HOME *ਡਾ: ਰਵੀਨਾ ਸੂਰੀ “ਵੂਮੈਨ ਆਈਕੋਨਿਕ ਐਵਾਰਡ” ਨਾਲ ਸਨਮਾਨਿਤ*

*ਡਾ: ਰਵੀਨਾ ਸੂਰੀ “ਵੂਮੈਨ ਆਈਕੋਨਿਕ ਐਵਾਰਡ” ਨਾਲ ਸਨਮਾਨਿਤ*

3
 **ਦਿਸ਼ਾ ਵੂਮੈਨ ਟਰੱਸਟ ਦੀ ਪ੍ਰਧਾਨ ਹਰਦੀਪ ਕੌਰ ਨੇ ਡਾ ਸੂਰੀ ਦੀਆਂ ਸੇਵਾਵਾਂ ਦੀ ਸ਼ਲਾਘਾ* 
ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਪੰਜਾਬ ਵਿੱਚ ਔਰਤਾਂ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੂਮੈਨ ਵੈਲਫ਼ੇਅਰ ਟਰੱਸਟ ਦੀ ਪ੍ਰਧਾਨ ਮੈਡਮ ਹਰਦੀਪ ਕੌਰ ਦੀ ਅਗਵਾਈ ਹੇਠ ਵੱਖੋ-ਵੱਖਰੇ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦੇ ਸਨਮਾਨ ਲਈ ‘ਵੂਮੈਨ ਆਈਕੋਨਿਕ ਐਵਾਰਡ’ ਸਮਾਰੋਹ ਕਰਵਾਇਆ ਗਿਆ। ਇਸ ਸਨਮਾਨ ਸਮਾਰੋਹ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੀ ਨਾਰੀ ਹਰੇਕ ਖੇਤਰ ਵਿੱਚ ਮਰਦਾਂ ਦੇ ਬਰਾਬਰ ਕੰਮ ਕਰ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੁਬਾਰਿਕਪੁਰ ਸਥਿਤ ਜੀਵਨ ਜਯੋਤੀ ਹਸਪਤਾਲ ਤੋਂ ਔਰਤ ਰੋਗਾਂ ਦੀ ਮਾਹਿਰ ਡਾਕਟਰ ਰਵੀਨਾ ਸੂਰੀ ਨੂੰ ਮਹਿਲਾਵਾਂ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ “ਵੂਮੈਨ ਆਈਕੋਨਿਕ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾਕਟਰ ਰਵੀਨਾ ਸੂਰੀ ਪਿਛਲੇ ਕਾਫ਼ੀ ਸਮੇਂ ਤੋਂ ਔਰਤਾਂ ਨੂੰ ਕੈਂਸਰ ਸਮੇਤ ਹੋਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਕੈਂਪ ਲਗਾ ਕੇ ਔਰਤਾਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਲਾਇਨਜ਼ ਕਲੱਬ ਡੇਰਾਬੱਸੀ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਨਾਲ ਮਿਲਕੇ ਔਰਤਾਂ ਪ੍ਰਤੀ ਹੱਕਾਂ ਲਈ ਡਟੇ ਹੋਏ ਹਨ।  ਇਸ ਮੌਕੇ ਡਾਕਟਰ ਰਵੀਨਾ ਸੂਰੀ ਨੇ ਇਸ ਸਨਮਾਨ ਲਈ ਟਰੱਸਟ ਦੀ ਪ੍ਰਧਾਨ ਮੈਡਮ ਹਰਦੀਪ ਕੌਰ ਦਾ ਧੰਨਵਾਦ ਕੀਤਾ ਅਤੇ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਦ੍ਰਿੜਤਾ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਬੋਲਦਿਆਂ ਮੈਡਮ ਹਰਦੀਪ ਕੌਰ ਨੇ ਵੀ ਜੀਵਨ ਜਯੋਤੀ ਹਸਪਤਾਲ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੰਮ੍ਰਿਤਸਰ ਵਿੱਚ ਡਾ:ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਸ਼ਰਮਨਾਕ ਘਟਨਾ-ਖੋਜੇਵਾਲ
Next articleਈ ਟੀ ਟੀ ਅਧਿਆਪਕ ਸੁਖਵਿੰਦਰ ਕੁਮਾਰ ਦੇ ਦੇਹਾਂਤ ਤੇ ਈ ਟੀ ਟੀ ਯੂਨੀਅਨ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ