HOME ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ...

ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਅੱਜ ਡਾ. ਸੰਜੀਵ ਸੂਦ ਨੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ ਜਿਥੇ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਯੂਨੀਵਰਸਿਟੀ ਵਿਖੇ ਪਹੁੰਚਣ ‘ਤੇ ਸਭ ਤੋਂ ਪਹਿਲਾਂ ਵਾਈਸ ਚਾਂਸਲਰ ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਜੀ ਮਹਾਰਾਜ ਦੀ ਮੂਰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਸ਼੍ਰੀਮਤੀ ਉਰਮਿਲਾ ਦੇਵੀ ਆਯੁਰਵੇਦਿਕ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਧਨਵੰਤਰੀ ਵੰਦਨਾ ਗਾਇਨ ਕੀਤੀ ਗਈ। ਇਸ ਮੌਕੇ ਡੀ.ਏ.ਵੀ. ਯੂਨੀਵਰਸਿਟੀ ਜਲੰਧਰ ਦੇ ਵਾਈਸ ਚਾਂਸਲਰ ਡਾ. ਮਨੋਜ ਕੁਮਾਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਦੇ ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ, ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ, ਚੇਅਰਮੈਨ ਬੋਰਡ ਆਫ਼ ਮੈਨੇਜਮੈਂਟ ਡਾ. ਸੰਜੀਵ ਗੌਤਮ, ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਗੋਇਲ, ਲੇਖਾ ਅਧਿਕਾਰੀ ਰਵਿੰਦਰ ਕੁਮਾਰ ਅਰੋੜਾ, ਕੰਟਰੋਲਰ ਪ੍ਰੀਖਿਆਵਾਂ ਡਾ. ਅੰਜੂ ਬਾਲਾ, ਅਮਰੇਸ਼ ਕੁਮਾਰ ਝਾ, ਕਮਲੇਸ਼ ਕੁਮਾਰ ਮਿਸ਼ਰਾ, ਸੰਜੀਵ ਵਾਸਲ, ਸਾਬਕਾ ਆਈ.ਪੀ.ਐਸ. ਅਧਿਕਾਰੀ ਲੋਕ ਨਾਥ ਆਂਗਰਾ, ਅਮਰਜੀਤ ਸਿੰਘ ਵਾਲੀਆ, ਡਾ. ਚੰਦਰ ਸ਼ੇਖਰ ਅਤੇ ਦਯਾਨੰਦ ਆਯੁਰਵੇਦਿਕ ਕਾਲਜ ਜਲੰਧਰ ਦਾ ਸਟਾਫ ਵੀ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਯਿਸੂ ਮਸੀਹ ਸੇਵਾ ਕਰਵਾਉਣ ਲਈ ਨਹੀਂ ਸਗੋਂ ਸੇਵਾ ਕਰਨ ਲਈ” ਆਇਆ ਸੀ
Next articleਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕਿਹਾ, ਸਰਕਾਰੀ ਸਕੂਲਾਂ ਨੂੰ ਉਪਲਬੱਧ ਕਰਵਾਈ ਜਾ ਰਹੀ ਹੈ ਹਰ ਜ਼ਰੂਰੀ ਸਹੂਲਤ