ਭਵਾਨੀਗੜ੍ਹ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਹਰ ਮਹੀਨੇ ਕਰਵਾਇਆ ਜਾਣ ਵਾਲਾ ਸਾਹਿਤਕ ਪ੍ਰੋਗਰਾਮ ਐਤਵਾਰ 20 ਅਪ੍ਰੈਲ ਨੂੰ ਸਹੀ 9:30 ਤੋਂ 12:30 ਵਜੇ ਤੱਕ ਸਰਕਾਰੀ ਪ੍ਰਾਇਮਰੀ ਸਕੂਲ ( ਕੁ) ਕਾਕੜਾ ਰੋਡ ਭਵਾਨੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸਮਰਪਿਤ ਹੋਵੇਗਾ। ਮੰਚ ਦੇ ਪ੍ਰਧਾਨ ਕੁਲਵੰਤ ਖਨੌਰੀ ਨੇ ਦੱਸਿਆ ਕਿ ਬੀਂਬੜ ਪਿੰਡ ਦੇ ਸੂਝਵਾਨ ਸਰਪੰਚ ਸ. ਗੁਰਪ੍ਰੀਤ ਸਿੰਘ ਦੀ ਸੁਯੋਗ ਅਗਵਾਈ ਵਿੱਚ ਪਿੰਡ ਵਾਸੀ ਦੋ ਸ਼ਮਸ਼ਾਨ ਘਾਟਾਂ ਦੀ ਥਾਂ ਤੇ ਇੱਕੋ ਸ਼ਮਸ਼ਾਨ ਘਾਟ ਵਿੱਚ ਅੰਤਿਮ ਰਸਮਾਂ ਨਿਭਾਉਣ ਲਈ ਰਾਜ਼ੀ ਹੋ ਗਏ ਹਨ। ਅਜਿਹਾ ਕਰਕੇ ਉਹਨਾਂ ਨੇ ਵੱਖ ਵੱਖ ਭਾਈਚਾਰਿਆਂ ਵਿੱਚ ਏਕਤਾ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਵਧੀਆ ਪਹਿਲ ਲਈ ਸ. ਗੁਰਪ੍ਰੀਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਇਸ ਮੌਕੇ ਸਨਮਾਨਿਤ ਵੀ ਕੀਤਾ ਜਾਵੇ ਜਾਵੇਗਾ। ਗਰਮੀ ਨੂੰ ਮੁੱਖ ਰੱਖਦੇ ਹੋਏ ਸਮਾਂ ਸਵੇਰੇ 10 ਵਜੇ ਤੋਂ 1 ਵਜੇ ਦੀ ਥਾਂ ਤੇ 9:30 ਤੋਂ 12:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਸੋ ਸਮੂਹ ਪਾਠਕਾਂ ਸਰੋਤਿਆਂ ਅਤੇ ਸਾਹਿਤਕਾਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਨਿਮਰਤਾ ਸਹਿਤ ਬੇਨਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj