HOME ਡਾ. ਕੁਸੁਮ ਵਰਮਾ ਤੇ ਡਾ. ਰਾਜੀਵ ਵਰਮਾ ਨੇ ਸਾਂਝੀ ਰਸੋਈ ‘ਚ ਪਾਇਆ...

ਡਾ. ਕੁਸੁਮ ਵਰਮਾ ਤੇ ਡਾ. ਰਾਜੀਵ ਵਰਮਾ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

2

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਡਾ. ਕੁਸੁਮ ਵਰਮਾ ਅਤੇ ਡਾ. ਰਾਜੀਵ ਵਰਮਾ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਪੁੱਤਰੀ ਡਾ.ਰੂਚੀ ਅਤੇ ਡਾ. ਆਂਸ਼ੂਲ ਦੇ ਵਿਆਹ ਦੀ ਵਰੇਗ੍ਹਢ ਮੌਕੇ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ‘ਤੇ ਰੈੱਡ ਕਰਾਸ ਮੈਂਬਰ ਰਾਜੀਵ ਬਜਾਜ, ਤਿਲਕ ਰਾਜ ਧੀਮਾਨ, ਕਰਮਜੀਤ ਕੌਰ, ਮਿਸ ਕੁਲਦੀਪ ਕੋਹਲੀ, ਵਿਨੋਦ ਓਹਰੀ, ਅਤੇ ਰੈੱਡ ਕਰਾਸ ਸਟਾਫ ਵੀ ਮੌਜੂਦ ਸਨ। ਇਸ ਮੌਕੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ
Next articleਕੇਦਰੀ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ