ਸੰਗਰੂਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਭਾਰੀ ਮੀਹ ਦੇ ਬਾਵਜੂਦ ਪੰਜਾਬ ਸੰਭਾਲੋ ਮਹਿਮ ਆਪਣੀ ਮੰਜ਼ਿਲ ਵੱਲ–ਬਹੁਜਨ ਸਮਾਜ ਪਾਰਟੀ ਵੱਲੋਂ ਸੰਗਰੂਰ ਵਿਖੇ ਇੱਕ ਅਹਿਮ ਜਥੇਬੰਦਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਜ਼ਿੰਮੇਵਾਰ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਅਤੇ ਕੇਦਰੀ ਇਨਚਾਰਜ ਚੰਡੀਗੜ੍ਹ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਪਾਰਟੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਕਿ ਉਹ ‘ਪੰਜਾਬ ਸੰਭਾਲੋ ਮਹਿਮ’ ਦੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਮੀਟਿੰਗ ਦੌਰਾਨ ਡਾ. ਕਰੀਮਪੁਰੀ ਨੇ ਪੰਜਾਬ ਦੀ ਬਦਹਾਲੀ ਲਈ ਜ਼ਿੰਮੇਵਾਰ ਹੇਠ ਲਿਖੇ ਮੁੱਦਿਆਂ ‘ਤੇ ਸਟੇਟਮੈਂਟ ਜਾਰੀ ਕੀਤੀ: ਨਸ਼ਾ ਅਤੇ ਗੈਂਗਸਟਰਵਾਦ ਦਾ ਖਾਤਮਾ: ਪੰਜਾਬ ਦੀ ਜਵਾਨੀ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਭੇਟ ਚੜ੍ਹ ਰਹੀ ਹੈ। ਬਸਪਾ ਮੰਗ ਕਰਦੀ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਕਰਨ ਲਈ ਅਪਰਾਧਿਕ ਅਨਸਰਾਂ ‘ਤੇ ਨਕੇਲ ਕਸੀ ਜਾਵੇ। ਬੇਰੁਜ਼ਗਾਰੀ ਅਤੇ ਪਲਾਇਨ: ਰੁਜ਼ਗਾਰ ਦੇ ਮੌਕੇ ਨਾ ਹੋਣ ਕਾਰਨ ਪੰਜਾਬ ਦਾ ਸਰਮਾਇਆ ਅਤੇ ਜਵਾਨੀ ਵਿਦੇਸ਼ਾਂ ਵੱਲ ਕੂਚ ਕਰ ਰਹੀ ਹੈ। ਬਸਪਾ ਬੇਰੁਜ਼ਗਾਰੀ ਦੇ ਮੁਕੰਮਲ ਖਾਤਮੇ ਲਈ ਲੜਾਈ ਲੜੇਗੀ। ਸਿੱਖਿਆ ਅਤੇ ਸਿਹਤ ਕ੍ਰਾਂਤੀ: ਸੂਬੇ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਬੁਰਾ ਹਾਲ ਹੈ। ਬਸਪਾ ਦਾ ਟੀਚਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਹਰ ਨਾਗਰਿਕ ਨੂੰ ਮਿਆਰੀ ਸਹੂਲਤਾਂ ਦਿਵਾਉਣਾ ਹੈ। ਕਰਜ਼ਾਈ ਕਿਸਾਨ ਤੇ ਮਜ਼ਦੂਰ: ਪੰਜਾਬ ਅੱਜ ਲੱਖਾਂ ਕਰੋੜਾਂ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ। ਖਾਸ ਕਰਕੇ ਛੋਟਾ ਕਿਸਾਨ ਅਤੇ ਮਜ਼ਦੂਰ ਵਰਗ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਪੈ ਰਿਹਾ ਹੈ। ਬਸਪਾ ਇਨ੍ਹਾਂ ਵਰਗਾਂ ਦੀ ਬਾਂਹ ਫੜਨ ਲਈ ਵਚਨਬੱਧ ਹੈ। ਡਾ. ਕਰੀਮਪੁਰੀ ਨੇ ਅਪੀਲ ਕੀਤੀ ਕਿ ਪਾਰਟੀ ਦਾ ਜਥੇਬੰਧਕ ਢਾਂਚਾ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰਹੇ, ਸਗੋਂ ਜ਼ਮੀਨੀ ਪੱਧਰ (Ground Level) ‘ਤੇ ਹਰ ਪਿੰਡ ਅਤੇ ਸ਼ਹਿਰ ਦੇ ਵਾਰਡ ਵਿੱਚ ਮੌਜੂਦ ਹੋਵੇ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਨੂੰ ਅਲੱਗ-ਅਲੱਗ ਖੇਤਰਾਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ ਤਾਂ ਜੋ ਪੰਜਾਬ ਨੂੰ ਬਚਾਉਣ ਦਾ ਹੋਕਾ ਹਰ ਬੂਥ ਤੱਕ ਪਹੁੰਚ ਸਕੇ। “ਅੱਜ ਦਾ ਪੰਜਾਬ ਕਰਜ਼ੇ, ਨਸ਼ੇ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਘਿਰਿਆ ਹੋਇਆ ਹੈ। ‘ਪੰਜਾਬ ਸੰਭਾਲੋ ਮਹਿਮ’ ਕੋਈ ਸਿਆਸੀ ਨਾਅਰਾ ਨਹੀਂ, ਸਗੋਂ ਪੰਜਾਬ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਹੈ।” — ਡਾ. ਅਵਤਾਰ ਸਿੰਘ ਕਰੀਮਪੁਰੀ
ਮੀਟਿੰਗ ਦੇ ਅੰਤ ਵਿੱਚ ਸਮੂਹ ਆਗੂਆਂ ਨੇ ਪ੍ਰਣ ਲਿਆ ਕਿ ਉਹ ਦਿਨ-ਰਾਤ ਇੱਕ ਕਰਕੇ ਬਹੁਜਨ ਸਮਾਜ ਪਾਰਟੀ ਦੇ ਇਸ ਸੁਨੇਹੇ ਨੂੰ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾਣਗੇ, ਮੀਟਿੰਗ ਵਿਚਾਰ ਚਰਚਾ ਕਰਦੇ ਹੈ। ਪਾਰਟੀ ਦੇ ਸਟੇਟ ਜੋਨ ਕੋਆਰਡੀਨੇਟਰ ਪਰਜਾਪਤੀ ਅਜੀਤ ਸਿੰਘ ਭੈਣੀ ਨੇ ਕਿਹਾ ਕਿਹਾ ਕਿ ਦਲਤਾਂ ਪਛੜਿਆ ਅਤੇ ਪੀੜਤ ਪੰਜਾਬੀਆਂ ਲਈ ਇੱਕੋ ਇੱਕ ਵਿਕਲਪ ਬਸਪਾ ਹੈ ਇਸ ਕਰਕੇ ਪੰਜਾਬੀਆਂ ਨੂੰ ਬਸਪਾ ਦੀ ਪੰਜਾਬ ਸੰਭਾਲੋ ਮੁਹਿਮ ਨਾਲ ਜੁੜਨਾ ਚਾਹੀਦਾ ਹੈ ਮੀਟਿੰਗ ਵਿੱਚ ਅੱਜ ਅਮਰਜੀਤ ਸਿੰਘ ਜਲੂਰ ਸਟੇਟ ਜਨਰਲ ਸੈਕਟਰੀ ਅਤੇ zone ਕੁਆਰਡੀਨੇਟਰ, ਸਟੇਟ ਜਨਰਲ ਸੈਕਟਰੀ ਸਰਦਾਰ ਚਮਕੌਰ ਸਿੰਘ, ਸਟੇਟ ਜਨਰਲ ਸੈਕਟਰੀ ਡਾਕਟਰ ਮੱਖਣ ਸਿੰਘ, ਸਾਬਕਾ ਵਿਧਾਇਕ ਸਰਦਾਰ ਨਿਰਮਲ ਸਿੰਘ ਨਿੰਮਾ, ਜ਼ਿਲਾ ਪ੍ਰਧਾਨ ਸਤਿਗੁਰੂ ਸਿੰਘ,ਸਰਬਜੀਤ ਸਿੰਘ ਖੇੜੀ ਜਿਲਾ ਬਰਨਾਲਾ ਦੇ ਪ੍ਰਧਾਨ ,ਜਿਲਾ ਮਲੇਰਕੋਟਲਾ ਦੇ ਪ੍ਰਧਾਨ ਸਰਦਾਰ ਜਗਤਾਰ ਸਿੰਘ, ਪਵਿੱਤਰ ਸਿੰਘ ਸੰਗਰੂਰ ਤੋਂ ਇਲਾਵਾ ਹੋਰ ਪਾਰਟੀ ਦੀ ਲੀਡਰਸ਼ਿਪ ਅਤੇ ਪਾਰਟੀ ਸਮਰਥਕ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



