ਅੱਖਾਂ ਦੀ ਸੰਭਾਲ ਅਤੇ ਸਮੇਂ ਸਿਰ ਇਲਾਜ ਬਹੁਤ ਜਰੂਰੀ – ਡਾ. ਐਸ. ਰਾਜਨ
ਗੜ੍ਹਸ਼ੰਕਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਾ. ਰਾਜਨ ਆਈ ਕੇਅਰ ਹਸਪਤਾਲ, ਗੜ੍ਹਸ਼ੰਕਰ ਵਲੋਂ ਲਗਾਏ ਗਏ ਅੱਖਾਂ ਦੇ ਫਰੀ ਕੈਂਪ ਦੌਰਾਨ ਕੁੱਲ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 47 ਮਰੀਜ਼ਾਂ ਨੂੰ ਮੋਤੀਆਬਿੰਦ (Cataract) ਦੇ ਆਪ੍ਰੇਸ਼ਨ ਲਈ ਚੁਣਿਆ ਗਿਆ ਜਦਕਿ 1 ਮਰੀਜ਼ ਦਾ ਪਟਰੀਜਿਅਮ (Pterygium) ਆਪ੍ਰੇਸ਼ਨ ਕੀਤਾ ਗਿਆ। ਇਸ ਤੋਂ ਇਲਾਵਾ 120 ਮਰੀਜ਼ਾਂ ਨੂੰ ਨੇੜੀ ਨਜ਼ਰ (Near Vision) ਲਈ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਹਸਪਤਾਲ ਦੇ ਐਮ.ਡੀ. ਅਤੇ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਨੇ ਦੱਸਿਆ ਕਿ ਅੱਜਕੱਲ੍ਹ ਅੱਖਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਹੋ ਰਿਹਾ ਹੈ, ਇਸ ਲਈ ਸਮੇਂ-ਸਮੇਂ ‘ਤੇ ਜਾਂਚ ਕਰਵਾਉਣਾ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਮਰੀਜ਼ਾਂ ਨੂੰ ਅੱਖਾਂ ਦੀ ਸੁਰੱਖਿਆ ਲਈ ਧੂੜ, ਧੂੰਏ ਅਤੇ ਤੇਜ਼ ਧੁੱਪ ਤੋਂ ਬਚਣ ਅਤੇ ਮੋਬਾਈਲ ਜਾਂ ਕੰਪਿਊਟਰ ਦੀ ਵਰਤੋਂ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਕੈਂਪ ਦੌਰਾਨ ਮੌਜੂਦ ਲੋਕਾਂ ਨੇ ਹਸਪਤਾਲ ਦੀ ਟੀਮ ਵਲੋਂ ਕੀਤੀ ਗਈ ਸੇਵਾ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਤਰ੍ਹਾਂ ਦੇ ਕੈਂਪ ਲਗਾਉਣ ਲਈ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



