ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ ਡਾ. ਮਨਦੀਪ ਕਮਲ ਨੇ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹਨਾਂ ਦੀ ਇਹ ਨਿਯੁਕਤੀ 28 ਫਰਵਰੀ 2026 ਨੂੰ ਸਿਵਲ ਸਰਜਨ ਡਾ. ਬਲਬੀਰ ਕੁਮਾਰ ਦੀ ਸੇਵਾਨਿਵ੍ਰਿਤੀ ਉਪਰੰਤ ਕੀਤੀ ਗਈ ਹੈ। ਦਫ਼ਤਰ ਪਹੁੰਚਣ ‘ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ, ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸਵੀਤਾ ਰਾਣਾ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤ ਸਿੰਘ ਅਤੇ ਡਾ. ਨੇਹਾ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਬਰੁਟਾ, ਈਐਨਟੀ ਮਾਹਰ ਡਾ. ਰਾਜਵੰਤ ਕੌਰ, ਪੀਏ ਸਤਪਾਲ, ਸ੍ਰੀਮਤੀ ਆਸ਼ਾ ਰਾਣੀ, ਹੋਰ ਸਮੇਤ ਸਟਾਫ਼ ਮੈਂਬਰਾਂ ਵੱਲੋਂ ਡਾ. ਮਨਦੀਪ ਕਮਲ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ। ਜਿਕਰਯੋਗ ਹੈ ਕਿ ਡਾ. ਮਨਦੀਪ ਕਮਲ ਤਬਾਦਲੇ ਤੋਂ ਪਹਿਲਾਂ ਮੈਡੀਕਲ ਸੁਪਰਡੈਂਟ ਵਜੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਪ੍ਰਸ਼ਾਸਨਿਕ ਅਤੇ ਕਲੀਨਿਕਲ ਖੇਤਰ ਵਿੱਚ ਉਨ੍ਹਾਂ ਦਾ ਵਿਸ਼ਾਲ ਤਜਰਬਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਮਨਦੀਪ ਕਮਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਨੇ ਸਪਸ਼ਟ ਕੀਤਾ ਕਿ ਆਮ ਲੋਕਾਂ ਲਈ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਪਹੁੰਚਯੋਗ, ਮਿਆਰੀ ਅਤੇ ਪ੍ਰਭਾਵਸ਼ਾਲੀ ਬਣਾਉਣਾ ਉਹਨਾਂ ਦੀ ਪਹਿਲੀ ਤਰਜੀਹ ਰਹੇਗੀ। ਉਹਨਾਂ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਅਤੇ ਸਿਹਤ ਸੇਵਾਵਾਂ ਨੂੰ ਹੋਰ ਬੇਹਤਰ ਬਣਾਉਣ ਲਈ ਜਰੂਰੀ ਕਦਮ ਚੁੱਕੇ ਜਾਣਗੇ, ਤਾਂ ਜੋ ਹਰ ਨਾਗਰਿਕ ਨੂੰ ਨੇੜੇ ਹੀ ਮਿਆਰੀ ਅਤੇ ਸਮੇਂ-ਸਿਰ ਸਿਹਤ ਸਹੂਲਤਾਂ ਪ੍ਰਾਪਤ ਹੋ ਸਕਣ। ਡਾ. ਮਨਦੀਪ ਕਮਲ ਨੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਹਿਯੋਗ, ਨਿਸ਼ਠਾ ਅਤੇ ਟੀਮਵਰਕ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਉੱਤਮ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



