ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਸਪਾ ਵਿੱਚ ਸ਼ਾਮਿਲ ਕਰਵਾਇਆ
ਜਲੰਧਰ (ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ (ਬਸਪਾ) ਦੀ ‘ਪੰਜਾਬ ਸੰਭਾਲੋ’ ਮੁਹਿੰਮ ਨੂੰ ਉਦੋਂ ਹੋਰ ਬਲ ਮਿਲਿਆ, ਜਦੋਂ ਵੱਡੀ ਗਿਣਤੀ ਵਿੱਚ ਅਹੁਦੇਦਾਰ ਭਾਜਪਾ ਛੱਡ ਕੇ ਬਸਪਾ ਵਿੱਚ ਸ਼ਾਮਿਲ ਹੋ ਗਏ। ਭਾਜਪਾ ਦੇ ਜਲੰਧਰ ਦਿਹਾਈ ਉੱਤਰੀ ਦੇ ਉਪਪ੍ਰਧਾਨ ਡਾ. ਭੁਪਿੰਦਰ ਸਿੰਘ ਤੇ ਭਾਜਪਾ ਦੇ ਜਲੰਧਰ ਦਿਹਾਤੀ ਉੱਤਰੀ ਦੇ ਐਸਸੀ ਮੋਰਚਾ ਦੇ ਉਪਪ੍ਰਧਾਨ ਕਮਲਪ੍ਰੀਤ ਸਿੰਘ ਨੇ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਬਸਪਾ ਵਿੱਚ ਸ਼ਮੂਲੀਅਤ ਕੀਤੀ। ਬਸਪਾ ਦੇ ਸੂਬਾ ਦਫ਼ਤਰ ਜਲੰਧਰ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਤੇ ਬਸਪਾ ਵਿਧਾਇਕ ਡਾ. ਨਛੱਤਰ ਪਾਲ ਨੇ ਇਨ੍ਹਾਂ ਆਗੂਆਂ ਨੂੰ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਉਕਤ ਆਗੂਆਂ ਨਾਲ ਉਨ੍ਹਾਂ ਦੇ ਸਾਥੀ ਕੁਲਦੀਪ ਬਸਰਾ, ਸ਼ਾਮ ਲਾਲ ਗੋਲਡੀ, ਬਲਬੀਰ ਸਿੰਘ, ਵਿਕਾਸ ਸਿੰਘ, ਲਵਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਮਨੀ, ਗਗਨ, ਜਸ਼ਨ, ਦਲਜੀਤ ਵੀ ਬਸਪਾ ਵਿੱਚ ਸਾਮਿਲ ਹੋਏ। ਇਸ ਮੌਕੇ ਤੇ ਬਸਪਾ ਜਲੰਧਰ ਜ਼ੋਨ ਇੰਚਾਰਜ ਤੀਰਥ ਰਾਜਪੁਰਾ, ਜਲੰਧਰ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ, ਹਲਕਾ ਉੱਤਰੀ ਦੇ ਪ੍ਰਧਾਨ ਅਸ਼ੋਕ ਸਈਪੁਰ ਵੀ ਮੌਜ਼ੂਦ ਸਨ। ਇਸ ਦੌਰਾਨ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਉਹ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕਰਦੇ ਹਨ। ਡਾ. ਭੁਪਿੰਦਰ ਸਿੰਘ, ਕਮਲਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਬਸਪਾ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਨਾਲ ਜਿੱਥੇ ਪੰਜਾਬ ਦੇ ਸਾਰੇ ਵਰਗਾਂ ਦੇ ਲੋਕ ਜੁੜ ਰਹੇ ਹਨ, ਉੱਥੇ ਅਲੱਗ-ਅਲੱਗ ਪਾਰਟੀਆਂ ਦੇ ਆਗੂ ਵੀ ਬਸਪਾ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਦੀ ਇੱਕ ਮੁੱਖ ਧਿਰ ਵੱਜੋਂ ਸਥਾਪਿਤ ਹੋ ਰਹੀ ਹੈ, ਕਿਉਂਕਿ ਅਜੇ ਤੱਕ ਸੱਤਾ ਵਿੱਚ ਰਹੀਆਂ ਪਾਰਟੀਆਂ ਆਪਣੀਆਂ ਪੰਜਾਬ ਵਿਰੋਧੀ ਨੀਤੀਆਂ ਕਰਕੇ ਆਪਣਾ ਵਿਸ਼ਵਾਸ ਗੁਆ ਚੁੱਕੀਆਂ ਹਨ। ਇਸ ਕਰਕੇ ਲੋਕ ਬਸਪਾ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਤੇ ਬਸਪਾ ਸੱਤਾ ਹਾਸਲ ਕਰਕੇ ਲੋਕਾਂ ਨੂੰ ਚੰਗਾ ਤੇ ਖੁਸ਼ਹਾਲੀ ਵਾਲਾ ਪ੍ਰਬੰਧ ਦੇਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



