ਕਪੂਰਥਲਾ, (ਕੌੜਾ)- ਪੰਜਾਬ ਵਿੱਚ ਦਿਨੋਂ ਦਿਨ ਗੁੰਡਾਗਰਦੀ ਵੱਧ ਰਹੀ ਹੈ। ਪੰਜਾਬ ਗੁੰਡਿਆਂ, ਮਾਫੀਆਂ ਅਤੇ ਨਸ਼ੇੜੀਆਂ ਦਾ ਪੰਜਾਬ ਬਣਕੇ ਰਹਿ ਗਿਆ ਹੈ। ਇਹ ਨਸ਼ੇੜੀ, ਮਾਫੀਏ ਅਤੇ ਗੁੰਡੇ ਹਥਿਆਰਾਂ ਨਾਲ ਲੈਸ ਹੋ ਕੇ ਨਿੱਤ ਨਵੀਆਂ ਤੋਂ ਨਵੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀਆਂ ਹਨ ਅਤੇ ਪੰਜਾਬ ਦੇ ਸਰਕਾਰ ਦੇ ਮੱਥੇ ਤੇ ਕਲੰਕ ਹੈ। ਅਜਿਹੀਆਂ ਘਟਨਾਵਾਂ ਨਾਲ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਭੰਗ ਹੋ ਰਹੀ ਹੈ। ਇਹ ਸ਼ਬਦ ਬਾਬਾ ਸਾਹਿਬ ਡਾਕਟਰ ਬੀ. ਆਰ. ਅੰਬੇਡਕਰ ਸੋਸਾਇਟੀ, ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਅਤੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਕਹੇ।
ਪਿੱਛਲੇ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਡਡਿਆਣਾ ਕਲਾਂ ਦੇ ਸਾਬਕਾ ਸਰਪੰਚ ਅਤੇ ਦਲਿਤ ਨੌਜਵਾਨ ਸ਼੍ਰੀ ਸੰਦੀਪ ਕੁਮਾਰ ਚੀਨਾ ਜੀ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ। ਇਸ ਘਟਨਾ ਨਾਲ ਜਿੱਥੇ ਚੀਨਾ ਦੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਉੱਥੇ ਸਮਾਜ ਇੱਕ ਉੱਭਰ ਰਹੇ ਊਰਜਾਵਾਨ ਨੌਜਵਾਨ ਆਗੂ ਤੋਂ ਵਾਂਝਾ ਹੋ ਗਿਆl ਸ਼੍ਰੀ ਸੰਦੀਪ ਚੀਨਾ ਜੀ ਅੰਬੇਡਕਰੀ ਵਿਚਾਰਧਾਰਾ ਦੇ ਧਰਨੀ ਅਤੇ ਉੱਘੇ ਸਮਾਜ ਸੇਵੀ ਸਨ। ਉਹ ਕਾਰੋਬਾਰੀ ਹੋਣ ਕਰਕੇ ਇਲਾਕੇ ਦਾ ਆਦਰਸ਼ ਨੌਜਵਾਨ ਸੀ।ਉਹ ਹਮੇਸ਼ਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਸੀ। ਹੋ ਸਕਦਾ ਨਸ਼ੇੜੀਆਂ ਅਤੇ ਗੁੰਡਿਆਂ ਨੂੰ ਉਸਦੀ ਇਹ ਗੱਲਾਂ ਚੰਗੀਆਂ ਨਾ ਲੱਗਦੀਆਂ ਹੋਣ। ਨੌਜਵਾਨ ਚੀਨਾ ਦੀ ਦਿਨੋਂ ਦਿਨ ਵੱਧ ਰਹੀ ਪ੍ਰਸਿੱਧੀ ਸ਼ਾਇਦ ਸ਼ਰਾਰਤੀ ਅਨਸਰਾਂ ਨੂੰ ਹਜ਼ਮ ਨਹੀਂ ਸੀ ਹੋ ਰਹੀ ਸੀ। ਜਿਸ ਕਰਕੇ ਇਹ ਇੱਕ ਡੂੰਘੀ ਰਾਜਨੀਤਿਕ ਸਾਜਿਸ਼ ਤਹਿਤ ਉਸ ਦਾ ਕਤਲ ਕੀਤਾ ਗਿਆ ਲੱਗਦਾ ਹੈ। ਸਰਕਾਰ ਇਸ ਕਤਲ ਦੀ ਉੱਚ ਪੱਧਰੀ ਜਾਂਚ ਕਰਵਾਕੇ ਸੱਚਾਈ ਆਮ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇ। ਸੋਸਾਇਟੀ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦੀ ਹੈ ਕਿ ਸਰਪੰਚ ਸੰਦੀਪ ਕੁਮਾਰ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly