ਡਾ. ਕੁਲਦੀਪ ਸਿੰਘ ਦੀਪ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ 27 ਫਰਵਰੀ ਨੂੰ

ਸੰਗਰੂਰ(ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਆਪਣਾ ਮਹੀਨੇਵਾਰ ਸਾਹਿਤਕ ਸਮਾਗਮ 27 ਫਰਵਰੀ ਦਿਨ ਐਤਵਾਰ ਨੂੰ 10:00 ਵਜੇ ਸੁਤੰਤਰ ਭਵਨ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉੱਘੇ ਨਾਟਕਕਾਰ ਅਤੇ ਚਿੰਤਕ ਡਾ. ਕੁਲਦੀਪ ਸਿੰਘ ਦੀਪ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਕਰਨਗੇ ਅਤੇ ਸਾਹਿਤ ਅਕਾਦਮੀ ਐਵਾਰਡੀ ਸ਼ਾਇਰ ਤਰਸੇਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਡਾ. ਕੁਲਦੀਪ ਸਿੰਘ ਦੀਪ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਛੱਲਾ’ ਲੋਕ ਅਰਪਣ ਕੀਤੀ ਜਾਵੇਗੀ ਅਤੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੇਰੇ ਪੰਜਾਬ ਦਾ ਬੇੜਾ…….
Next articleਕਲਮ ਦੀ ਜਿੱਤ