HOME ਡਾ. ਸਤਿੰਦਰਜੀਤ ਕੌਰ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ...

ਡਾ. ਸਤਿੰਦਰਜੀਤ ਕੌਰ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫਸਰ ਵਜੋਂ ਅਹੁਦਾ ਸੰਭਾਲਿਆ

ਬਲਾਚੌਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ) ਡਾ. ਸਤਿੰਦਰਜੀਤ ਕੌਰ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਸਤਿੰਦਰਜੀਤ ਕੌਰ ਨੇ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹੇ ਵਿਚ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਪੂਰੇ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਹਸਪਤਾਲ ਵਿੱਚ ਇਲਾਜ ਕਰਾਉਣ ਸਮੇਂ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਮੁਫਤ ਦਵਾਈਆਂ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ, ਸਟਾਫ਼ ਨਾਲ ਸਹਿਯੋਗ ਭਾਵਨਾ ਨਾਲ ਕੰਮ ਕਰਨ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਨੂੰ ਪ੍ਰਾਥਮਿਕਤਾ ਦੇਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਚੱਲ ਰਹੀਆਂ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article‘ਕਾਨੂੰਨੀ ਐਮਰਜੈਂਸੀ’ ‘ਤੇ CJI ਸੂਰਿਆ ਕਾਂਤ ਦਾ ਇਤਿਹਾਸਕ ਫੈਸਲਾ: ਅਦਾਲਤਾਂ ਹੁਣ ਨਿਆਂ ਲਈ 24 ਘੰਟੇ ਖੁੱਲ੍ਹੀਆਂ ਰਹਿਣਗੀਆਂ
Next articleਕਿਸਾਨ ਸੰਯੁਕਤ ਮੋਰਚੇ ਦੀ ਬਲਾਚੌਰ ਵਿਖੇ ਮੀਟਿੰਗ ਹੋਈ, ਬਲਾਚੌਰ ਵਿੱਚ 6 ਜਨਵਰੀ ਨੂੰ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ