HOME ਡਾ ਜਗਜੀਤ ਸਿੰਘ ਵੱਲੋਂ ਦਿਲ ਦੇ ਮਰੀਜ਼ਾਂ-ਛੋਟੇ ਬੱਚਿਆਂ ਤੇ ਬਜੁਰਗਾਂ ਨੂੰ ਠੰਡ...

ਡਾ ਜਗਜੀਤ ਸਿੰਘ ਵੱਲੋਂ ਦਿਲ ਦੇ ਮਰੀਜ਼ਾਂ-ਛੋਟੇ ਬੱਚਿਆਂ ਤੇ ਬਜੁਰਗਾਂ ਨੂੰ ਠੰਡ ਚ ਆਪਣਾ ਵਿਸ਼ੇਸ਼ ਖਿਆਲ ਰੱਖਣ ਦੀ ਸਲਾਹ

ਡਾ ਜਗਜੀਤ ਸਿੰਘ
ਮਾਲੇਰਕੋਟਲਾ- (ਸਮਾਜ ਵੀਕਲੀ)  (ਕੁਲਵੰਤ ਸਿੰਘ ਮੁਹਾਲੀ) ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਨਾਲ ਠੰਡ ਵੀ ਲਗਾਤਾਰ ਵੱਧ ਰਹੀ ਹੈ ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ ਪ੍ਰਸਿੱਧ ਡਾਕਟਰ ਜਗਜੀਤ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ।ਇਸ ਮੌਕੇ ਡਾ ਜਗਜੀਤ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੀਤ ਲਹਿਰ ਨਾਲ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਦੋ-ਪਹੀਆ ਵਾਹਨ ਦੀ ਵਰਤੋ ਵੀ ਘੱਟ ਕੀਤੀ ਜਾਵੇ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋ ਆਪਣੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਢ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ’ਤੇ ਫਲੂ ਹੋ ਜਾਂਦਾ ਹੈ। ਠੰਢ ਵਿੱਚ ਕੰਬਣੀ ਆਉਣ ਨੂੰ ਵੀ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸਰੀਰ ਗਰਮੀ ਗਵਾ ਰਿਹਾ ਹੈ।ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਨ ਮੌਤ ਦੇ ਜੋਖ਼ਮ ਨੂੰ ਹੋਰ ਵਧਾ ਦਿੰਦਾ ਹੈ। ਲੰਮਾ ਸਮਾਂ ਜ਼ੁਕਾਮ ਰਹਿਣ ਕਾਰਨ ਜਾਂ ਠੰਢ ਕਾਰਨ ਹੱਥਾਂ/ਪੈਰਾਂ ਦੀਆਂ ਉਂਗਲਾਂ, ਨੱਕ ਜਾਂ ਕੰਨਾਂ ਦੇ ਬਾਹਰਲੇ ਪਾਸੇ ਕਾਲੇ ਛਾਲੇ ਹੋ ਸਕਦੇ ਹਨ। ਅਜਿਹੇ ਹਾਲਤਾਂ ਵਿੱਚ ਤੁਰੰਤ ਕਿਸੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਐਸ.ਐਮ.ਓ ਨੇ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਜ਼ਿਆਦਾ ਠੰਢ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖ਼ੁਰਾਕ ਵਿੱਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫ਼ੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨ। ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ ਥੋੜ੍ਹੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖ਼ੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਯਾਤਾਯਾਤ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਬੇਲੋੜੀ ਯਾਤਰਾ ਨੂੰ ਜਿੰਨਾ ਕੁ ਸਕੇ ਤਾਂ ਉਨਾ ਜਰੂਰ ਟਾਲਿਆ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇੱਕ ਵਿਅਕਤੀ 36 ਮੁਰਗੀਆਂ ਨੂੰ ਕਾਰ ਦੇ ਟਰੰਕ ਅਤੇ ਸੀਟਾਂ ਵਿੱਚ ਭਰ ਕੇ ਲੈ ਜਾ ਰਿਹਾ ਸੀ; ਪੁਲਿਸ ਨੇ ਉਸਨੂੰ ਰੰਗੇ ਹੱਥੀਂ ਫੜ ਲਿਆ।
Next articleਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ