ਕਪੂਰਥਲਾ ਸਮਾਜ ਵੀਕਲੀ ( ਕੌੜਾ)- ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੋਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਵੱਲੋਂ ਅਹੁਦੇਦਾਰਾਂ ਦੀ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਸੋਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਨੇ ਕੀਤੀ । ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਦੱਸਿਆ ਕਿ ਨਾਰੀ ਜਾਤੀ ਦੇ ਮੁਕਤੀਦਾਤਾ, ਸਿੰਬਲ ਆਫ ਨਾਲੇਜ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦਾ 132 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਿਸ ਵਿੱਚ 14 ਅਪ੍ਰੈਲ ਦੀ ਪੂਰਵ ਸੰਧਿਆ ਦੇ ਮੌਕੇ ਤੇ ਡਾਕਟਰ ਭੀਮ ਰਾਓ ਅੰਬੇਡਕਰ ਚੌਕ ਆਰ ਸੀ ਐਫ ਵਿਖੇ ਹਰੇਕ ਪਰਿਵਾਰ ਵੱਲੋਂ 14 -14 ਮੋਮਬੱਤੀਆਂ ਜਗਾਈਆਂ ਜਾਣਗੀਆਂ ।
ਇਸੇ ਕੜੀ ਤਹਿਤ ਬਾਬਾ ਸਾਹਿਬ ਜੀ ਦੇ 132 ਵੇਂ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ 132 ਜਰੂਰਤਮੰਦ ਬੱਚਿਆਂ ਨੂੰ ਸਟੇਸ਼ਨਰੀ ਤੋਂ ਇਲਾਵਾ ਬਾਬਾ ਸਾਹਿਬ ਜੀ ਦੇ ਜੀਵਨ ਤੇ ਮਿਸ਼ਨ ਸੰਬੰਧੀ ਇੱਕ-ਇੱਕ ਕਿਤਾਬ ਵੀ ਦਿੱਤੀ ਜਾਵੇਗੀ। ਮੀਟਿੰਗ ਵਿੱਚ ਸੋਸਾਇਟੀ ਦੇ ਸੀਨੀਅਰ ਉਪ ਪ੍ਰਧਾਨ ਸੰਤੋਖ ਰਾਮ ਜਨਾਗਲ, ਉਪ ਪ੍ਰਧਾਨ ਨਿਰਮਲ ਸਿੰਘ, ਧਰਮਵੀਰ ਅੰਬੇਡਕਰੀ, ਨਿਰਵੈਰ ਸਿੰਘ, ਪੂਰਨ ਚੰਦ ਬੋਧ, ਅਮਰਜੀਤ ਸਿੰਘ ਮੱਲ, ਪੂਰਨ ਸਿੰਘ, ਕਸ਼ਮੀਰ ਸਿੰਘ, ਝਲਮਣ ਸਿੰਘ, ਪ੍ਰਮੋਦ ਸਿੰਘ, ਦੇਸ ਰਾਜ, ਮਨਜੀਤ ਸਿੰਘ ਕੈਲਪੁਰੀਆ, ਕੁਲਵਿੰਦਰ ਸਿੰਘ ਸਿਬੀਆ, ਕ੍ਰਿਸ਼ਨ ਸਿੰਘ ਅਤੇ ਰਾਜ ਪਾਲ ਆਦਿ ਸ਼ਾਮਿਲ ਹੋਏ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly