾ ਟਰੱਕ,ਅਜੀਤਪਾਲ ਸਿੰਘ (ਨੋਵਾ ਐਂਗਲੀਆ ਕਾਲਜ),ਨਰਿੰਦਰ ਸਿੰਘ, ਕਸ਼ਿਸ਼, IPSA Group ਤੋਂ ਸਰਬਜੀਤ ਸੋਹੀ ,7 Seas TV , ਹਰਦੀਪ ਵਾਗਲਾ, ਸੈਂਡੀ ਪੇਂਟਰ, ਰਿਚ ਵਿਰਸਾ ਭੰਗੜਾ ਅਕੈਡਮੀ,ਡੀ ਜੇ ਜੈਸਟਾ , ਪੰਜਾਬੀ ਪਲਸ, ਇੰਡੋਜ ਟੀ ਵੀ ਵਲੋਂ ਦਿੱਤੇ ਗਏ ਸਹਿਯੋਗ ਦੀ ਵਿਸ਼ੇਸ਼ ਸ਼ਲਾਘਾ ਕੀਤੀ ਗਈ।ਡਾ. ਬੀ.ਆਰ. ਅੰਬੇਡਕਰ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਸੱਤਵਿੰਦਰ ਟੀਨੂੰ, ਗੁਰਦੀਪ ਜਗੇੜਾ ਅਤੇ ਤਾਜ ਰੱਤੂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਆਪਣੀ ਮਾਤ ਭਾਸ਼ਾ, ਸੱਭਿਆਚਾਰ ਅਤੇ ਸਮਾਜ ਸੇਵਾ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਪ੍ਰੇਰਨਾਦਾਇਕ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਮਾਜ ਅਤੇ ਭਾਈਚਾਰੇ ਦੀ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸੇ ਤਰ੍ਹਾਂ ਸਨਮਾਨਿਤ ਕੀਤਾ ਜਾਂਦਾ ਰਹੇਗਾ। ਪ੍ਰੋਗਰਾਮ ਨੇ ਵਿਦੇਸ਼ ਦੀ ਧਰਤੀ ’ਤੇ ਪੰਜਾਬੀ ਸੱਭਿਆਚਾਰ, ਸੰਗੀਤ ਅਤੇ ਭਾਈਚਾਰਕ ਏਕਤਾ ਦੀ ਇੱਕ ਯਾਦਗਾਰ ਮਿਸਾਲ ਕਾਇਮ ਕੀਤੀ।ਨਵੀ ਥਿੰਦ ਨੇ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ!
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






