ਵਿਸ਼ਵ ਪੰਜਾਬੀ ਸਭਾ ਕੈਨੇਡਾ  ਦੇ ਚੇਅਰਮੈਨ ਡਾ   ਦਲਬੀਰ ਸਿੰਘ ਕਥੂਰੀਆ ਜੀ ( ਮਾਂ ਬੋਲੀ ਪੰਜਾਬੀ ਜਾਗਰੂਕਤਾ ਬੱਸ ਰੈਲੀ ) ਦੀ ਰਹਿਨੁਮਾਈ ਕਰਨ ਲਈ ਅੱਜ ਕੈਨੇਡਾ ਤੋਂ ਭਾਰਤ ਲਈ ਰਵਾਨਾ ਹੋ ਗਏ ਹਨ

ਰਮਿੰਦਰ ਵਾਲੀਆ (ਰੰਮੀ)
 ਵਿਸ਼ਵ ਪੰਜਾਬੀ ਸਭਾ ਕੈਨੇਡਾ  ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਜੀ “ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜਾਗਰੂਕਤਾ ਬੱਸ ਰੈਲੀ ਜੋਕਿ ( 23 ਤੋਂ 27 ਸਤੰਬਰ ) ਤੱਕ ਕੀਤੀ ਜਾ ਰਹੀ ਹੈ ,  ਇਸਦੀ ਰਹਿਨੁਮਾਈ ਕਰਨ ਲਈ ਅੱਜ 20 ਸਤੰਬਰ ਨੂੰ ਕੈਨੇਡਾ ਤੋਂ ਭਾਰਤ ਲਈ ਰਵਾਨਾ ਹੋ ਗਏ ਹਨ ।ਕਥੂਰੀਆ ਜੀ ਦੀ ਯਾਤਰਾ ਸਫ਼ਲ ਹੋਵੇ ।  ਕਥੂਰੀਆ ਜੀ ਜੋਕਿ ਮਾਂਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿਰਤੋੜ ਯਤਨ ਕਰ ਰਹੇ ਹਨ , ਸਾਡਾ ਸੱਭ ਦਾ ਫ਼ਰਜ਼ ਬਣਦਾ ਹੈ ਕਿ ਉਹਨਾਂ ਦੇ ਇਸ ਨੇਕ ਕਾਰਜ ਵਿੱਚ ਉਹਨਾਂ ਦਾ ਸਹਿਯੋਗ ਕਰੀਏ । ਵਾਹਿਗੁਰੂ ਕਰੇ ਉਹਨਾਂ ਦੇ ਸੁਪਨਿਆਂ ਨੂੰ ਬੂਰ ਪਵੇ ਤੇ ਮਾਂ ਬੋਲੀ ਪੰਜਾਬੀ ਹੋਰ ਜ਼ਿਆਦਾ ਵਧੇ ਫੁਲੇ  । 
        ਇਹ ਰੈਲੀ 23 ਤਰੀਕ ਚੰਡੀਗੜ੍ਹ ਤੋਂ ਸ਼ੁਰੂ ਹੋਕੇ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚੋਂ ਹੁੰਦੀ ਹੋਈ 27 ਸਤੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚੇਗੀ । ਮਾਂ ਬੋਲੀ ਪੰਜਾਬੀ ਤੇ ਪੰਜਾਬੀਅਤ ਦੇ ਦੁਲਾਰੇ ਇਸ ਰੈਲੀ ਵਿੱਚ ਆਪਣੀ ਸ਼ਮੂਲੀਅਤ ਕਰਨਗੇ । ਆਪ ਸੱਭ ਨੂੰ ਹੱਥ ਜੋੜ ਕੇ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਇਸ ਰੈਲੀ ਵਿੱਚ ਸ਼ਾਮਿਲ ਹੋਕੇ ਇਸਨੂੰ ਕਾਮਯਾਬ ਬਣਾਉ । 
     ਡਾ ਦਲਬੀਰ ਸਿੰਘ ਕਥੂਰੀਆ ਜੀ ਦੇ ਇਹ ਯਤਨ ਬਹੁਤ ਸ਼ਲਾਘਾਯੋਗ ਹਨ , ਵਾਹਿਗੁਰੂ ਉਹਨਾਂ ਨੂੰ ਹਮੇਸ਼ਾਂ ਚੜ੍ਹਦੀਆਂ ਕਲਾ ਬਖ਼ਸ਼ਣ । ਡਾ ਕਥੂਰੀਆ ਜੀ ਦੇਸ਼ਾਂ ਵਿਦੇਸ਼ਾਂ ਵਿੱਚ ਮਾਂ ਬੋਲੀ ਪੰਜਾਬੀ , ਪੰਜਾਬੀਅਤ , ਕਲਾ , ਸਾਹਿਤ , ਪੰਜਾਬੀ ਸਭਿਆਚਾਰ ਤੇ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਬਹੁਤ ਯਤਨਸ਼ੀਲ ਹਨ । ਵਾਹਿਗੁਰੂ ਉਹਨਾਂ ਨੂੰ ਕੰਮ ਕਰਨ ਦੀ ਹੋਰ ਤੌਫ਼ੀਕ ਬਖ਼ਸ਼ਣ । ਦਿਲੋਂ ਢੇਰ ਸਾਰੀਆਂ ਮੁਬਾਰਕਾਂ ਤੇ ਸ਼ੁੱਭ ਇੱਛਾਵਾਂ ਜੀਓ । 
         “  ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ 
               ਜਿਸਤੂੰ ਆਪਿ ਕਰਾਇਂਹ “
 
                 ਰਮਿੰਦਰ ਵਾਲੀਆ ( ਰੰਮੀ )ਸਹਿਯੋਗੀ ,         
                          ਵਿਸ਼ਵ ਪੰਜਾਬੀ ਸਭਾ । 
                     ਇੰਚਾਰਜ :- ਵਿਸ਼ਵ ਪੰਜਾਬੀ ਭਵਨ ।
 
 
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਬਰਾਤ ਰੂਪੀ  ਅਲੌਕਿਕ ਨਗਰ ਕੀਰਤਨ ਸਜਾਇਆ ਗਿਆ 
Next articleਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਆਗਣਵਾੜੀ ਸੈਟਂਰ ਸ਼ਾਹਪੁਰ ਖੁਰਮਪੁਰ ਦੇ ਬੱਚਿਆ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ।