ਸੰਗਰੂਰ, (ਸਮਾਜ ਵੀਕਲੀ) (ਰਮੇਸ਼ਵਰ ਸਿੰਘ ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 25 ਮਈ ਦਿਨ ਐਤਵਾਰ ਨੂੰ ਸਵੇਰ 10:00 ਵਜੇ ਲੇਖਕ ਭਵਨ ਸੰਗਰੂਰ ਵਿਖੇ ਮਹੀਨਾਵਾਰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ਵਿੱਚ ਪੰਜਾਬੀ ਸਾਹਿਤ ਦੇ ਸਿਰਮੌਰ ਹਸਤਾਖ਼ਰ ਡਾ. ਕਮਲਜੀਤ ਸਿੰਘ ਟਿੱਬਾ ਸਾਹਿਤਕਾਰਾਂ ਦੇ ਰੂਬਰੂ ਹੋਣਗੇ। ਸਭਾ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿ ਉਨ੍ਹਾਂ ਨੇ ਪੀ. ਐੱਚ. ਡੀ. ਵੀ ਗੀਤਾਂ ‘ਤੇ ਹੀ ਕੀਤੀ ਅਤੇ ਉਨ੍ਹਾਂ ਦੀ ਚਰਚਿਤ ਪੁਸਤਕ ਗੀਤ ਸ਼ਾਸ਼ਤਰ ਵੀ ਪੰਜਾਬੀ ਯੂਨੀਵਰਸਿਟੀ ਨੇ ਹੀ ਪ੍ਰਕਾਸ਼ਿਤ ਕੀਤੀ। ਇਸ ਮੌਕੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



