ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਸਾਹ ਪ੍ਰਣਾਲੀ ਫੇਲ੍ਹ ਵਾਲੇ ਮਰੀਜ਼ ਦੀ ਜਾਨ ਬਚਾਈ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁੱਖੀ ਡਾ. ਵਿਵੇਕ ਗੁੰਬਰ ਨੇ ਫੇਫੜਿਆਂ ਦੀ ਗੰਭੀਰ ਬਿਮਾਰੀ ਏ.ਆਰ.ਡੀ.ਐਸ. ਨਾਲ ਪੀੜ੍ਹਤ ਮਰੀਜ਼ ਧੰਤੀ ਦੇਵੀ ਉਮਰ 75 ਸਾਲ ਦੀ ਜਾਨ 15 ‍ਦਿਨ ਵੈਂਟੀਟੀਲੇਟਰ ਦੀ ਮਦਦ ਨਾਲ ਵਧੀਆ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਡਾ. ਵਿਵੇਕ ਗੁੰਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਵੱਡੇ ਸ਼ਹਿਰ ਦੇ ਨਿੱਜੀ ਹਸਪਤਾਲ ਤੋਂ ਜਵਾਬ ਮਿਲਣ ਕਰਕੇ ਬਹੁਤ ਮਾੜੀ ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ । ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਫੇਫੜਿਆਂ ਨੇ ਲੱਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ ‘ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ । ਡਾ. ਸਾਹਿਬ ਨੇ ਦੱਸਿਆ ਕਿ ਮਰੀਜ਼ ਦਾ ਪਹਿਲਾਂ ਥਾਇਰਾਇਡ ਗ੍ਰੰਥੀ ਦਾ ਅਪਰੇਸ਼ਨ ਪਰਿਵਾਰ ਨੇ ਕਿਸੇ ਨਿੱਜੀ ਹਸਪਤਾਲ ਵਿਚ ਕਰਵਾਇਆ ਸੀ, ਪਰ ਉਚਿਤ ਇਲਾਜ ਨਾ ਹੋਣ ਕਰਕੇ ਉਸ ਦੀ ਹਾਲਤ ਵਿਗੜ ਗਈ ਸੀ । ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਧੰਤੀ ਦੇਵੀ ਦੇ ਫੇਫੜਿਆਂ ਦੀ ਸੀ ਟੀ ਸਕੈਨ, ਦਿਲ ਦਾ ਰੰਗੀਨ ਸਕੈਨ ਅਤੇ ਜ਼ਰੂਰੀ ਟੈਸਟ ਕਰਵਾ ਕੇ ਬਿਮਾਰੀ ਦਾ ਡਾਇਗਨੋਜ਼ ਕੀਤਾ ਗਿਆ । ਇਸ ਉਪਰੰਤ ਡਾਕਟਰ ਸਾਹਿਬ ਨੇ ਮਾਤਾ ਧੰਤੀ ਦੇਵੀ ਦੀ ਜਾਨ ਬਚਾਉਣ ਲਈ ਆਈ.ਸੀ.ਯੂ. ਵਿਚ ਸਾਹ ਵਾਲੀ ਟਿਊਬ ਅਤੇ ਵੈਂਟੀਲੇਟਰ ਅਤੇ ਖਾਸ ਦਵਾਈਆਂ ਦੀ ਸਹਾਇਤਾ ਨਾਲ ਇਲਾਜ ਕਰਨਾ ਆਰੰਭ ਕੀਤਾ । ਵਧੀਆ ਇਲਾਜ ਤੇ ਨਰਸਿੰਗ ਕੇਅਰ ਨਾਲ ਮਰੀਜ਼ ਨੂੰ 15 ਬਾਅਦ ਵੈਂਟੀਲੇਟਰ, ਇੰਡੋਟਰੈਕਲ ਤੇ ਟਰੇਕੀਉਸਟੋਮੀ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਨੂੰ ਹਟਾ ਕੇ, ਪੰਜ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੀ ਮਾਤਾ ਜੀ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ ਅਤੇ ਸਮੂਹ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ । ਇਸ ਮੌਕੇ ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਕੁਲਦੀਪ ਸਿੰਘ ਐਸ ਐਮ ਉ, ਡਾ. ਸੁਰੇਸ਼ ਬਸਰਾ ਮੈਡੀਕਲ ਅਫਸਰ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਮਾਇਆ ਪਾਲ, ਸੋਨੀਆ ਸਿੰਘ ਆਈ ਸੀ ਯੂ ਇੰਚਾਰਜ, ਕਿਰਨ ਮਹਿਮੀ ਐਚ.ਡੀ.ਯੂ. ਵੀ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਅਨੁਭਵੀ ਸਿਖਲਾਈ ਪ੍ਰੋਗਰਾਮ ’ਚ ਲਿਆ ਹਿੱਸਾ ।
Next articleਚਰਨਜੀਤ ਝੱਲੀ ਜੀ ਦੇ ਪਿਤਾ ਦੀ ਮੌਤ ਤੇ ਦੁੱਖ ਸਾਂਝਾ ਕਰਨ ਆਏ ਐਡਵੋਕੇਟ ਸ ਅਵਤਾਰ ਸਿੰਘ ਕਰੀਮਪੁਰੀ