(ਸਮਾਜ ਵੀਕਲੀ) ਅੱਜ ਸਰਕਾਰੀ ਹਾਈ ਸਮਾਰਟ ਸਕੂਲ ਅਪਰਾ ਵਿਖੇ ਪ੍ਰਬੁੱਧ ਭਾਰਤ ਫਾਉਂਡੇਸ਼ਨ ਵੱਲੋਂ ਸਕੂਲ ਮੁਖੀ ਮਾਸਟਰ ਜਸਪਾਲ ਸੰਧੂ ਦੀ ਅਗਵਾਈ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਸੰਘਰਸ਼ ਤੇ ਆਧਾਰਤ ਪੁਸਤਕ ਸਬੰਧੀ ਪ੍ਰਤਿਯੋਗਿਤਾ ਕਰਵਾਈ ਗਈ! ਇਸ ਪ੍ਰਤੀਯੋਗਿਤਾ ਵਿੱਚ ਬੱਚਿਆਂ ਨੇ ਵੱਧ ਚੜ ਕੇ ਭਾਗ ਲਿਆ! ਇਸ ਪ੍ਰਤੀਯੋਗਿਤਾ ਵਿੱਚ ਸ੍ਰੀ ਵਿਨੇ ਕੁਮਾਰ ਬੰਗੜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ! ਸਕੂਲ ਮੁਖੀ ਜਸਪਾਲ ਸੰਧੂ ਨੇ ਬੱਚਿਆਂ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ ਅਤੇ ਉਹਨਾਂ ਦੇ ਵਿਚਾਰਾਂ ਅਨੁਸਾਰ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ!ਅੱਜ ਦੀ ਪ੍ਰਤੀਯੋਗਿਤਾ ਵਿੱਚ ਮਾਸਟਰ ਜਸਪਾਲ ਸੰਧੂ ਸਕੂਲ ਮੁਖੀ, ਸ੍ਰੀ ਕਮਲ ਕੁਮਾਰ ਚੇਅਰਮੈਨ ਐਸਐਮਸੀ, ਸ੍ਰੀ ਮੋਹਨ ਲਾਲ ਮੈਂਬਰ ਪੰਚਾਇਤ,ਡਾਕਟਰ ਸੋਮ ਨਾਥ ਅਤੇ ਹਰਬੰਸ ਰਾਣਾ ਆਦਿ ਸ਼ਾਮਿਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



