ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ, ਨੇ ਪਿਛਲੇ ਦਿਨੀ ਫਿਲੌਰ ਦੇ ਨਾਲ ਲੱਗਦੇ ਪਿੰਡ ਨੰਗਲ ਵਿਖੇ ਭਾਰਤ ਰਤਨ, ਭਾਰਤੀ ਸੰਵਿਧਾਨ ਨਿਰਮਾਤਾ, ਕ੍ਰੋੜਾਂ ਲੋਕਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਦੀ ਭਾਰੀ ਆਲੋਚਨਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਘੱਟ ਤੋ ਘੱਟ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਠੇਕੇਦਾਰ ਭਗਵਾਨ ਦਾਸ ਸਿੱਧੂ, ਨੇ ਕਿਹਾ ਕਿ ਕੁੱਝ ਸਮਾਜ ਅਤੇ , ਭਾਰਤ ਵਿਰੋਧੀ ਤਾਕਤਾਂ ਐਸਸੀ ਸਮਾਜ ਅਤੇ ਸਿੱਖ ਭਾਈਚਾਰੇ ਅੰਦਰ ਨਫਰਤ ਦੇ ਬੀਜ ਬੀਜ ਕੇ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ,ਅਮਨ ਸ਼ਾਂਤੀ ਦੇ ਮਾਹੌਲ ਨੂੰ ਲਾਂਬੂ ਲਗਾਉਣ ਦੀ ਕੋਸ਼ਿਸ਼ ਕਰ ਰਹੇ ਰਹੇ ਹਨ, ਇਸ ਕਰਕੇ ਪੰਜਾਬ ਵਾਸੀਆਂ ਨੂੰ ਅਜਿਹੀਆਂ ਲਾਂਬੂ ਲਾਉਣ ਵਾਲੀਆਂ ਤਾਕਤਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਬਸਪਾ ਆਗੂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਵਿਦਵਾਨਾਂ, ਯੋਧਿਆਂ ਦੀ ਧਰਤੀ ਹੈ ਜਿਨਾਂ ਨੇ ਦੇਸ਼ ਵਾਸੀਆਂ ਨੂੰ ਜਿਥੇ ਅਮਨ , ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਕੇ ਰਹਿਣ ਦਾ ਰਸਤਾ ਦੱਸਿਆ ਹੈ ਓਥੇ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨ ਦਾ ਬਲ ਵੀ ਬਖਸ਼ਿਆ ਹੈ। ਬਸਪਾ ਆਗੂ ਨੇ ਕਿਹਾ ਕਿ ਸਰਕਾਰਾਂ ਵਿੱਚ ਬੈਠੇ ਸਵਾਰਥੀ ਤੇ ਲਾਲਚੀ ਲੋਕਾਂ ਦੀਆਂ ਨਾਕਾਮੀਆਂ ਨੇ ਬਾਬਾ ਸਾਹਿਬ ਜੀ ਦਾ ਅਪਮਾਨ ਕਰਾਕੇ ਕ੍ਰੋੜਾਂ ਦਲਿਤਾਂ, ਗਰੀਬਾਂ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਭਾਵਨਾਵਾਂ ਨੂੰ ਕੁਚਲ ਕੇ ਰੱਖ ਦਿੱਤਾ ਹੈ, ਜਿਸਨੂੰ ਬਹੁਜਨ ਸਮਾਜ ਪਾਰਟੀ ਬਰਦਾਸ਼ਤ ਨਹੀਂ ਕਰੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



