ਡਾ: ਰਾਜ ਅਤੇ ਡਾ: ਇਸ਼ਾਂਕ ਨੇ ਚੱਬੇਵਾਲ ਹਲਕੇ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਫੋਟੋ ਅਜਮੇਰ ਦੀਵਾਨਾ

ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਡੀ ਸੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਭਲਾਈ ਸਕੀਮਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਲਕਾ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ: ਰਾਜ ਕੁਮਾਰ,ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ  ਚੱਬੇਵਾਲ ਵਿਧਾਇਕ  ਡਾ.ਇਸ਼ਾਂਕ ਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਭਲਾਈ ਸਕੀਮਾਂ ਦਾ ਲਾਭ ਸਾਰੇ ਯੋਗ ਵਿਅਕਤੀਆਂ ਤੱਕ ਪਹੁੰਚਾਉਣ ਅਤੇ ਕੰਮਾਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਚੱਬੇਵਾਲ ਇਲਾਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਏਡੀਸੀ (ਵਿਕਾਸ) ਨਿਕਾਸ ਕੁਮਾਰ (ਆਈ.ਏ.ਐਸ.), ਡਾ: ਪੰਕਜ ਸ਼ਿਵ, ਡਾ: ਪਾਲ, ਡਾ: ਅਨਿਲ, ਵਿਸ਼ੰਭਰ ਦਾਸ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ | ਮੀਟਿੰਗ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ, ਮੁਕੰਮਲ ਹੋਏ ਅਤੇ ਜਲਦੀ ਹੀ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਮੇਤ ਸੜਕ ਨਿਰਮਾਣ ਨਾਲ ਸਬੰਧਤ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਿੰਚਾਈ ਅਤੇ ਜਲ ਸਪਲਾਈ ਨਾਲ ਸਬੰਧਤ ਸਾਰੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮਾਹਿਲਪੁਰ ਅਤੇ ਹੁਸ਼ਿਆਰਪੁਰ-2 ਬਲਾਕਾਂ ਵਿੱਚ ਚੱਲ ਰਹੇ ਵੱਖ-ਵੱਖ ਕੰਮਾਂ ਜਿਵੇਂ ਗਲੀਆਂ, ਨਾਲੀਆਂ, ਸਟੇਡੀਅਮ, ਖੇਡ ਮੈਦਾਨ ਅਤੇ ਸ਼ਮਸ਼ਾਨਘਾਟ ਦੇ ਨਿਰਮਾਣ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਸਿੱਖਿਆ ਨਾਲ ਸਬੰਧਤ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ, ਜਿਸ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਬੀ.ਡੀ.ਪੀ.ਓ ਸੁਖਜਿੰਦਰ, ਪਰਿਵਰ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਲਲਿਤਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਐਕਸੀਅਨ ਦਿਲਪ੍ਰੀਤ, ਐਕਸੀਅਨ ਗੁਰਮੀਤ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਣੀ, ਜ਼ਿਲ੍ਹਾ ਸਮਾਰਟ ਕਲਾਸਰੂਮ ਕੋਆਰਡੀਨੇਟਰ ਸਤੀਸ਼ ਕੁਮਾਰ ਸਮੇਤ ਹੋਰ ਸਬੰਧਤ ਵਿਭਾਗਾਂ ਦੇ  ਪ੍ਰਮੁੱਖ ਅਧਿਕਾਰੀ ਹਾਜ਼ਰ ਸਨ। । ਇਹ ਮੀਟਿੰਗ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਉਦੇਸ਼ ਨਾਲ ਕਰਵਾਈ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਹਤ ਵਿਭਾਗ ਨੇ ਸ਼ੀਤ ਲਹਿਰ ਤੋਂ ਬਚਣ ਲਈ ਜਾਰੀ ਕੀਤੇ ਸੁਝਾਅ ਤੇ ਦਿਸ਼ਾ ਨਿਰਦੇਸ਼
Next articleਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋ ਸਾਂਝੇ ਤੌਰ ‘ਤੇ ਪੈਨਸ਼ਨਰ ਦਿਹਾੜਾ ਮਨਾਇਆ