ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਵੱਲੋਂ ਜ਼ਿਲ੍ਹਾ ਭਲਾਈ ਅਧਿਕਾਰੀ ਨਾਲ ਵਿਚਾਰ ਵਟਾਂਦਰਾ ਮੀਟਿੰਗ

ਅਨੁਸੂਚਿਤ ਜਾਤੀ ਦੇ ਭਾਈਚਾਰੇ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂਬਾਰੇ ਕਰਵਾਇਆ ਜਾਣੂ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਅਹੁਦੇਦਾਰਾਂ ਵੱਲੋਂ ਹਰਪਾਲ ਸਿੰਘ ਗਿੱਲ, ਜਿਲ੍ਹਾ ਭਲਾਈ ਅਫਸਰ, ਕਪੂਰਥਲਾ ਨਾਲ ਅਨੁਸੂਚਿਤ ਜਾਤੀ ਦੇ ਭਾਈਚਾਰੇ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ, ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਐਸਸੀ/ਐਸਟੀ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਆਉਂਦੀਆਂ ਹਨ, ਜਿਨ੍ਹਾਂ ਬਾਰੇ ਲੋਕਾਂ ਨੂੰ ਪਤਾ ਨਹੀਂ ਲੱਗਦਾ । ਇਸ ਦਾ ਮੁੱਖ ਕਾਰਨ ਪਿੰਡ ਪੱਧਰ ‘ਤੇ ਪ੍ਰਚਾਰ ਦੀ ਘਾਟ ਹੈ, ਜਿਸ ਕਾਰਨ ਉਹ ਲੋਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ। ਸੁਸਾਇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਤਰਜਾਤੀ ਵਿਆਹਾਂ ’ਤੇ ਸਰਕਾਰ ਵੱਲੋਂ ਫੰਡ ਦੇਣ ਵਿੱਚ ਕਾਫੀ ਦੇਰੀ ਹੋ ਰਹੀ ਹੈ, ਜਿਸ ਨੂੰ ਜਲਦੀ ਤੋਂ ਜਲਦੀ ਦਿੱਤੇ ਜਾਣ ਦੀ ਮੰਗ ਕੀਤੀ ਗਈ। ਸਮੂਹ ਅਹੁਦੇਦਾਰਾਂ ਨੇ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਕਿ ਭਲਾਈ ਵਿਭਾਗ ਦੀਆਂ ਸਕੀਮਾਂ ਤੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਹਰ ਪਿੰਡ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਸ਼੍ਰੀ ਹਰਪਾਲ ਸਿੰਘ ਗਿੱਲ ਨੇ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਸਮਝਾਉਣ ਲਈ ਯਤਨ ਕੀਤੇ ਜਾਣਗੇ। ਸ਼੍ਰੀ ਗਿੱਲ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਦੇਸ਼ ਦੇ ਸਾਰੇ ਨਾਗਰਿਕਾਂ ਦੇ ਅਧਿਕਾਰ ਸੁਰੱਖਿਅਤ ਹਨ। ਪੜ੍ਹੇ-ਲਿਖੇ ਲੋਕਾਂ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਕਮਜ਼ੋਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਲਈ ਉਪਲਬਧ ਸਕੀਮਾਂ ਤੋਂ ਜਾਣੂ ਕਰਵਾਉਣ । ਇਸ ਸਬੰਧੀ ਸੁਸਾਇਟੀ ਦੀ ਤਰਫੋਂ ਵਿਭਾਗ ਵੱਲੋਂ ਜੋ ਵੀ ਸਹਿਯੋਗ ਮੰਗਿਆ ਜਾਵੇਗਾ ਉਸ ਨੂੰ ਪੂਰਾ ਕੀਤਾ ਜਾਵੇਗਾ। ਪੜ੍ਹੇ-ਲਿਖੇ ਲੋਕਾਂ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਕਮਜ਼ੋਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਲਈ ਉਪਲਬਧ ਸਕੀਮਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਦਾ ਲਾਭ ਉਠਾਉਣ ਵਿਸ਼ੇਸ਼ ਉਪਰਾਲੇ ਕਰਨ । ਇਸ ਸਬੰਧੀ ਸੁਸਾਇਟੀ ਦੀ ਤਰਫੋਂ ਵਿਭਾਗ ਵੱਲੋਂ ਜੋ ਵੀ ਯੋਗਦਾਨ ਪਾਇਆ ਜਾਵੇਗਾ, ਉਸ ਨੂੰ ਪੂਰਾ ਕੀਤਾ ਜਾਵੇਗਾ। ਸੁਸਾਇਟੀ ਦੀ ਤਰਫ਼ੋਂ ਹਰਪਾਲ ਸਿੰਘ ਗਿੱਲ ਨੂੰ ਰਾਸ਼ਟਰ ਪਿਤਾ ਮਹਾਤਮਾ ਜੋਤੀ ਰਾਓ ਫੂਲੇ ਦੀ ਲਿਖੀ ਪੁਸਤਕ ਗੁਲਾਮਗਿਰੀ ਅਤੇ ਪੰਚਸ਼ੀਲ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਭਲਾਈ ਅਫਸਰ ਨੇ ਸੁਸਾਇਟੀ ਵੱਲੋਂ ਇਲਾਕੇ ਵਿੱਚ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਤੋਖ ਰਾਮ ਜਨਾਗਲ, ਮੀਤ ਪ੍ਰਧਾਨ ਨਿਰਮਲ ਸਿੰਘ, ਪ੍ਰਚਾਰ ਸਕੱਤਰ ਨਿਰਵੈਰ ਸਿੰਘ, ਧਰਮਵੀਰ ਅੰਬੇਡਕਰੀ, ਗੁਰਨਾਮ ਸਿੰਘ ਟਿੰਕੂ, ਰਾਕੇਸ਼ ਮਾਹੀ, ਲਲਿਤ ਕੁਮਾਰ, ਅਮਨਦੀਪ ਸਿੰਘ ਤੋਂ ਇਲਾਵਾ ਡਾ. ਅੰਬੇਡਕਰ ਸੁਸਾਇਟੀ ਕਪੂਰਥਲਾ ਦੇ ਪ੍ਰਧਾਨ ਗੁਰਮੁਖ ਸਿੰਘ ਢੋਟ , ਸਮਾਜ ਸੇਵਕ ਬਲਵੰਤ ਸਿੰਘ ਸਿੰਘ ਬੱਲ, ਸ੍ਰੀ ਗੁਰੂ ਰਵਿਦਾਸ ਸਭਾ ਕਪੂਰਥਲਾ ਦੇ ਪ੍ਰਧਾਨ ਮਲਕੀਤ ਸਿੰਘ, ਸੁਨੀਤਾ ਸਿੰਘ ਅਤੇ ਰਜਿੰਦਰ ਕੁਮਾਰ ਆਦਿ ਸ਼ਾਮਲ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਵੀ ਪੁਲਿਸ ਵੱਲੋ ਪਿੰਡ ਉਧੋਵਾਲ ਗੋਲੀਆ ਮਾਰ ਕੇ ਕਤਲ ਕਰਨ ਵਾਲੇ ਦੋਸ਼ੀ ਨੂੰ 2 ਘੰਟਿਆ ਵਿੱਚ ਟਰੇਸ ਕਰਕੇ ਦੋਸ਼ੀ ਨੂੰ ਕੀਤਾ ਗ੍ਰਿਫਤਾਰ।
Next articleਗੋਲਡਨ ਵਿਰਸਾ ਯੂ ਕੇ ਦੁਆਰਾ ਕਰਵਾਇਆ ਵਿਸਾਖੀ ਮੇਲਾ ਅਮਿੱਟ ਯਾਦਾਂ ਛੱਡਦਾ ਯਾਦਗਾਰੀ ਹੋ ਨਿੱਬੜਿਆ