HOME *ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ 125ਵੇਂ ਜਨਮ ਦਿਵਸ ਮੌਕੇ ਸ਼੍ਰੀ ਕ੍ਰਿਸ਼ਨਾ ਯੂਥ...

*ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ 125ਵੇਂ ਜਨਮ ਦਿਵਸ ਮੌਕੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ*

3

ਰਾਜਵਿੰਦਰ ਲੱਕੀ ਨੇ ਕੀਤਾ ਉਦਘਾਟਨ, ਨਿਯਮਿਤ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਕ੍ਰਿਸ਼ਨਾ ਯੂਥ ਕਲੱਬ (ਰਜਿ.) ਵੱਲੋਂ ਯੁਵਾ ਕਾਰਜਕ੍ਰਮ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੇਰਾ ਯੁਵਾ ਭਾਰਤ , ਐੱਸ.ਬੀ.ਐੱਸ. ਨਗਰ ਦੇ टी ਤੱਤਵਾਧਾਨ ਹੇਠ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ 125ਵੇਂ ਜਨਮ ਦਿਵਸ ਮੌਕੇ ਬੀ.ਡੀ.ਸੀ. ਬਲੱਡ ਸੈਂਟਰ, ਰਾਹੋਂ ਰੋਡ  ਵਿਖੇ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਬੀ.ਡੀ.ਸੀ. ਬਲੱਡ ਸੈਂਟਰ ਦਾ ਤਕਨੀਕੀ ਸਹਿਯੋਗ ਰਿਹਾ । ਇਹ ਕੈਂਪ ਨੌਜਵਾਨਾਂ ਵਿੱਚ ਸੇਵਾ ਭਾਵਨਾ, ਰਾਸ਼ਟਰ ਨਿਰਮਾਣ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਸੋਚ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ। ਕੈਂਪ ਦਾ ਉਦਘਾਟਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਖੂਨ ਦਾ ਕੋਈ ਵਿਕਲਪ ਨਹੀਂ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ ‘ਤੇ ਖੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਵਜੋਂ ਅਪਣਾਉਣ ਦੀ ਅਪੀਲ ਕੀਤੀ। ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਕਲੱਬ ਪਿਛਲੇ ਕਈ ਸਾਲਾਂ ਤੋਂ ਖੂਨਦਾਨ, ਵਾਤਾਵਰਨ ਸੰਭਾਲ, ਨਸ਼ਾ ਮੁਕਤੀ, ਸਿਹਤ ਜਾਗਰੂਕਤਾ ਅਤੇ ਹੋਰ ਸਮਾਜ ਸੇਵੀ ਕਾਰਜਾਂ ਰਾਹੀਂ ਸਮਾਜ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੱਬ ਦਾ ਟੀਚਾ ਜ਼ਿਲ੍ਹੇ ਵਿੱਚ ਸਵੈ-ਇੱਛੁਕ ਖੂਨਦਾਨ ਨੂੰ ਜਨ ਅੰਦੋਲਨ ਦਾ ਰੂਪ ਦੇਣਾ ਹੈ। ਉਨ੍ਹਾਂ ਕਿਹਾ ਕਿ ਜੇ ਹਰ ਤੰਦਰੁਸਤ ਨੌਜਵਾਨ ਸਾਲ ਵਿੱਚ ਘੱਟੋ-ਘੱਟ ਦੋ ਵਾਰ ਖੂਨਦਾਨ ਕਰਨ ਦਾ ਸੰਕਲਪ ਲਏ ਤਾਂ ਕਿਸੇ ਵੀ ਮਰੀਜ਼ ਨੂੰ ਖੂਨ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਸਾਰੇ ਖੂਨਦਾਤਾਵਾਂ ਦਾ ਧੰਨਵਾਦ ਕਰਦਿਆਂ ਹੋਰ ਨੌਜਵਾਨਾਂ ਨੂੰ ਵੀ ਇਸ ਸੇਵਾ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਐਡਵੋਕੇਟ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਖੂਨਦਾਨ ਸਮਾਜਿਕ ਜ਼ਿੰਮੇਵਾਰੀ ਦਾ ਸਭ ਤੋਂ ਵਧੀਆ ਉਦਾਹਰਨ ਹੈ। ਇੱਕ ਯੂਨਿਟ ਖੂਨ ਕਿਸੇ ਲੋੜਵੰਦ ਪਰਿਵਾਰ ਲਈ ਨਵੀਂ ਉਮੀਦ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ, ਗੰਭੀਰ ਬਿਮਾਰੀਆਂ, ਥੈਲੇਸੀਮੀਆ ਅਤੇ ਆਪ੍ਰੇਸ਼ਨਾਂ ਦੌਰਾਨ ਕਈ ਮਰੀਜ਼ਾਂ ਦੀ ਜ਼ਿੰਦਗੀ ਸਮੇਂ ਸਿਰ ਮਿਲੇ ਖੂਨ ‘ਤੇ ਨਿਰਭਰ ਕਰਦੀ ਹੈ। ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਭਰਮਾਂ ਤੋਂ ਉੱਪਰ ਉੱਠ ਕੇ ਨਿਯਮਿਤ ਸਵੈ-ਇੱਛੁਕ ਖੂਨਦਾਨ ਕਰਨਾ ਚਾਹੀਦਾ ਹੈ। ਕਲੱਬ ਦੇ ਮੈਂਬਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦਾ ਨੌਜਵਾਨ ਸਮਾਜਿਕ ਬਦਲਾਅ ਦੀ ਸਭ ਤੋਂ ਵੱਡੀ ਤਾਕਤ ਹੈ। ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਵੈ-ਇੱਛੁਕ ਖੂਨਦਾਨ ਨੂੰ ਲੋਕ ਲਹਿਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਖੁਦ ਖੂਨਦਾਤਾ ਬਣੇ ਅਤੇ ਆਪਣੇ ਦੋਸਤਾਂ, ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰੇ। ਇਸ ਮੌਕੇ ਬੀ.ਡੀ.ਸੀ. ਬਲੱਡ ਸੈਂਟਰ ਦੇ ਫਾਇਨਾਂਸ ਸਕੱਤਰ ਪ੍ਰਵੇਸ਼ ਕੁਮਾਰ, ਆਫਿਸ ਸਕੱਤਰ ਨਰਿੰਦਰ ਪਾਲ, ਵਿਸ਼ਵਾਸ ਸੇਵਾ ਸੁਸਾਇਟੀ ਦੇ ਪਰਵਿੰਦਰ ਬੱਤਰਾ, ਦੋਆਬਾ ਸੇਵਾ ਸਮਿਤੀ ਦੇ ਰਤਨ ਜੈਨ, ਭਾਰਤ ਵਿਕਾਸ ਪਰਿਸ਼ਦ ਦੇ ਪ੍ਰਦੀਪ ਸ਼ਾਰਦਾ, ਭਾਜਪਾ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਚੇਤ ਰਾਮ ਰਤਨ, ਬਹਾਦਰ ਚੰਦ ਅਰੋੜਾ, ਮਨੀਸ਼ ਅਗਨੀਹੋਤਰੀ, ਐਡਵੋਕੇਟ ਵਿਕਰਮ ਸ਼ਰਮਾ, ਸੰਤੋਸ਼ ਸ਼ਰਮਾ, ਪੁਨੀਤ ਪ੍ਰਭਾਕਰ, ਮਹੇਸ਼ ਹੈਪੀ , ਅਮਿਤ ਸ਼ਰਮਾ, ਮਨੀਸ਼ ਸ਼ਰਮਾ, ਜਸਪ੍ਰੀਤ ਸਿੰਘ, ਵਿਸ਼ਾਲ ਚੋਪੜਾ, ਪਵਨਦੀਪ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ।
ਕਲੱਬ ਦੇ ਅਹੁਦੇਦਾਰਾਂ ਨੇ ਬੀ.ਡੀ.ਸੀ. ਬਲੱਡ ਸੈਂਟਰ ਦੀ ਮੈਡੀਕਲ ਟੀਮ ਦੇ ਬੀ.ਟੀ.ਓ. ਡਾ. ਦਿਆਲ ਸਰੂਪ, ਮੈਨੇਜਰ ਮਨਮੀਤ ਸਿੰਘ, ਰਾਜਿੰਦਰ ਠਾਕੁਰ ਅਤੇ ਨੇਹਾ ਕੌਸ਼ਲ ਦਾ ਕੈਂਪ ਦੇ ਸਫਲ ਆਯੋਜਨ ਅਤੇ ਤਕਨੀਕੀ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਭਵਿੱਖ ਵਿੱਚ ਵੀ ਸਵੈ-ਇੱਛੁਕ ਖੂਨਦਾਨ ਨੂੰ ਜਨ ਅੰਦੋਲਨ ਬਣਾਉਣ ਲਈ ਸਮੇਂ-ਸਮੇਂ ‘ਤੇ ਜਾਗਰੂਕਤਾ ਮੁਹਿੰਮਾਂ, ਪ੍ਰੇਰਕ ਪ੍ਰੋਗਰਾਮਾਂ ਅਤੇ ਖੂਨਦਾਨ ਕੈਂਪਾਂ ਦਾ ਆਯੋਜਨ ਕਰਦਾ ਰਹੇਗਾ, ਤਾਂ ਜੋ ਕਿਸੇ ਵੀ ਲੋੜਵੰਦ ਮਰੀਜ਼ ਨੂੰ ਖੂਨ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਾਰੇ ਖੂਨਦਾਤਾਵਾਂ, ਮਹਿਮਾਨਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 07/07/2026
Next articleਚੱਕਰ……