ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਕਾਠਗੜ੍ਹ ਦਾ ਆਮ ਇਜਲਾਸ ਪਿੰਡ ਭਰਥਲਾ ਵਿਖੇ ਬਲਾਕ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ ਕਰਵਾਇਆ ਗਿਆ। ਬਲਾਕ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਲੱਕੀ ਬਲਾਕ ਕਮੇਟੀ ਵੱਲੋਂ ਐਸੋਸੀਏਸ਼ਨ ਦਾ ਝੰਡਾ ਲਹਿਰਾਉਣ ਨਾਲ ਕੀਤੀ ਗਈ। ਬਲਾਕ ਜਨਰਲ ਸਕੱਤਰ ਡਾਕਟਰ ਸੁਰਜੀਤ ਵਲੋਂ ਬਲਾਕ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਬਲਾਕ ਕੈਸ਼ੀਅਰ ਡਾਕਟਰ ਚਰਨਜੀਤ ਮੰਡ ਵਲੋਂ ਬਲਾਕ ਦੀ ਲੇਖਾ ਜੋਖਾ ਰਿਪੋਰਟ ਪੇਸ਼ ਕੀਤੀ ਗਈ ਜਿਸ ਨੂੰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਪਰੰਤ ਬਲਾਕ ਦੀ ਪੁਰਾਣੀ ਕਮੇਟੀ ਭੰਗ ਕਰ ਕੇ ਨਵੀਂ ਕਮੇਟੀ ਚੁਣੀ ਗਈ ਜਿਸ ਵਿੱਚ ਡਾਕਟਰ ਰਜਿੰਦਰ ਸਿੰਘ ਲੱਕੀ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਕਾਰਨ ਲਗਾਤਾਰ 16 ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਅਤੇ ਇਸੇ ਤਰ੍ਹਾਂ ਸਰਬਸੰਮਤੀ ਨਾਲ ਪੁਰਾਣੀ ਕਮੇਟੀ ਨੂੰ ਬਹਾਲ ਕੀਤਾ ਗਿਆ ਜਿਸ ਵਿੱਚ ਡਾਕਟਰ ਬਲਿਹਾਰ ਰੱਤੂ ਬਲਾਕ ਚੇਅਰਮੈਨ, ਡਾਕਟਰ ਸੁਰਜੀਤ ਭਰਥਲਾ ਜੀ ਨੂੰ ਜਨਰਲ ਸਕੱਤਰ, ਡਾਕਟਰ ਚਰਨਜੀਤ ਮੰਡ ਜੀ ਨੂੰ ਕੈਸ਼ੀਅਰ, ਡਾਕਟਰ ਪਰਮਿੰਦਰ ਤੇ ਡਾਕਟਰ ਰਾਣਾ ਜੀ ਨੂੰ ਪ੍ਰੈਸ ਸਕੱਤਰ, ਡਾਕਟਰ ਵਿਪਨ ਕੁਮਾਰ ਥੋਪੀਆ ਅਤੇ ਡਾਕਟਰ ਰਜਿੰਦਰ ਸਿੰਘ ਲੱਕੀ ਜੀ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਬਲਾਕ ਦੇ ਸਾਰੇ ਡਾਕਟਰ ਸਹਿਬਾਨਾ ਨੇ ਚੁਣੀ ਨਵੀਂ ਕਮੇਟੀ ਨੂੰ ਮੁਬਾਰਕਬਾਦ ਦਿੱਤੀ ਅਤੇ ਬਲਾਕ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਲੱਕੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਅਜਲਾਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਅਤੇ ਸੂਬਾ ਕਮੇਟੀ ਵੱਲੋਂ ਜੋ ਵੀ ਸੰਘਰਸ਼ ਛੇੜਿਆ ਹੋਇਆ ਹੈ ਉਸ ਵਿੱਚ ਬਲਾਕ ਕਾਠਗੜ੍ਹ ਦੇ ਸਮੂਹ ਮੈਂਬਰ ਪੂਰੇ ਜੋਸ਼ ਖਰੋਸ਼ ਨਾਲ ਅਤੇ ਤਨ, ਮਨ, ਧਨ ਨਾਲ ਆਪਣਾ ਯੋਗਦਾਨ ਪਾਉਣ। ਇਸ ਸਮੇਂ ਡਾਕਟਰ ਰਾਣਾ, ਡਾਕਟਰ ਪਰਮਿੰਦਰ ਮੰਡ , ਡਾਕਟਰ ਗੁਰਨਾਮ ਸਿੰਘ , ਡਾਕਟਰ ਰਾਮਪਾਲ ਚਾਹਲ , ਡਾਕਟਰ ਚੂਹੜ ਰਾਮ ਰੋਸ਼ਨ , ਡਾਕਟਰ ਰਾਜਪਾਲ ਚਾਹਲ , ਡਾਕਟਰ ਗਗਨਦੀਪ ਥੋਪੀਆ , ਡਾਕਟਰ ਬਲਿਹਾਰ ਰੱਤੂ , ਬਲਾਕ ਦੇ ਸਮੂਹ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



